Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Sports

ਬੀਡਬਲਯੂਐਫ਼ ਵਿਸ਼ਵ ਜੂਨੀਅਰ ਕੱਪ ਲਈ ਭਾਰਤ ਦੀ ਅਗਵਾਈ ਕਰਨਗੀਆਂ ਤਨਵੀ ਪਾਤਰੀ, ਸ਼ਾਇਨਾ ਮਨੀਮੁਥੂ

October 11, 2026 08:52 PM
Rozana Sehaj times

ਕਾਹਿਰਾ (ਮਿਸਰ) : ਤਨਵੀ ਪੱਤਰੀ ਅਤੇ ਸ਼ਾਇਨਾ ਮਨੀਮੁਥੂ ਸੋਮਵਾਰ ਤੋਂ ਸ਼ੁਰੂ ਹੋਣ ਵਾਲੀ ਬੀਡਬਲਯੂਐਫ਼ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 2026 ਵਿੱਚ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੀਆਂ। ਓਲੰਪਿਕ ਵਲੋਂ ਜਾਰੀ ਸੂਚਨਾ ਅਨੁਸਾਰ ਬੀ.ਡਬਲਯੂ.ਐਫ਼. ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ 12 ਤੋਂ 17 ਅਕਤੂਰ ਤੱਕ ਸਿੰਗਲ ਮੁਕਾਬਲੇ ਹੋਣਗੇ ਜੋਕਿ ਕਾਇਰੋ ਸਟੇਡੀਅਮ ਇਨਡੋਰ ਹਾਲ ਕੰਪਲੈਕਸ ਵਿੱਚ ਹੋਣਗੇ। ਇਸ ਟੂਰਨਾਮੈਂਟ ਵਿੱਚ 19 ਸਾਲ ਤੋਂ ਘੱਟ ਉਮਰ ਦੇ ਸ਼ਟਲਰ ਹਿੱਸਾ ਲੈਣਗੇ। ਏਸ਼ੀਅਨ ਅੰਡਰ 17 ਚੈਂਪੀਅਨ ਤਨਵੀ ਅਤੇ ਚਾਂਦੀ ਦਾ ਤਮਗ਼ਾ ਜੇਤੂ ਸ਼ਾਇਨਾ ਭਾਰਤ ਦੀ ਮਹਿਲਾ ਚੁਣੌਤੀ ਦੀ ਅਗਵਾਈ ਕਰਨਗੀਆਂ। ਪਾਰੁਲ ਚੌਧਰੀ ਅਤੇ ਤਨਵੀ ਰੈਡੀ ਅੰਡਲੂਰੀ ਉਨ੍ਹਾਂ ਨਾਲ ਸ਼ਾਮਲ ਹੋਣਗੇ। ਤਨਵੀ ਟੂਰਨਾਮੈਂਟ ਵਿੱਚ ਸੱਤਵਾਂ ਦਰਜਾ ਪ੍ਰਾਪਤ ਹੈ ਜਦਕਿ ਤਨਵੀ ਰੈਡੀ 12ਵਾਂ ਦਰਜਾ ਪ੍ਰਾਪਤ ਹੈ।
ਪੁਰਸ਼ ਸਿੰਗਲਜ਼ ਮੁਕਾਬਲੇ ਦੀ ਗੱਲ ਕਰੀਏ ਤਾਂ ਇੰਡੀਆ ਜੂਨੀਅਰ ਇੰਟਰਨੈਸ਼ਨਲ ਗ੍ਰਾਂ ਪ੍ਰੀ ਦੇ ਤੀਜੇ ਦਰਜੇ ਦੇ ਜੇਤੂ ਅਤੇ ਜੇਤੂ ਦੇਵ ਰੂਪਰੇਲੀਆ ਨਿਸ਼ਚਲ ਚੰਦ, ਜਗਸ਼ੇਰ ਸਿੰਘ ਖੰਗੂੜਾ ਅਤੇ ਅਖਿਲ ਰੈਡੀ ਬੋਬਾ ਦੇ ਨਾਲ ਭਾਰਤੀ ਚੁਣੌਤੀ ਦੀ ਅਗਵਾਈ ਕਰਨਗੇ।
ਭਾਰਤ ਡਬਲਜ਼ ਮੁਕਾਬਲੇ ਵਿੱਚ ਦੋ ਜੋੜੀਆਂ ਵੀ ਖੇਡਣਗੀਆਂ ਜਿਸ ਵਿੱਚ ਆਤਿਸ਼ ਸ੍ਰੀਨਿਵਾਸ ਪੀ.ਵੀ. ਅਤੇ ਯੋਗਾਂਸ਼ ਸਿੰਘ, ਪਵਨ ਸੁਰੇਸ਼ ਅਤੇ ਪੁਨੀਤ ਸੁਰੇਸ਼ ਦੇ ਨਾਲ ਮੁੰਡਿਆਂ ਦੇ ਡਬਲਜ਼ ਵਿੱਚ ਜਦਕਿ ਅਨਿਆ ਬਿਸ਼ਟ-ਏਂਜਲ ਪੁਨੇਰਾ ਅਤੇ ਦੀਆ ਭੀਮਈਆ-ਬਾਰੂਨੀ ਪਾਰਸ਼ਵਾਲ ਮਹਿਲਾ ਡਬਲਜ਼ ਵਿੱਚ ਹਿੱਸਾ ਲੈਣਗੀਆਂ। ਬਿਸ਼ਟ ਅਤੇ ਪੁਨੇਰਾ ਵੀ ਟੂਰਨਾਮੈਂਟ ਦੇ 2025 ਐਡੀਸ਼ਨ ਤੋਂ ਕਾਂਸੀ ਦਾ ਤਮਗ਼ਾ ਜੇਤੂ ਟੀਮ ਦਾ ਹਿੱਸਾ ਸਨ। ਇਸ ਦੌਰਾਨ ਦਿਵਿਆਂਸ਼ ਅਗਰਵਾਲ ਵਰਨਾ ਪ੍ਰਭੂਆਨੰਦ ਅਤੇ ਯੋਗਾਂਸ਼ ਸਿੰਘ-ਅਨਿਆ ਬਿਸ਼ਟ ਮਿਕਸਡ ਡਲਲਜ਼ ਵਿੱਚ ਖੇਡਣਗੇ।
ਭਾਰਤ ਦੀ ਤਨਵੀ ਸ਼ਰਮਾ ਨੇ ਪਿਛਲੇ ਸਾਲ ਇਸ ਮੁਕਾਬਲੇ ਵਿੱਚ ਕੁੜੀਆਂ ਦੇ ਸਿੰਗਲਜ਼ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਸੀ। ਉਲੰਪਿਕ ਤਗ਼ਮਾ ਜੇਤੂ ਸ਼ਾਇਨਾ ਨੇਹਵਾਲ ਜਿਸਨੇ 2008 ਵਿਚ ਕੁੜੀਆਂ ਦੇ ਸਿੰਗਲਜ਼ ਦਾ ਤਾਜ ਜਿੱਤਿਆ ਸੀ, ਅਜੇ ਵੀ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਇਕਲੌਤੀ ਭਾਰਤੀ ਸ਼ਟਲਰ ਹੈ।

Have something to say? Post your comment

More in Sports

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਏਸ਼ੀਆਈ ਖੇਡਾਂ 2026 : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"