Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

October 08, 2026 10:50 PM
SehajTimes

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਨਿੱਜੀ ਲੋੜ ਲਈ ਅਮਿਤ ਕੁਮਾਰ ਨਾਮਕ ਆਪਣੇ ਜਾਣ-ਪਛਾਣ ਵਾਲੇ ਵਿਅਕਤੀ, ਜੋ ਕਿ ਰੇਲਵੇ ਕਰਮਚਾਰੀ ਹੈ, ਨੂੰ ਕੁਝ ਪੈਸੇ ਦਿੱਤੇ ਸਨ। ਜਦੋਂ ਸ਼ਿਕਾਇਤਕਰਤਾ ਨੂੰ ਉਸਦੇ ਪੈਸੇ ਵਾਪਸ ਨਾ ਮਿਲੇ ਤਾਂ ਉਸਨੇ ਅਮਿਤ ਕੁਮਾਰ ਤੋਂ ਪੈਸੇ ਵਸੂਲਣ ਲਈ ਅਦਾਲਤ ਵਿੱਚ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ। ਜਿਸ ਸਬੰਧੀ ਫਿਰੋਜ਼ਪੁਰ ਅਦਾਲਤ ਨੇ ਰੇਲਵੇ ਵਿਭਾਗ ਨੂੰ ਹੁਕਮ ਜਾਰੀ ਕਰਕੇ ਕਿਹਾ ਸੀ ਕਿ ਅਮਿਤ ਕੁਮਾਰ ਦੀ ਤਨਖਾਹ ਦਾ ਇੱਕ-ਤਿਹਾਈ (1/3) ਹਿੱਸਾ ਕੱਟ ਕੇ ਸ਼ਿਕਾਇਤਕਰਤਾ ਹਰਦੀਪ ਸਿੰਘ ਨੂੰ ਅਦਾ ਕੀਤਾ ਜਾਵੇ। ਉਕਤ ਕਟੌਤੀ ਕਰਨ ਅਤੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਬਦਲੇ, ਮੁਲਜ਼ਮ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੇ ਸ਼ਿਕਾਇਤ ਕਰਤਾ 40,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਰਿਸ਼ਵਤ ਦੇਣ ਤੋਂ ਅਸਹਿਮਤ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਅਧਿਕਾਰੀ ਪੰਕਜ ਭਾਰਦਵਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ  ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ