Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

October 11, 2026 12:20 AM
SehajTimes
ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੁੱਧ ਦੇ 588ਵੇਂ ਦਿਨ 104 ਨਸ਼ਾ ਤਸਕਰ ਕਾਬੂ

ਚੰਡੀਗੜ੍ਹ  :
 ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 263ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 568 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 263ਵੇਂ ਦਿਨ, ਪੁਲਿਸ ਟੀਮਾਂ ਨੇ 218 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,534 ਹੋ ਗਈ ਹੈ। ਇਸ ਤੋਂ ਇਲਾਵਾ 175 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 588ਵੇਂ ਦਿਨ ਵੀ ਜਾਰੀ ਰੱਖਦਿਆਂ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 563 ਗ੍ਰਾਮ ਹੈਰੋਇਨ, 202 ਕਿਲੋ ਭੁੱਕੀ, 1145 ਨਸ਼ੀਲੀਆਂ ਗੋਲੀਆਂ ਅਤੇ 7500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 588 ਦਿਨਾਂ ਵਿੱਚ 83,936 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।
 
 

Have something to say? Post your comment

More in Chandigarh

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ