Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

October 07, 2026 10:50 PM
SehajTimes

ਗ਼ੈਰ-ਕਾਨੂੰਨੀ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ ਦੋਸ਼ੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਅੱਠ ਵਿਅਕਤੀਆਂ ਨੂੰ 15 ਆਧੁਨਿਕ ਪਿਸਤੌਲਾਂ ਨਾਲ  ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਤਨਾਮ ਸਿੰਘ ਉਰਫ਼ ਸੁੱਖਾ (20) ਵਾਸੀ ਪਿੰਡ ਪਾਟੋ ਹੀਰਾ ਸਿੰਘ (ਮੋਗਾ), ਭੱਲਾ ਸਿੰਘ (26) ਵਾਸੀ ਪਿੰਡ ਮਾਣੂਕੇ ਗਿੱਲ (ਮੋਗਾ), ਗੌਤਮ ਸਿੰਘ ਉਰਫ਼ ਬਿੱਲਾ (23) ਵਾਸੀ ਪਿੰਡ ਅਹਿਮਦਪੁਰਾ (ਤਰਨ ਤਾਰਨ), ਮਨਵੀਰ ਸਿੰਘ ਉਰਫ਼ ਗੁਰਵੀਰ ਸਿੰਘ (24), ਵਾਸੀ ਵਿਸ਼ਾਲ ਨਗਰ (ਲੁਧਿਆਣਾ), ਜਸਕਰਨਦੀਪ ਸਿੰਘ ਉਰਫ਼ ਜੱਸਾ(23) ਵਾਸੀ ਪਿੰਡ ਭੁੱਚਰ ਕਲਾਂ (ਤਰਨ ਤਾਰਨ); ਸਿਮਰਨਜੀਤ ਸੰਧੂ ਉਰਫ਼ ਬਿੱਲਾ (27) ਵਾਸੀ ਨੀਵੇਂ ਤੁੰਗ (ਅੰਮ੍ਰਿਤਸਰ); ਅਭੀ ਉਰਫ਼ ਬਾਵਾ (25), ਵਾਸੀ ਵੱਡਾ ਹਰੀਪੁਰਾ (ਅੰਮ੍ਰਿਤਸਰ) ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ .30 ਬੋਰ ਬੇਰੇਟਾ (ਇਟਲੀ ਦੇ ਬਣੇ), ਇੱਕ .30 ਬੋਰ ਪੀਐਕਸ5 ਸਟੌਰਮ, ਇੱਕ .30 ਬੋਰ (ਚੀਨ ਦਾ ਬਣਿਆ), ਅੱਠ .30 ਬੋਰ ਅਤੇ ਦੋ .32 ਬੋਰ ਦੇ ਪਿਸਤੌਲ ਸਮੇਤ 15 ਜ਼ਿੰਦਾ ਕਾਰਤੂਸ ਸ਼ਾਮਲ ਹਨ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਅਪਰਾਧਿਕ ਗਤੀਵਿਧੀਆਂ ਲਈ ਵਰਤੀਆਂ ਜਾ ਰਹੀਆਂ ਉਨ੍ਹਾਂ ਦੀਆਂ ਦੋ ਕਾਰਾਂ ਵੀ ਜ਼ਬਤ ਕੀਤੀਆਂ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਹਥਿਆਰ  ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਨਾਜਾਇਜ਼ ਹਥਿਆਰ ਖ਼ਰੀਦ ਕੇ ਅੱਗੇ ਸਪਲਾਈ  ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਦੇ, ਨਾਜਾਇਜ਼ ਹਥਿਆਰ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਹੋਰ ਕਾਰਕੁੰਨਾਂ ਨਾਲ ਵੀ ਸਬੰਧ ਸਨ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਉਨਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਇੱਕ ਸਾਂਝੇ ਸਰੋਤ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰ ਕੇ ਇਨ੍ਹਾਂ ਹਥਿਆਰਾਂ ਨੂੰ ਅੱਗੇ ਸਪਲਾਈ ਕਰ ਰਹੇ ਸਨ। ਇਸ ਸਬੰਧ ਵਿੱਚ ਤਿੰਨ ਵੱਖ-ਵੱਖ ਕੇਸ— ਐਫਆਈਆਰ  ਨੰਬਰ 184 ਮਿਤੀ 02.10.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(6,7,8) ਤਹਿਤ ਪੁਲਿਸ ਥਾਣਾ ਛਾਉਣੀ ਵਿਖੇ; ਐਫਆਈਆਰ ਨੰਬਰ 301 ਮਿਤੀ 03.10.2026 ਨੂੰ ਅਸਲਾ ਐਕਟ ਦੀ ਧਾਰਾ 25(8) ਤਹਿਤ ਪੁਲਿਸ ਸਟੇਸ਼ਨ ਇਸਲਾਮਾਬਾਦ ਵਿਖੇ ਅਤੇ ਐਫਆਈਆਰ ਨੰਬਰ 235 ਮਿਤੀ 4.10.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(6,7,8) ਤਹਿਤ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛੇਹਰਟਾ ਵਿਖੇ ਕੇਸ ਦਰਜ ਕੀਤੇ ਗਏ ਹਨ।

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ