Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

October 13, 2026 03:04 PM
SehajTimes

ਚੰਡੀਗੜ੍ਹ  :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਤੰਬਰ ਮਹੀਨੇ ਵਿੱਚ 6 ਵੱਖ-ਵੱਖ ਕੇਸਾਂ ਦੌਰਾਨ 6 ਸਰਕਾਰੀ ਅਧਿਕਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਜਨਤਕ ਸੇਵਕਾਂ ਅਤੇ ਹੋਰਨਾਂ ਖੇਤਰ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ ਦੇ 23 ਕੇਸਾਂ ਸਬੰਧੀ ਚਲਾਨ ਪੇਸ਼ ਕੀਤੇ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਜਾਂਚ ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 8 ਮੁਲਜ਼ਮਾਂ ਜਿਨ੍ਹਾਂ ਵਿੱਚ 7 ਸਰਕਾਰੀ ਕਰਮਚਾਰੀ ਸ਼ਾਮਲ ਹਨ, ਵਿਰੁੱਧ 4 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ। ਇੱਕ ਸਰਕਾਰੀ ਕਰਮਚਾਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵੀ ਕੀਤੇ ਗਏ ਰਿਸ਼ਵਤਖੋਰੀ ਦੇ ਚਾਰ ਮਾਮਲਿਆਂ ਬਾਰੇ ਵੱਖ-ਵੱਖ ਅਦਾਲਤਾਂ ਵੱਲੋਂ ਫੈਸਲੇ ਸੁਣਾਏ ਗਏ ਹਨ, ਜਿਨ੍ਹਾਂ ਵਿੱਚ ਛੇ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ 2 ਤੋਂ 5 ਸਾਲ ਦੀ ਕੈਦ ਅਤੇ 5,000 ਰੁਪਏ ਤੋਂ 25,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Have something to say? Post your comment

More in Chandigarh

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ 

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਡੇਂਗੂ ਦੇ ਲਾਰਵੇ 'ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ