Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੈਪਟਨ ਸਰਕਾਰ ਦੀਆਂ ਵਪਾਰ ਮਾਰੂ ਨੀਤੀਆਂ ਕਾਰਨ ਪੰਜਾਬ ਦਾ ਉਦਯੋਗ ਹੋਰਨਾਂ ਸੂਬਿਆਂ ਵੱਲ ਕਰ ਰਿਹਾ ਹੈ ਪਲਾਇਨ : ਭਗਵੰਤ ਮਾਨ

July 14, 2021 06:42 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਉਦਯੋਗ ਹੋਰਨਾਂ ਸੂਬਿਆਂ ਵੱਲ ਜਾ ਰਹੇ ਹਨ ਕਿਉਂਕਿ ਕੈਪਟਨ ਸਰਕਾਰ ਉਦਯੋਗਾਂ ਨੂੰ ਬਿਜਲੀ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਫ਼ੇਲ ਹੋਈ ਹੈ। ਸੂਬੇ ’ਚ ਪਹਿਲਾਂ ਬਾਦਲਾਂ ਦੇ 10 ਸਾਲ ਦੇ ਰਾਜ ਵਿੱਚ ਵਸੂਲੇ ਜਾਂਦੇ ਵੱਖ ਵੱਖ ਤਰ੍ਹਾਂ ਦੇ ਗੁੰਡਾ ਟੈਕਸਾਂ ਤੋਂ ਉਦਯੋਗਪਤੀ ਅਤੇ ਵਾਪਾਰੀ ਪ੍ਰੇਸ਼ਾਨ ਰਹੇ ਸਨ ਅਤੇ ਹੁਣ ਕੈਪਟਨ ਦੀ ਕਾਂਗਰਸ ਸਰਕਾਰ ਵੀ ਬਾਦਲਾਂ ਦੀ ਰਾਹ ’ਤੇ ਚੱਲ ਰਹੀ ਹੈ। ਇਸ ਕਾਰਨ ਉਦਯੋਗਪਤੀ ਅਤੇ ਵਾਪਾਰੀ ਪ੍ਰੇਸ਼ਾਨ ਹੋ ਰਹੇ ਹਨ ਅਤੇ ਉਨ੍ਹਾਂ ਆਪਣੇ ਉਦਯੋਗ ਪੰਜਾਬ ਵਿੱਚੋਂ ਪੁੱਟ ਕੇ ਉਤਰ ਪ੍ਰਦੇਸ਼ ’ਚ ਲਾਉਣ ਦਾ ਫ਼ੈਸਲਾ ਕੀਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਸਟੀਲ ਪਾਰਟਸ, ਡਾਇੰਗ ਯੂਨਿਟ, ਯਾਰਨ, ਸਾਇਕਲ ਪਾਰਟਸ, ਟੈਕਸਟਾਇਲ ਆਦਿ ਸਮੇਤ 50 ਤੋਂ ਜ਼ਿਆਦਾ ਉਦਯੋਗ ਮਾਲਕਾਂ ਨੇ ਉਤਰ ਪ੍ਰਦੇਸ਼ ਵਿੱਚ ਉਦਯੋਗ ਸਥਾਪਤ ਕਰਨ ਦੀ ਇੱਛਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਦੇ ਬਦਲੇ 24 ਘੰਟੇ ਬਿਜਲੀ ਦੀ ਨਿਰਵਿਘਨ ਸਪਲਾਈ ਸਮੇਤ ਵੱਖ ਵੱਖ ਜ਼ਿਲਿ੍ਹਆਂ ਵਿੱਚ ਜ਼ਮੀਨ ਪ੍ਰਾਪਤੀ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਉਦਯੋਗਾਂ ਨੂੰ 24 ਘੰਟੇ ਬਿਜਲੀ ਦੀ ਸਪਲਾਈ ਅਤੇ ਹੋਰ ਸਹੂਲਤਾਂ ਦੇਣ ਵਿੱਚ ਨਾਕਾਮ ਰਹੀ ਹੈ। ਇਸ ਲਈ ਉਦਯੋਗਪਤੀਆਂ ਵੱਲੋਂ ਆਪਣੇ ਕਾਰੋਬਾਰ ਲਈ ਬਦਲਵੇਂ ਪ੍ਰਬੰਧਾਂ ਅਤੇ ਥਾਂਵਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਅਜਿਹਾ ਹੋਣ ਨਾਲ ਪੰਜਾਬ ਦਾ ਖ਼ਜ਼ਾਨਾ ਖ਼ਤਮ ਹੋਣ ਦੀ ਕਗਾਰ ਪਹੁੰਚ ਜਾਵੇਗਾ।ਕੈਪਟਨ ਅਮਰਿੰਦਰ ਸਿੰਘ ’ਤੇ ਕੋਈ ਵੀ ਵਾਅਦਾ ਪੂਰਾ ਨਾ ਕਰਨ ਦਾ ਦੋਸ਼ ਲਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਨੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਦਰ ’ਤੇ ਬਿਜਲੀ ਦੇਣ ਦਾ ਵਾਅਦਾ ਕਰਕੇ ਦੇਸ਼ ਭਰ ਤੋਂ ਮਹਿੰਗੀ ਬਿਜਲੀ ਪੰਜਾਬ ਦੇ ਉਦਯੋਗਾਂ ਨੂੰ ਦਿੱਤੀ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੇ ਸਾਸ਼ਨ ਵਿੱਚ ਛੋਟੇ ਵਾਪਾਰੀਆਂ, ਦੁਕਾਨਦਾਰਾਂ, ਕਿਸਾਨਾਂ ਅਤੇ ਉਦਯੋਗਪਤੀਆਂ ਨੂੰ ਭਾਰੀ ਵਿੱਤੀ ਅਤੇ ਪ੍ਰਸ਼ਾਸਨਿਕ ਸਮੱਸਿਆਵਾਂ ਦਾ ਸਾਹਮਣਾ ਪੈ ਰਿਹਾ ਹੈ। ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਸਾਢੇ ਚਾਰ ਸਾਲਾਂ ਦੇ ਰਾਜ ਦੌਰਾਨ ਪੰਜਾਬ ਵਿੱਚ ਕੋਈ ਉਦਯੋਗਿਕ ਕਰਾਂਤੀ ਨਹੀਂ ਹੋਈ, ਸਗੋਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਅਤੇ ਉਦਯੋਗਪਤੀਆਂ ਕਾਰੋਬਾਰੀਆਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਨਾਲ ਪੰਜਾਬ ਦੇ ਖ਼ਜ਼ਾਨੇ ਨੂੰ ਘਾਟਾ ਪੈਣ ਦੇ ਨਾਲ ਨਾਲ ਮਜ਼ਦੂਰ ਵੀ ਬੇਰੁਜ਼ਗਾਰ ਹੋ ਰਹੇ ਹਨ।
ਆਪ ਆਗੂ ਮਾਨ ਨੇ ਅੱਗੇ ਕਿਹਾ ਕਿ ਸੱਤਾਧਾਰੀ ਕੈਪਟਨ ਸਰਕਾਰ ਅਤੇ ਪਿਛਲੀ ਬਾਦਲ ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਦੀਆਂ ਵੱਡੀਆਂ ਤੇ ਮੱਧਮ ਉਦਯੋਗ ਇਕਾਈਆਂ ਹੁਣ ਉਤਰ ਪ੍ਰਦੇਸ਼ ਵਿੱਚ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਦੀ ਘਾਟ ਹੋਣ ਕਾਰਨ ਉਦਯੋਗਾਂ ਨੂੰ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਅਤੇ ਉਦਯੋਗਾਂ ਨੂੰ ਪੰਜਾਬ ਤੋਂ ਬਾਹਰ ਜਾਣ ਤੋਂ ਰੋਕਣ ਲਈ ਸੁਚੱਜੀ ਨੀਤੀ ਬਣਾਈ ਜਾਵੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ