Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

October 08, 2026 10:42 PM
SehajTimes

ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
’ਯੁੱਧ ਨਸ਼ਿਆਂ ਵਿਰੁੱਧ’ ਦੇ 586ਵੇਂ ਦਿਨ 107 ਨਸ਼ਾ ਤਸਕਰ 5.6 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ :  ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 261ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 557 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 261ਵੇਂ ਦਿਨ, ਪੁਲਿਸ ਟੀਮਾਂ ਨੇ 251 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 77,071 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 586ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 107 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 5.6 ਕਿਲੋ ਹੈਰੋਇਨ, 5 ਕਿਲੋ ਅਫੀਮ, 4.2 ਕਿਲੋ ਗਾਂਜਾ, 648 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 586 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 83,457 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 31 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ