Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

October 08, 2026 01:24 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ (75) ਦੇ ਅਚਾਨਕ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਅਦਾਕਾਰੀ ਦੇ ਖੇਤਰ ਵਿੱਚ ਨਾਨਾ ਪਾਟੇਕਰ ਨੇ ਅਮਿੱਟ ਛਾਪ ਛੱਡੀ ਹੈ, ਅਤੇ ਉਨ੍ਹਾਂ ਦਾ ਕੰਮ ਆਉਣ ਵਾਲੇ ਕਲਾਕਾਰਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਇਸ ਮਹਾਨ ਅਦਾਕਾਰ ਦੀ ਗੌਰਵਮਈ ਵਿਰਾਸਤ ਦਾ ਜ਼ਿਕਰ ਕਰਦਿਆਂ ਸਪੀਕਰ ਨੇ ਕਿਹਾ, "ਨਾਨਾ ਪਾਟੇਕਰ ਇੱਕ ਬੇਮਿਸਾਲ ਕਲਾਕਾਰ ਸਨ, ਅਦਾਕਾਰੀ ਦੀ ਵਿਲੱਖਣ ਸ਼ੈਲੀ ਨਾਲ ਆਪਣੇ ਕਿਰਦਾਰਾਂ ਵਿੱਚ ਰੂਹ ਭਰ ਦਿੰਦੇ ਸਨ । ਉਨ੍ਹਾਂ ਦੇ ਜਾਣ ਨਾਲ ਫਿਲਮ ਜਗਤ ਵਿੱਚ ਇੱਕ ਡੂੰਘਾ ਖਲਾਅ ਪੈਦਾ ਹੋ ਗਿਆ ਹੈ ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਅਜਿਹੀ ਪ੍ਰਤਿਸ਼ਠਾਵਾਨ ਸ਼ਖਸੀਅਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾI ਉਹ ਹਮੇਸ਼ਾ ਸਾਡੇ ਦਿਲਾਂ ਵਿੱਚ ਜ਼ਿੰਦਾ ਰਹਿਣਗੇ।" ਸ. ਸੰਧਵਾਂ ਨੇ ਅਦਾਕਾਰ ਨਾਨਾ ਪਾਟੇਕਰ ਦੇ ਪਰਿਵਾਰ, ਸਾਕ -ਸਬੰਧੀਆਂ ਅਤੇ ਲੱਖਾਂ ਪ੍ਰਸ਼ੰਸਕਾਂ ਲਈ ਦਿਲੋਂ ਸੰਵੇਦਨਾ ਪ੍ਰਗਟਾਈ I ਉਹਨਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪੀੜ੍ਹਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲ਼ਾ ਘਾਟਾ ਸਹਿਣ ਦਾ ਬਲ ਬਖਸ਼ਣ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ