Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

October 11, 2026 12:28 AM
SehajTimes

ਵਿਧਵਾ ਤੇ ਨਿਆਸ਼ਰਿਤ ਔਰਤਾਂ ਅਤੇ ਆਸ਼ਰਿਤ ਬੱਚਿਆਂ ਨੂੰ 841.76 ਕਰੋੜ ਰੁਪਏ, ਬਜ਼ੁਰਗਾਂ ਤੇ ਦਿਵਿਆਂਗ ਵਿਅਕਤੀਆਂ ਨੂੰ 2,401.67 ਕਰੋੜ ਰੁਪਏ ਜਾਰੀ

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼—ਕੋਈ ਵੀ ਯੋਗ ਵਿਅਕਤੀ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ

ਚੰਡੀਗੜ੍ਹ, : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਸਮਾਜ ਦੇ ਕਮਜ਼ੋਰ, ਹਾਸ਼ੀਏ ’ਤੇ ਰਹਿੰਦੇ ਅਤੇ ਲੋੜਵੰਦ ਵਰਗਾਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਨਤੀਜਾ ਕੇਂਦਰਿਤ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਹੁਣ ਤੱਕ 3,243 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਸੂਬੇ ਦੇ 36.39 ਲੱਖ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਲੋੜਵੰਦ ਲੋਕਾਂ ਨੂੰ ਸਨਮਾਨਜਨਕ ਅਤੇ ਸੁਰੱਖਿਅਤ ਜੀਵਨ ਜਿਉਣ ਲਈ ਮਜ਼ਬੂਤ ਸਹਾਰਾ ਦੇਣਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਅਤੇ ਆਸ਼ਰਿਤ ਬੱਚਿਆਂ ਲਈ ਵਿੱਤੀ ਸਹਾਇਤਾ ਵਜੋਂ 841.76 ਕਰੋੜ ਰੁਪਏ ਦੀ ਰਾਸ਼ੀ 9.45 ਲੱਖ ਲਾਭਪਾਤਰੀਆਂ ਨੂੰ ਜਾਰੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ 2,401.67 ਕਰੋੜ ਰੁਪਏ ਦੀ ਰਾਸ਼ੀ 26.94 ਲੱਖ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਗਈ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੰਤਵ ਹੈ ਕਿ ਸੂਬੇ ਦਾ ਕੋਈ ਵੀ ਲੋੜਵੰਦ ਨਾਗਰਿਕ ਆਰਥਿਕ ਸਹਾਇਤਾ ਦੀ ਲੋੜ ਸਮੇਂ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਾ ਕਰੇ। ਸਰਕਾਰ ਹਰ ਯੋਗ ਵਿਅਕਤੀ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਢੰਗ ਨਾਲ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲਾਭਪਾਤਰੀਆਂ ਨੂੰ ਨਿਰਵਿਘਨ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ 6,131.91 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਜਿਕ ਸੁਰੱਖਿਆ ਸਕੀਮਾਂ ਸਬੰਧੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇ, ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ ਅਤੇ ਫੀਲਡ ਪੱਧਰ ’ਤੇ ਨਿਯਮਤ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਦਾ ਕੋਈ ਵੀ ਯੋਗ ਵਿਅਕਤੀ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਰੱਖਿਆ ਗਿਆ ਹਰ ਰੁਪਇਆ ਅਸਲ ਹੱਕਦਾਰ ਤੱਕ ਪਹੁੰਚੇ।

Have something to say? Post your comment

More in Chandigarh

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ