Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

October 11, 2026 12:23 AM
SehajTimes
ਅਮਨ ਅਰੋੜਾ ਵੱਲੋਂ ਕੈਡਿਟ ‘ਪੰਜਾਬ ਦਾ ਮਾਣ’ ਕਰਾਰ; ਇਹ ਨਤੀਜਾ ਮਾਨ ਸਰਕਾਰ ਦੀ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵੱਲ ਪ੍ਰੇਰਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ
 
ਚੰਡੀਗੜ੍ਹ : ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡਿਟਾਂ ਵੱਲੋਂ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਵਿੱਚ 87.7 ਫ਼ੀਸਦ ਰਿਕਾਰਡਤੋੜ ਸਫ਼ਲਤਾ ਦਰਜ ਕਰਕੇ ਇਤਿਹਾਸ ਰਚਿਆ ਗਿਆ ਹੈ। ਇਸ ਸੰਸਥਾ ਦੇ 65 ਕੈਡਿਟਾਂ ਵਿੱਚੋਂ 57 ਕੈਡਿਟ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਪਾਸ ਕਰਕੇ ਜੂਨ 2027 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਐਨ.ਡੀ.ਏ.-158 ਕੋਰਸ ਲਈ ਕੁਆਲੀਫਾਈ ਕਰ ਗਏ ਹਨ। ਰੈਗੂਲਰ ਕੈਡਿਟਾਂ ਤੋਂ ਇਲਾਵਾ, ਸੰਸਥਾ ਵਿੱਚ ਦੋ ਮਹੀਨੇ ਦੇ ਕਰੈਸ਼ ਕੋਰਸ ਵਿੱਚ ਸ਼ਾਮਲ ਹੋਣ ਵਾਲੇ 30 ਵਿੱਚੋਂ 7 ਉਮੀਦਵਾਰਾਂ ਨੇ ਵੀ ਇਸ ਵੱਕਾਰੀ ਪ੍ਰੀਖਿਆ ਨੂੰ ਪਾਸ ਕੀਤੀ ਹੈ। ਸਫ਼ਲ ਕੈਡਿਟ ਹੁਣ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਦਾਖ਼ਲੇ ਲਈ ਬੇਹੱਦ ਅਹਿਮ ਪੜਾਅ ਸਰਵਿਸਿਜ਼ ਸਿਲੈਕਸ਼ਨ ਬੋਰਡ (ਐੱਸ.ਐੱਸ.ਬੀ.) ਇੰਟਰਵਿਊ ਵਿੱਚ ਹਿੱਸਾ ਲੈਣਗੇ। ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ, “ਇਹ ਨੌਜਵਾਨ ਪੰਜਾਬ ਦਾ ਮਾਣ ਹਨ। ਉਨ੍ਹਾਂ ਦੀ ਲਗਨ ਅਤੇ ਸਖ਼ਤ ਮਿਹਨਤ ਨੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਮੈਂ ਉਨ੍ਹਾਂ ਨੂੰ ਆਗਾਮੀ ਐੱਸ.ਐੱਸ.ਬੀ. ਇੰਟਰਵਿਊ ਅਤੇ ਅੱਗੇ ਦੀ ਸਖ਼ਤ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।” ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਨਤੀਜਾ ਭਾਰਤੀ ਹਥਿਆਰਬੰਦ ਸੈਨਾਵਾਂ ਲਈ ਦੇਸ਼ ਦੇ ਮੋਹਰੀ ਫੀਡਰ ਸੰਸਥਾਨ ਵਜੋਂ ਐਮ.ਆਰ.ਐਸ.ਏ.ਐਫ.ਪੀ.ਆਈ. ਦੀ ਸ਼ਾਖ ਨੂੰ ਹੋਰ ਮਜ਼ਬੂਤ ਕਰਦਾ ਹੈ। ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ਤਹਿਤ ਸੂਬੇ ਦੀ ਨੌਜਵਾਨ ਸ਼ਕਤੀ ਨੂੰ ਰੱਖਿਆ ਸੇਵਾਵਾਂ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਦੇਸ਼ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਸ਼ਵ ਪੱਧਰੀ ਸਿਖਲਾਈ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ. ਚੌਹਾਨ, ਵੀ.ਐੱਸ.ਐੱਮ. (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਗਾਮੀ ਐੱਸ.ਐੱਸ.ਬੀ. ਇੰਟਰਵਿਊ ਲਈ ਵੀ ਅਜਿਹਾ ਹੀ ਉਤਸ਼ਾਹ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਪ੍ਰੇਰਿਆ। ਉਨ੍ਹਾਂ ਸਮਰਪਿਤ ਫੈਕਲਟੀ ਅਤੇ ਸਟਾਫ਼ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਦੇ ਅਣਥੱਕ ਯਤਨਾਂ ਅਤੇ ਨਿੱਠ ਕੇ ਕੀਤੀ ਮਿਹਨਤ ਸਦਕਾ ਇਹ ਅਹਿਮ ਸਫ਼ਲਤਾ ਯਕੀਨੀ ਬਣਾਈ ਜਾ ਸਕੀ ਹੈ। ਸੰਸਥਾ ਦੇ ਸ਼ਾਨਦਾਰ ਰਿਕਾਰਡ ਨੂੰ ਉਜਾਗਰ ਕਰਦਿਆਂ ਡਾਇਰੈਕਟਰ ਨੇ ਦੱਸਿਆ ਕਿ ਸੰਸਥਾ ਦੇ 15 ਕੈਡਿਟ ਦਸੰਬਰ 2026 ਵਿੱਚ ਸ਼ੁਰੂ ਹੋਣ ਵਾਲੇ ਐੱਨ.ਡੀ.ਏ., ਟੀ.ਈ.ਐੱਸ. ਅਤੇ ਨੇਵਲ ਅਕੈਡਮੀ ਕੋਰਸਾਂ ਵਿੱਚ ਸ਼ਾਮਲ ਹੋਣ ਲਈ ਕਾਲ ਲੈਟਰਾਂ ਦੀ ਉਡੀਕ ਕਰ ਰਹੇ ਹਨ।
 

Have something to say? Post your comment

More in Chandigarh

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ