Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

October 08, 2026 09:53 PM
SehajTimes

ਦੂਜੇ ਪੜਾਅ ਦੀ ਪਹਿਲੀ ਕਿਸ਼ਤ ਤਹਿਤ 32 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿੱਚ 1,118.93 ਕਰੋੜ ਰੁਪਏ ਭੇਜੇ

79 ਲੱਖ ਤੋਂ ਵੱਧ ਮਹਿਲਾਵਾਂ ਰਜਿਸਟਰ; ਇੱਕ ਕਰੋੜ ਤੋਂ ਵੱਧ ਮਹਿਲਾਵਾਂ ਨੂੰ ਮਿਲੇਗਾ ਯੋਜਨਾ ਦਾ ਲਾਭ

ਦੇਸ਼ ਦੀ ਪਹਿਲੀ ਵਿਲੱਖਣ ਯੋਜਨਾ; ਪੰਜਾਬ ਦੀਆਂ 97 ਫ਼ੀਸਦੀ ਮਹਿਲਾਵਾਂ ਹੋਣਗੀਆਂ ਕਵਰ, ਸਾਲਾਨਾ ਕਰੀਬ 12,000 ਕਰੋੜ ਰੁਪਏ ਹੋਣਗੇ ਖਰਚ

ਚੰਡੀਗੜ੍ਹ :  ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਇੱਕ ਨਵਾਂ ਇਤਿਹਾਸ ਸਿਰਜ ਰਹੀ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸਿੱਧੇ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਲਈ 75.16 ਲੱਖ ਤੋਂ ਵੱਧ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 2602.46 ਕਰੋੜ ਰੁਪਏ ਦੀ ਰਾਸ਼ੀ ਸਿੱਧੀ ਜਮ੍ਹਾਂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਉੱਤੇ ਪੰਜਾਬ ਸਰਕਾਰ ਵੱਲੋਂ ਹਰ ਸਾਲ ਕਰੀਬ 12,000 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਦੇਸ਼ ਦੀ ਪਹਿਲੀ ਅਤੇ ਵਿਲੱਖਣ ਯੋਜਨਾ ਹੈ, ਜਿਸ ਤਹਿਤ ਪੰਜਾਬ ਦੀਆਂ 97 ਫ਼ੀਸਦੀ ਮਹਿਲਾਵਾਂ ਨੂੰ ਕਵਰ ਕੀਤਾ ਜਾਵੇਗਾ। 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਇਸ ਯੋਜਨਾ ਅਧੀਨ ਲਾਭ ਪ੍ਰਾਪਤ ਕਰਨਗੀਆਂ। ਯੋਜਨਾ ਤਹਿਤ ਆਮ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,500 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਦੀ ਹਰ ਯੋਗ ਮਹਿਲਾ ਨੂੰ ਆਰਥਿਕ ਸੁਰੱਖਿਆ, ਸਨਮਾਨ ਅਤੇ ਆਤਮ-ਨਿਰਭਰਤਾ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਕੇਵਲ ਵਿੱਤੀ ਸਹਾਇਤਾ ਨਹੀਂ, ਸਗੋਂ ਮਹਿਲਾਵਾਂ ਦੇ ਸਨਮਾਨ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਦਾ ਪ੍ਰਤੀਕ ਹੈ।

Have something to say? Post your comment

More in Chandigarh

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਜਾਇਜ਼ਾ

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ