Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

October 10, 2026 04:35 PM
SehajTimes

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਦਰ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਘੁਗਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਏ.ਐਸ.ਆਈ. ਗੁਰਬਖਸ਼ ਸਿੰਘ ਸ਼ਿਕਾਇਤਕਰਤਾ ਵਿਰੁੱਧ ਦਰਜ ਕੇਸ ਨੂੰ ਰੱਦ ਕਰਨ ਬਦਲੇ ਪਹਿਲਾਂ ਹੀ 40,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ। ਇਸ ਸਬੰਧ ਵਿੱਚ, ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਵਿਰੁੱਧ ਦਰਜ ਕੇਸ ਨੂੰ ਖਤਮ ਕਰਨ ਲਈ ਉਸ ਤੋਂ ਹੋਰ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ.ਐਸ.ਆਈ. ਗੁਰਬਖਸ਼ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ