Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

October 09, 2026 05:49 PM
SehajTimes

 

ਚੰਡੀਗੜ੍ਹ/ਐਸ.ਏ.ਐਸ. ਨਗਰ :  ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਭਾਗ ਵੱਲੋਂ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਵਿੱਚ ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਫੇਜ਼-2, ਐਸ.ਏ.ਐਸ. ਨਗਰ ਸਥਿਤ ਮੁੱਖ ਦਫ਼ਤਰ ਵਿਖੇ "ਜਲ ਅਤੇ ਸੈਨੀਟੇਸ਼ਨ ਪ੍ਰਾਜੈਕਟ ਵਿੱਚ ਵਾਤਾਵਰਣ ਸੁਰੱਖਿਆ" ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਈ.ਈ.-ਕਮ-ਐਸ.ਈ.ਐਸ. ਇੰਜੀਨੀਅਰ ਸਰਬਜੀਤ ਸਿੰਘ; ਐਸ.ਈ.ਐਸ. ਡਾ. ਪ੍ਰਦੀਪ ਸ਼ਰਮਾ ਅਤੇ ਵਾਤਾਵਰਣ ਪ੍ਰਬੰਧਨ ਮਾਹਰ ਸ੍ਰੀ ਸਾਜ਼ਿਦ ਅਲੀ ਨੇ ਜਲ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਵਾਲੇ ਸਥਾਨਾਂ 'ਤੇ ਅਪਣਾਏ ਜਾਣ ਵਾਲੇ ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਬਾਰੇ ਅਹਿਮ ਪੇਸ਼ਕਾਰੀਆਂ ਦਿੱਤੀਆਂ।

ਪੇਸ਼ਕਾਰੀਆਂ ਵਿੱਚ ਵਾਤਾਵਰਣ ਪ੍ਰਬੰਧਨ ਦੇ ਮੁੱਖ ਪਹਿਲੂਆਂ ਬਾਰੇ ਚਰਚਾ ਕੀਤੀ ਗਈ, ਜਿਸ ਵਿੱਚ ਸਾਈਟ ਦੀ ਸਫ਼ਾਈ ਅਤੇ ਹਾਊਸਕੀਪਿੰਗ, ਟ੍ਰੀਟਮੈਂਟ ਰਸਾਇਣਾਂ ਦੇ ਸੁਰੱਖਿਅਤ ਭੰਡਾਰਨ ਅਤੇ ਪ੍ਰਬੰਧਨ, ਰਹਿੰਦ-ਖੂੰਹਦ ਨੂੰ ਵੱਖ ਕਰਨਾ ਤੇ ਨਿਪਟਾਰਾ ਕਰਨਾ, ਪਾਣੀ ਤੇ ਮਿੱਟੀ ਪ੍ਰਦੂਸ਼ਣ ਦੀ ਰੋਕਥਾਮ, ਪੌਦੇ ਲਾ ਕੇ ਹਰਿਆਵਲ ਵਿੱਚ ਵਾਧਾ ਕਰਨਾ, ਕੰਮ ਦੌਰਾਨ ਸਿਹਤ ਅਤੇ ਸੁਰੱਖਿਆ, ਨਿੱਜੀ ਸੁਰੱਖਿਆ ਉਪਕਰਣਾਂ ਦੀ ਵਰਤੋਂ, ਅੱਗ ਸਬੰਧੀ ਸੁਰੱਖਿਆ, ਐਮਰਜੈਂਸੀ ਸਬੰਧੀ ਤਿਆਰੀ ਅਤੇ ਨਹਿਰੀ ਪਾਣੀ ਨਾਲ ਜੁੜੇ ਪ੍ਰਾਜੈਕਟਾਂ ਦੇ ਨਿਰਮਾਣ ਤੇ ਅਮਲ ਦੌਰਾਨ ਵਰਤੇ ਜਾਣ ਵਾਲੇ ਵਾਤਾਵਰਣ ਸੁਰੱਖਿਆ ਸਬੰਧੀ ਉਪਾਅ ਸ਼ਾਮਲ ਹਨ।

ਸਿਖਲਾਈ ਪ੍ਰੋਗਰਾਮ ਵਿੱਚ ਉਪ-ਮੰਡਲ ਇੰਜੀਨੀਅਰ (ਐਸ.ਡੀ.ਈ.), ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਵਾਟਰ ਟ੍ਰੀਟਮੈਂਟ ਪਲਾਂਟਾਂ ਅਤੇ ਨਹਿਰੀ ਪਾਣੀ ਦੇ ਪ੍ਰਾਜੈਕਟਾਂ ਨਾਲ ਜੁੜੇ ਪ੍ਰਾਜੈਕਟ ਮੈਨੇਜਰਾਂ ਨੇ ਹਿੱਸਾ ਲਿਆ। ਸੂਬਾਈ ਵਾਤਾਵਰਣ ਟੀਮ ਵੱਲੋਂ ਕੀਤੇ ਗਏ ਨਿਰੀਖਣ ਦੌਰਾਨ ਦਰਜ ਕੀਤੇ ਨੁਕਤੇ, ਪ੍ਰਾਜੈਕਟ ਸਾਈਟਾਂ 'ਤੇ ਪਛਾਣੇ ਗਏ ਵਾਤਾਵਰਣ ਪਾਲਣਾ ਸਬੰਧੀ ਮੁੱਦਿਆਂ ਅਤੇ ਕਮੀਆਂ ਨੂੰ ਦੂਰ ਕਰਨ ਲਈ ਲੋੜੀਂਦੇ ਸੁਧਾਰਾਤਮਕ ਉਪਾਵਾਂ ਬਾਰੇ ਵਿਆਪਕ ਚਰਚਾ ਕੀਤੀ ਗਈ।

ਇਸ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਾਈਟਾਂ ਦੇ ਨਿਯਮਤ ਤੌਰ 'ਤੇ ਨਿਰੀਖਣ ਕਰਨ, ਵਾਤਾਵਰਣ ਸਬੰਧੀ ਰਿਕਾਰਡਾਂ ਅਤੇ ਫੋਟੋਗ੍ਰਾਫਿਕ ਸਬੂਤਾਂ ਦੀ ਸੁਚੱਜੀ ਸਾਂਭ-ਸੰਭਾਲ, ਲਾਗੂ ਵਾਤਾਵਰਣ ਨਿਯਮਾਂ ਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਅਤੇ ਦੁਬਾਰਾ ਕਮੀਆਂ ਪੈਦਾ ਹੋਣ ਤੋਂ ਰੋਕਣ ਲਈ ਸੁਧਾਰਾਤਮਕ ਉਪਾਵਾਂ ਨੂੰ ਸਮੇਂ ਸਿਰ ਲਾਗੂ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਇਸ ਪ੍ਰੋਗਰਾਮ ਰਾਹੀਂ ਵਾਤਾਵਰਣ ਸੰਭਾਲ ਸਬੰਧੀ ਅਮਲਾਂ ਨੂੰ ਉਤਸ਼ਾਹਿਤ ਕਰਨ, ਵਾਤਾਵਰਣ ਨਿਯਮਾਂ ਦੀ ਸੁਚੱਜੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਭਰ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦੇ ਟਿਕਾਊ ਅਤੇ ਸੁਰੱਖਿਅਤ ਸੰਚਾਲਨ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਪ੍ਰਪੱਕ ਕੀਤਾ।

Have something to say? Post your comment

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ