Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

October 09, 2026 04:50 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਤਿੱਖਾ ਸਿਆਸੀ ਹੱਲਾ ਬੋਲਿਆ ਹੈ। ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਅੰਦਰ ਵਿਰੋਧੀਆਂ ਨੂੰ ਦਬਾਉਣ ਲਈ ਵਿਜੀਲੈਂਸ ਨੂੰ ਵਰਤਿਆ ਹੈ ਹੁਣ ਭਾਜਪਾ ਸੀਬੀਆਈ ਅਤੇ ਈਡੀ ਨੂੰ ਪੰਜਾਬ ਵਿੱਚ ਵਰਤ ਰਹੀ ਹੈ।
ਸ਼ੁੱਕਰਵਾਰ ਨੂੰ ਸੁਨਾਮ ਵਿਖੇ ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਸੇਵਾ ਮੁਕਤ ਮਾਸਟਰ ਮਹਿੰਦਰ ਪਾਲ ਗਰਗ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਆਖਿਆ ਕਿ ਜਿਨ੍ਹਾਂ ਲੋਕਾਂ ਨੇ ਸੱਤਾ ਦੇ ਨਸ਼ੇ ਵਿੱਚ ਵਿਰੋਧੀਆਂ ਨੂੰ ਨਿਸ਼ਾਨਾ ਬਣਾਇਆ ਸੀ, ਉਹ ਹੁਣ ਆਪਣੇ ਹੀ ਕੀਤੇ ਕੰਮਾਂ ਦੇ ਨਤੀਜੇ ਭੁਗਤ ਰਹੇ ਹਨ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਸੱਤਾ ਸੰਭਾਲਣ ਤੋਂ ਬਾਅਦ ‘ਆਪ’ ਸਰਕਾਰ ਨੇ ਵਿਜੀਲੈਂਸ ਬਿਊਰੋ ਦੀ ਖੁੱਲ੍ਹੇਆਮ ਸਿਆਸੀ ਹਥਿਆਰ ਵਜੋਂ ਦੁਰਵਰਤੋਂ ਕੀਤੀ। ਹੁਣ ਜਦੋਂ ਕੇਂਦਰੀ ਏਜੰਸੀਆਂ ਉਨ੍ਹਾਂ ਦੇ ਆਪਣੇ ਆਗੂਆਂ ’ਤੇ ਸ਼ਿਕੰਜਾ ਕੱਸ ਰਹੀਆਂ ਹਨ, ਤਾਂ ਉਹ ਪੂਰੀ ਤਰ੍ਹਾਂ ਨਿਰਾਸ਼ਾ ਵਿੱਚ ਪੀੜਤ ਹੋਣ ਦਾ ਡਰਾਮਾ ਖੇਡ ਰਹੇ ਹਨ। ਢੀਂਡਸਾ ਨੇ ਕਿਹਾ, ‘ਉਨ੍ਹਾਂ ਨੇ ਦੂਜਿਆਂ ਨਾਲ ਜੋ ਕੀਤਾ ਸੀ, ਅੱਜ ਉਨ੍ਹਾਂ ਨਾਲ ਵੀ ਬਿਲਕੁਲ ਉਹੀ ਹੋ ਰਿਹਾ ਹੈ।
ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਅੰਦਰ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਤੇ ਚਿੰਤਾ ਜ਼ਾਹਰ ਕਰਦਿਆਂ ਆਖਿਆ ਨੌਜਵਾਨ ਗੈਂਗਸਟਰਾਂ ਦੇ ਹੱਥਾਂ ਦੀ ਕਠਪੁਤਲੀ ਬਣ ਗਏ ਹਨ।
ਭਗਵੰਤ ਮਾਨ ਸਰਕਾਰ ਦੀ ਨਸ਼ੇ ਵਿਰੁੱਧ ਜੰਗ ਮੁਹਿੰਮ ਨੂੰ ਪੂਰੀ ਤਰ੍ਹਾਂ ਅਸਫ਼ਲ ਅਤੇ ਸਿਰਫ਼ ਕਾਗ਼ਜ਼ਾਂ ਤੱਕ ਸੀਮਤ ਦੱਸਦਿਆਂ ਢੀਂਡਸਾ ਨੇ ਕਿਹਾ ਕਿ ਅਸਲ ਵਿੱਚ ਜ਼ਮੀਨੀ ਪੱਧਰ ਤੇ ਨਸ਼ਿਆਂ ਦੀ ਲਾਹਨਤ ਦੇ ਇਸ ਜਾਲ ਨੂੰ ਤੋੜਨ ਲਈ ਸਥਾਨਕ ਥਾਣਾ ਮੁਖੀਆਂ ਅਤੇ ਡੀ.ਐਸ.ਪੀ. ਪੱਧਰ ਦੇ ਅਧਿਕਾਰੀਆਂ ਦੀ ਸਿੱਧੀ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਆਖਿਆ ਕਿ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਪੁਲਿਸ ਤਾਕਤ ਨਾਲ ਖਤਮ ਨਹੀਂ ਕੀਤਾ ਜਾ ਸਕਦਾ। ਧਾਰਮਿਕ ਸੰਸਥਾਵਾਂ ਅਤੇ ਸਮਾਜਿਕ ਕਾਰਕੁੰਨਾ ਨੂੰ ਅੱਗੇ ਆਉਣਾ ਪਵੇਗਾ। ਇਸ ਮੌਕੇ ਸਾਬਕਾ ਚੇਅਰਮੈਨ ਚਮਕੌਰ ਸਿੰਘ ਮੋਰਾਂਵਾਲੀ, ਸੰਦੀਪ ਸਿੰਘ ਦਿਓਸੀ, ਬਲਜਿੰਦਰ ਸਿੰਘ ’ਕਾਕਾ ਠੇਕੇਦਾਰ’, ਸ਼ਕਤੀ ਗਰਗ ਅਤੇ ਰਵਿੰਦਰ ਗੋਰਖਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਫੋਟੋ ਕੈਪਸਨ ਸੁਨਾਮ ਵਿਖੇ ਪਰਮਿੰਦਰ ਸਿੰਘ ਢੀਂਡਸਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ