Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

October 08, 2026 10:52 PM
SehajTimes

ਚੰਡੀਗੜ੍ਹ :  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਜਨ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਉਸਨੇ 4 ਮਰਲੇ ਦਾ ਇੱਕ ਪਲਾਟ ਖਰੀਦਿਆ ਸੀ ਅਤੇ ਇਸਦੀ ਸੇਲ ਡੀਡ 23.12.2024 ਨੂੰ ਆਪਣੇ ਛੋਟੇ ਭਰਾ ਉਮੇਸ਼ ਕੁਮਾਰ ਦੇ ਨਾਮ 'ਤੇ ਰਜਿਸਟਰਡ ਕਰਵਾਈ ਸੀ। ਉਸਨੇ ਪਲਾਟ ਦੇ ਇੰਤਕਾਲ  ਲਈ ਸਬੰਧਤ ਪਟਵਾਰੀ ਨਾਲ ਸੰਪਰਕ ਕੀਤਾ, ਪਰ ਮਾਮਲੇ ਵਿੱਚ ਵਾਰ-ਵਾਰ ਦੇਰੀ ਕੀਤੀ ਗਈ। ਮਿਤੀ 07.10.2026 ਨੂੰ, ਉਹ ਪਲਾਟ ਦੇ ਇੰਤਕਾਲ ਲਈ ਦੁਬਾਰਾ ਮੁਲਜ਼ਮ ਪਟਵਾਰੀ ਵਿਸ਼ਵਦੀਪ ਸਿੰਘ ਕੋਲ ਗਿਆ। ਮੁਲਜ਼ਮ ਪਟਵਾਰੀ ਨੇ ਉਸਨੂੰ ਆਪਣੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ ਮਿਲਣ ਲਈ ਕਿਹਾ, ਜਿਸਨੇ ਮਾਲ ਰਿਕਾਰਡ ਵਿੱਚ ਜ਼ਮੀਨ ਦਾ ਇੰਤਕਾਲ ਦਰਜ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਮਜ਼ਬੂਰਨ, ਸ਼ਿਕਾਇਤਕਰਤਾ ਨੇ ਸ਼ੁਰੂ ਵਿੱਚ 1,500 ਰੁਪਏ ਦਿੱਤੇ, ਪਰ ਮੁਲਜ਼ਮ ਰਾਕੇਸ਼ ਕੁਮਾਰ ਨੇ ਉਹ ਰਕਮ ਵਾਪਸ ਕਰ ਦਿੱਤੀ ਅਤੇ ਉਸਨੂੰ ਅਗਲੇ ਦਿਨ ਪੂਰੇ 5,000 ਰੁਪਏ ਲਿਆਉਣ ਲਈ ਕਿਹਾ। ਬੁਲਾਰੇ ਨੇ ਅੱਗੇ ਦੱਸਿਆ ਕਿ ਰਿਸ਼ਵਤ ਦੀ ਮੰਗ ਬਾਰੇ ਹੋਈ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਰਿਕਾਰਡ ਕਰ ਲਈ ਗਈ ਸੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਦੋਵਾਂ ਮੁਲਜ਼ਮਾਂ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ, ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ