Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

October 08, 2026 09:46 PM
SehajTimes

ਚੰਡੀਗੜ੍ਹ  :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਪਟਿਆਲਾ ਦੇ ਪਿੰਡ ਅਲੀਪੁਰ ਆਰੀਆਂ ਦੇ ਰਹਿਣ ਵਾਲੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਉਸ ਦੇ ਓਵਰਲੋਡ ਟਿੱਪਰ ਵਾਹਨਾਂ ਦੇ ਚਲਾਨ ਕੱਟਣ ਦੀ ਧਮਕੀ ਦੇ ਰਿਹਾ ਸੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਕਿਸੇ ਵੀ ਕਿਸਮ ਦੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਰਾਬਤਾ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ