Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

October 11, 2026 10:40 PM
SehajTimes

ਭਗਵੰਤ ਮਾਨ ਸਰਕਾਰ ਲੋਕਾਂ ਨੂੰ ਖਣਿਜਾਂ ਦੀ ਕਾਨੂੰਨੀ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਬਰਿੰਦਰ ਕੁਮਾਰ ਗੋਇਲ


ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸ਼ਿਕੰਜਾ ਹੋਰ ਕੱਸ ਦਿੱਤਾ ਹੈ ਅਤੇ ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਗ਼ੈਰਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਤਹਿਤ ਮਾਈਨਿੰਗ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਰਾਤ ਸਮੇਂ ਕਾਰਵਾਈ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਚਮਕੌਰ ਸਾਹਿਬ ਖੇਤਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਦੇ ਕੰਮ ਵਿੱਚ ਵਰਤੇ ਜਾ ਰਹੇ ਪੰਜ ਵਾਹਨਾਂ ਤੇ ਮਸ਼ੀਨਾਂ ਨੂੰ ਜ਼ਬਤ ਕੀਤਾ ਗਿਆ ਹੈ। ਸ੍ਰੀ ਚਮਕੌਰ ਸਾਹਿਬ ਥਾਣੇ ਵਿੱਚ ਦਰਜ ਮਾਮਲੇ ਤਹਿਤ ਕੀਤੀ ਗਈ ਕਾਰਵਾਈ ਦੌਰਾਨ ਜ਼ਬਤ ਕੀਤੇ ਵਾਹਨਾਂ ਵਿੱਚ ਬੈਕਹੋ ਲੋਡਰ ਸਮੇਤ ਤਿੰਨ ਜੇ.ਸੀ.ਬੀ. ਮਸ਼ੀਨਾਂ ਅਤੇ ਦੋ ਟਿੱਪਰ ਸ਼ਾਮਲ ਹਨ।

ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜ ਵਿਅਕਤੀਆਂ ਦੀ ਪਛਾਣ ਰਵੀ ਕੁਮਾਰ ਵਾਸੀ ਬੇਲਾ, ਚਮਕੌਰ ਸਾਹਿਬ (ਰੂਪਨਗਰ), ਅਸ਼ਵਨੀ ਕੁਮਾਰ ਵਾਸੀ ਟੌਂਸਾ, ਕਾਠਗੜ੍ਹ, (ਐਸ.ਬੀ.ਐਸ. ਨਗਰ), ਜਸਪਾਲ ਸਿੰਘ ਵਾਸੀ ਐਮਾ, ਕਾਠਗੜ੍ਹ, (ਐਸ.ਬੀ.ਐਸ. ਨਗਰ), ਅਸ਼ਵਨੀ ਕੁਮਾਰ ਵਾਸੀ ਬਾਮਾ, ਚਮਕੌਰ ਸਾਹਿਬ (ਰੂਪਨਗਰ) ਅਤੇ ਹਰਜਿੰਦਰ ਸਿੰਘ ਵਾਸੀ ਲੱਖੋਵਾਲ, ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ।

ਇਸ ਸਬੰਧੀ ਮਾਈਨਿੰਗ ਵਿਭਾਗ ਦੇ ਜੂਨੀਅਰ ਇੰਜੀਨੀਅਰ-ਕਮ-ਮਾਈਨਿੰਗ ਇੰਸਪੈਕਟਰ ਦੀ ਸ਼ਿਕਾਇਤ 'ਤੇ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਜ਼ਬਤ ਮਸ਼ੀਨਰੀ ਅਤੇ ਵਾਹਨਾਂ ਵਿੱਚ ਇੱਕ ਜੇ.ਸੀ.ਬੀ. 215 ਐਕਸਕਵੇਟਰ ਪੀ.ਆਈ.ਐਨ ਨੰਬਰ - ਪੀ.ਯੂ.ਐਨ.ਜੇ.ਡੀ21ਏ.ਟੀ.ਐਮ.3033117, ਇੱਕ ਜੇ.ਸੀ.ਬੀ. ਜੇਐਸ-140 ਐਕਸਕਵੇਟਰ ਪੀ.ਆਈ.ਐਨ ਨੰਬਰ - ਪੀ.ਯੂ.ਐਨ.ਜੇ.ਡੀ
14ਬੀ.ਏ.0243952 (ਨੰਬਰ ਪਲੇਟ ਗੁੰਮ), ਇੱਕ ਜੇ.ਸੀ.ਬੀ. ਬੈਕਹੋ ਲੋਡਰ ਪੀ.ਆਈ.ਐਨ ਨੰਬਰ - ਐਚ.ਏ.ਆਰ.3ਡੀ.ਐਕਸ.4403070388, ਇੱਕ ਭਾਰਤ-ਬੈਂਜ਼ ਟਿੱਪਰ ਨੰਬਰ ਪੀ.ਬੀ. 12-ਟੀ-2687 ਅਤੇ ਇੱਕ ਟਾਟਾ ਟਿੱਪਰ ਨੰਬਰ ਪੀ.ਬੀ.07-ਏ.ਐਲ-8405 ਸ਼ਾਮਲ ਹਨ।

ਸ੍ਰੀ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਖਣਿਜਾਂ ਦੀ ਕਾਨੂੰਨੀ, ਪਾਰਦਰਸ਼ੀ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਨੁਕਸਾਨ ਪਹੁੰਚਾਉਣ ਜਾਂ ਸਰਕਾਰੀ ਖ਼ਜ਼ਾਨੇ ਨੂੰ ਢਾਹ ਲਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਮਾਈਨਿੰਗ ਗਤੀਵਿਧੀਆਂ ‘ਤੇ ਸਖ਼ਤ ਨਜ਼ਰ ਰੱਖਣ ਅਤੇ ਉਲੰਘਣਾ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਦੀਆਂ ਲੋੜਾਂ ਅਨੁਸਾਰ ਖਣਿਜਾਂ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਨਕੇਲ ਕੱਸਣ ਅਤੇ ਸੂਬੇ ਭਰ ਵਿੱਚ ਕਾਨੂੰਨ ਦੀ ਸਖ਼ਤ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ।

Have something to say? Post your comment

More in Chandigarh

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ