Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

October 09, 2026 02:51 PM
SehajTimes

ਵਿੱਤੀ ਸਹਾਇਤਾ ਨਾਲ ਲਾਭਪਾਤਰੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਅਤੇ ਪਰਿਵਾਰਾਂ ਦਾ ਭਵਿੱਖ ਬਿਹਤਰ ਬਣਾਉਣ ਵਿੱਚ ਮਿਲੇਗੀ ਮਦਦ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਸਬਸਿਡੀ ਸਮੇਤ ਵੰਡੇ ਗਏ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਵਾਂਝੇ ਵਰਗਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਨੂੰ ਤਰੱਕੀ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਉਦੇਸ਼ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਅਤੇ ਆਤਮ-ਨਿਰਭਰ ਬਣਨ ਲਈ ਉਤਸ਼ਾਹਿਤ ਕਰਨਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਵਿੱਤੀ ਸਹਾਇਤਾ ਕਿਸੇ ਵੀ ਪਰਿਵਾਰ ਲਈ ਆਪਣੇ ਪੈਰਾਂ 'ਤੇ ਖੜ੍ਹੇ ਹੋਣ, ਆਮਦਨ ਦੇ ਸਾਧਨ ਵਿਕਸਿਤ ਕਰਨ ਅਤੇ ਬਿਹਤਰ ਜੀਵਨ ਵੱਲ ਕਦਮ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਮਦਦ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਲਾਭਪਾਤਰੀਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਤੇ ਆਪਣੇ ਪਰਿਵਾਰ ਦੇ ਭਵਿੱਖ ਨੂੰ ਬਿਹਤਰ ਬਣਾਉਣ ਦੇ ਯੋਗ ਬਣਾਉਣਾ ਵੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਰਥਿਕ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਈ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਤੱਕ ਵਿਕਾਸ ਦੇ ਮੌਕੇ ਪਹੁੰਚਾਉਣਾ ਅਤੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ।  ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜਿਕ ਨਿਆਂ, ਸਮਾਨ ਮੌਕਿਆਂ ਅਤੇ ਆਰਥਿਕ ਸਸ਼ਕਤੀਕਰਨ ਦੇ ਆਪਣੇ ਟੀਚੇ ਨੂੰ ਅੱਗੇ ਵਧਾਉਂਦਿਆਂ ਵਾਂਝੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਤਾਂ ਜੋ ਉਹ ਸਨਮਾਨਜਨਕ, ਸੁਰੱਖਿਅਤ ਅਤੇ ਸਵੈ-ਨਿਰਭਰ ਜੀਵਨ ਬਤੀਤ ਕਰ ਸਕਣ।

Have something to say? Post your comment

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ