Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

October 11, 2026 12:25 AM
SehajTimes

ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਦਰ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਘੁਗਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਏ.ਐਸ.ਆਈ. ਗੁਰਬਖਸ਼ ਸਿੰਘ ਸ਼ਿਕਾਇਤਕਰਤਾ ਵਿਰੁੱਧ ਦਰਜ ਕੇਸ ਨੂੰ ਰੱਦ ਕਰਨ ਬਦਲੇ ਪਹਿਲਾਂ ਹੀ 40,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ। ਇਸ ਸਬੰਧ ਵਿੱਚ, ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਵਿਰੁੱਧ ਦਰਜ ਕੇਸ ਨੂੰ ਖਤਮ ਕਰਨ ਲਈ ਉਸ ਤੋਂ ਹੋਰ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ.ਐਸ.ਆਈ. ਗੁਰਬਖਸ਼ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ