Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

October 11, 2026 12:15 AM
SehajTimes

ਚੰਡੀਗੜ੍ਹ  : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਆਪਣੇ ਦਰਜਾ-ਚਾਰ (ਗਰੁੱਪ-ਡੀ) ਮੁਲਾਜ਼ਮਾਂ ਨੂੰ ਆਗਾਮੀ ਦਿਵਾਲੀ ਦਾ ਤਿਉਹਾਰ ਮਨਾਉਣ ਵਿੱਚ ਮਦਦ ਕਰਨ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਦੇਵੇਗੀ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਸੀਂ ਵਿੱਤੀ ਸਾਲ 2026-27 ਦੌਰਾਨ ਇਸ ਉਪਰਾਲੇ ਲਈ 20 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਮੁਲਾਜ਼ਮ ਆਪਣੇ ਪਰਿਵਾਰਾਂ ਨਾਲ ਖੁਸ਼ੀ-ਖੁਸ਼ੀ ਦਿਵਾਲੀ ਮਨਾ ਸਕਣ।" ਉਨ੍ਹਾਂ ਕਿਹਾ ਕਿ ਇਹ ਐਡਵਾਂਸ ਸੂਬੇ ਦੇ ਲਗਭਗ 34,604 ਗਰੁੱਪ-ਡੀ ਮੁਲਾਜ਼ਮਾਂ ਦੀ ਕੁੱਲ ਗਿਣਤੀ ਲਈ ਉਪਲਬਧ ਹੈ।

ਹੋਰ ਵੇਰਵੇ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਜੇਕਰ ਹਰ ਯੋਗ ਮੁਲਾਜ਼ਮ ਕਰਜ਼ਾ ਲੈਣ ਦਾ ਬਦਲ ਚੁਣਦਾ ਹੈ, ਤਾਂ ਸੂਬੇ ਲਈ ਕੁੱਲ ਸੰਭਾਵਿਤ ਖਰਚਾ 34.60 ਕਰੋੜ ਰੁਪਏ ਹੋਵੇਗਾ। 8 ਨਵੰਬਰ ਨੂੰ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਇਹ ਅਡਵਾਂਸ ਯਕੀਨੀ ਬਣਾਉਣ ਲਈ, ਮੁਲਾਜ਼ਮਾਂ ਨੂੰ 6 ਨਵੰਬਰ, 2026 ਤੱਕ ਖਜ਼ਾਨੇ ਵਿੱਚੋਂ ਰਕਮ ਕਢਵਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਬਾਅਦ ਇਹ ਐਡਵਾਂਸ ਪੰਜ ਬਰਾਬਰ ਮਹੀਨਾਵਾਰ ਆਸਾਨ ਕਿਸ਼ਤਾਂ ਵਿੱਚ ਵਸੂਲਿਆ ਜਾਵੇਗਾ, ਜਿਸ ਦੀ ਕਟੌਤੀ ਮੁਲਾਜ਼ਮਾਂ ਦੀ ਦਸੰਬਰ 2026 ਦੀ ਤਨਖਾਹ ਤੋਂ ਸ਼ੁਰੂ ਹੋਵੇਗੀ।"

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਤਿਉਹਾਰੀ ਐਡਵਾਂਸ ਦਾ ਐਲਾਨ ਮੌਜੂਦਾ ਸਾਲ ਦੌਰਾਨ ਸੂਬਾ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਲਈ ਲਾਗੂ ਕੀਤੇ ਗਏ ਹੋਰ ਹਾਲੀਆ ਵਿੱਤੀ ਉਪਾਵਾਂ ਦੀ ਲੜੀ ਦਾ ਹੀ ਹਿੱਸਾ ਹੈ। ਉਨ੍ਹਾਂ ਕਿਹਾ, "ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਕਾਰਨ ਅਸੀਂ ਆਪਣੇ ਗਰੁੱਪ-ਡੀ ਸਟਾਫ ਲਈ 10,000 ਰੁਪਏ ਦਾ ਵਿਆਜ-ਮੁਕਤ ਤਿਉਹਾਰੀ ਐਡਵਾਂਸ ਜਾਰੀ ਕਰ ਰਹੇ ਹਾਂ।"

Have something to say? Post your comment

More in Chandigarh

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ