Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

October 13, 2026 03:01 PM
SehajTimes

ਡਾ. ਬਲਜੀਤ ਕੌਰ ਵੱਲੋਂ ਲੋਕਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਕੇ ਸਵੈ-ਨਿਰਭਰ ਬਣਨ ਦੀ ਅਪੀਲ

ਚੰਡੀਗੜ੍ਹ :  ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਸਥਾਪਤ ਕਰਨ ਲਈ 4.82 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਉਹ ਆਪਣੇ ਪੈਰਾਂ 'ਤੇ ਖੜ੍ਹੇ ਹੋ ਕੇ ਆਰਥਿਕ ਤੌਰ 'ਤੇ ਮਜ਼ਬੂਤ ਬਣ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਨਤੀਜਾ-ਮੁਖੀ ਭਲਾਈ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਵੈ-ਰੋਜ਼ਗਾਰ ਨੂੰ ਉਤਸ਼ਾਹਿਤ ਕਰਕੇ ਲੋੜਵੰਦ ਪਰਿਵਾਰਾਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਵੈ-ਰੋਜ਼ਗਾਰ ਯੋਜਨਾਵਾਂ ਰਾਹੀਂ ਲਾਭਪਾਤਰੀਆਂ ਨੂੰ ਆਪਣੀ ਯੋਗਤਾ ਅਤੇ ਹੁਨਰ ਅਨੁਸਾਰ ਕਾਰੋਬਾਰ ਸ਼ੁਰੂ ਕਰਨ ਲਈ ਹੌਸਲਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਆਰਥਿਕ ਸਹਾਇਤਾ ਮੁਹੱਈਆ ਕਰਵਾਉਣਾ ਨਹੀਂ, ਸਗੋਂ ਲੋਕਾਂ ਨੂੰ ਅਜਿਹੇ ਮੌਕੇ ਪ੍ਰਦਾਨ ਕਰਨਾ ਹੈ, ਜਿਨ੍ਹਾਂ ਨਾਲ ਉਹ ਆਪਣੇ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰ ਸਕਣ ਅਤੇ ਸੂਬੇ ਦੇ ਆਰਥਿਕ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੀਆਂ ਯੋਜਨਾਵਾਂ ਲਾਭਪਾਤਰੀਆਂ ਦੇ ਸੁਪਨਿਆਂ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਵਿੱਚ ਵੀ ਸਹਾਈ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਨਾਲ ਲੋਕਾਂ ਨੂੰ ਆਪਣੇ ਹੁਨਰ ਨੂੰ ਰੋਜ਼ਗਾਰ ਦੇ ਸਾਧਨ ਵਿੱਚ ਬਦਲਣ ਦਾ ਮੌਕਾ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਅਤੇ ਹੋਰ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਭਵਿੱਖ ਨੂੰ ਹੋਰ ਮਜ਼ਬੂਤ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਵੱਧ ਤੋਂ ਵੱਧ ਯੋਗ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇਗਾ ਅਤੇ ਖੁਸ਼ਹਾਲ ਤੇ ਆਤਮ-ਨਿਰਭਰ ਰੰਗਲਾ ਪੰਜਾਬ ਸਿਰਜਣ ਦੇ ਟੀਚੇ ਨੂੰ ਹੋਰ ਮਜ਼ਬੂਤੀ ਮਿਲੇਗੀ।

Have something to say? Post your comment

More in Chandigarh

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ 

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਡੇਂਗੂ ਦੇ ਲਾਰਵੇ 'ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ