Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਪੰਜਾਬ ਵਿੱਚ ਡੇਂਗੂ ਦੇ ਲਾਰਵੇ 'ਤੇ ਡਰੋਨ ਰੱਖਣਗੇ ਪੈਣੀ ਨਜ਼ਰ

October 13, 2026 03:16 PM
SehajTimes

ਅਸੀਂ ਅਤਿ-ਆਧੁਨਿਕ ਤਕਨੀਕ ਨਾਲ ਵੈਕਟਰ-ਬੋਰਨ ਬਿਮਾਰੀਆਂ ਵਿਰੁੱਧ ਆਪਣੀ ਜੰਗ ਨੂੰ ਹੋਰ ਤੇਜ਼ ਕਰ ਰਹੇ ਹਾਂ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਸੂਬੇ ਭਰ ਵਿੱਚ ਡੇਂਗੂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਜ਼ੀਰੋ 'ਤੇ ਲਿਆਉਣ ਅਤੇ ਕੇਸਾਂ ਦੀ ਗਿਣਤੀ ਨੂੰ ਕੰਟਰੋਲ ਕਰਨ ਦਾ ਸਿਹਰਾ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਨੂੰ ਦਿੱਤਾ

ਚੰਡੀਗੜ੍ਹ :  ਵੈਕਟਰ-ਬੋਰਨ ਬਿਮਾਰੀਆਂ ਵਿਰੁੱਧ ਲੜਾਈ ਵਿੱਚ ਆਧੁਨਿਕ ਏਰੀਅਲ ਤਕਨਾਲੋਜੀ ਦੀ ਵਰਤੋਂ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹੁੰਚ ਤੋਂ ਦੂਰ ਵਾਲੇ ਇਲਾਕਿਆਂ ਵਿੱਚ ਮੱਛਰਾਂ ਦੇ ਲਾਰਵੇ ਨੂੰ ਟਰੇਸ ਅਤੇ ਉਨ੍ਹਾਂ ਨੂੰ ਨਸ਼ਟ ਕਰਨ ਲਈ ਉੱਨਤ ਡਰੋਨਾਂ ਦੀ ਵਰਤੋਂ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧ ਵਿੱਚ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਮੁੰਬਈ ਦੀ ਕੰਪਨੀ ਮੈਸਰਜ਼ ਕਿਰਨ ਕਾਰਪੋਰੇਸ਼ਨ/ਐਸ.ਪੀ.ਵੀ. ਨਾਲ ਸਮਝੌਤਾ ਸਹੀਬੱਧ ਕੀਤਾ ਹੈ ਜਿਸ ਤਹਿਤ ਪਟਿਆਲਾ ਜ਼ਿਲ੍ਹੇ ਦੇ ਡੇਂਗੂ ਪ੍ਰਭਾਵਿਤ ਖੇਤਰਾਂ ਵਿੱਚ 60 ਦਿਨਾਂ ਦੀ ਐਮਰਜੈਂਸੀ ਡਰੋਨ-ਅਧਾਰਿਤ ਲਾਰਵੀਸਾਈਡ ਸਪਰੇਅ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਸਮਝੌਤਾ 'ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਤਰਫੋਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਅਤੇ ਕਿਰਨ ਕਾਰਪੋਰੇਸ਼ਨ, ਮੁੰਬਈ ਤਰਫੋਂ ਸਚਿਨ ਸ਼ੈੱਟੀ ਨੇ ਦਸਤਖਤ ਕੀਤੇ। ਇਸ ਮੌਕੇ ਬੋਲਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੈਕਟਰ ਬੋਰਨ ਬਿਮਾਰੀਆਂ ਦਾ ਮੁਕਾਬਲਾ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ ਅਤੇ ਇਹਨਾਂ ਬਿਮਾਰੀਆਂ ਨੂੰ ਫੈਲਣ ਤੋਂ ਪਹਿਲਾਂ ਰੋਕਣ ਲਈ ਤਕਨਾਲੋਜੀ-ਅਧਾਰਤ ਦਖਲ ਅਪਣਾ ਰਹੀ ਹੈ। ਮੰਤਰੀ ਨੇ ਕਿਹਾ, "ਸਿਰਫ਼ ਡੇਂਗੂ ਦੇ ਮਾਮਲਿਆਂ 'ਤੇ ਪ੍ਰਤੀਕਿਰਿਆ ਕਰਨ ਦੀ ਬਜਾਏ, ਸਾਡਾ ਮੁੱਖ ਧਿਆਨ ਡੇਂਗੂ ਦੇ ਲਾਰਵੇ ਨੂੰ ਸਰਗਰਮੀ ਨਾਲ ਟਰੇਸ ਅਤੇ ਨਸ਼ਟ ਕਰਨ 'ਤੇ ਕੇਂਦਰਤ ਹੈ। ਖੜ੍ਹੇ ਪਾਣੀ ਦੇ ਵੱਡੇ ਸਰੋਤਾਂ, ਛੱਤਾਂ 'ਤੇ ਪਾਣੀ ਇਕੱਠਾ ਹੋਣ ਵਾਲੇ ਸਥਾਨਾਂ, ਪਲਾਟਾਂ ਅਤੇ ਭੀੜ ਵਾਲੇ ਇਲਾਕਿਆਂ ਵਿੱਚ ਹੱਥੀਂ ਛਿੜਕਾਅ ਨਹੀਂ ਕੀਤਾ ਜਾ ਸਕਦਾ। ਇਸ ਸਮੱਸਿਆ ਦਾ ਨਿਪਟਾਰਾ ਕਰਦਿਆਂ ਡਰੋਨ ਨਾਲ ਹੁਣ ਮੱਛਰਾਂ ਦੇ ਵਧੇਰੇ ਪ੍ਰਜਨਨ ਵਾਲੇ ਸਥਾਨਾਂ ਨੂੰ ਸੁਚੱਜੇ ਢੰਗ ਨਾਲ ਕਵਰ ਕੀਤਾ ਜਾਵੇਗਾ।" ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੀ ਸਰਗਰਮ ਪਹੁੰਚ - 'ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ' ਵਰਗੇ ਵਿਆਪਕ ਜਨਤਕ ਜਾਗਰੂਕਤਾ ਮੁਹਿੰਮ- ਦੇ ਜ਼ਮੀਨੀ ਪੱਧਰ 'ਤੇ ਅਹਿਮ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਨੇ ਪੰਜਾਬ ਭਰ ਵਿੱਚ ਡੇਂਗੂ ਦੇ ਮਾਮਲਿਆਂ ਨੂੰ ਘਟਾਉਣ ਅਤੇ ਇਸ ਸਾਲ ਡੇਂਗੂ ਨਾਲ ਸਬੰਧਤ ਮੌਤਾਂ ਨੂੰ ਜ਼ੀਰੋ ਤੱਕ ਘਟਾਉਣ ਦਾ ਸਿਹਰਾ ਹਫ਼ਤਾਵਾਰੀ ਰਿਸੋਰਸ-ਰਿਡੱਕਸ਼ਨ ਮੁਹਿੰਮ, ਘਰ-ਘਰ ਜਾ ਕੇ ਲਾਰਵੇ ਦੀ ਨਿਗਰਾਨੀ ਅਤੇ ਮਜ਼ਬੂਤ ਭਾਈਚਾਰਕ ਲਾਮਬੰਦੀ ਨੂੰ ਦਿੱਤਾ।
ਇਸ ਪ੍ਰੋਜੈਕਟ ਬਾਰੇ ਵੇਰਵੇ ਦਿੰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਇਸ 60-ਦਿਨਾਂ ਐਮਰਜੈਂਸੀ ਵੈਕਟਰ ਕੰਟਰੋਲ ਸਾਈਕਲ (ਪੜਾਅ-1) ਤਹਿਤ, ਪਟਿਆਲਾ ਜ਼ਿਲ੍ਹੇ ਦੇ ਉਨ੍ਹਾਂ ਪਛਾਣੇ ਗਏ ਡੇਂਗੂ ਹੌਟਸਪੌਟਸ ਅਤੇ ਮੱਛਰ-ਪ੍ਰਜਨਨ ਵਾਲੇ ਉੱਚ ਸਥਾਨਾਂ ਵਿੱਚ ਡਰੋਨ ਤਾਇਨਾਤ ਕੀਤੇ ਜਾਣਗੇ, ਜਿੱਥੇ ਸਾਲ 2025 ਵਿੱਚ ਡੇਂਗੂ ਦੀ ਬਿਮਾਰੀ ਦਾ ਭਾਰੀ ਪ੍ਰਕੋਪ ਰਿਹਾ ਸੀ। ਇਸ ਦਖਲ ਵਿੱਚ ਸਰਕਾਰ ਵੱਲੋਂ ਪ੍ਰਵਾਨਿਤ ਲਾਰਵੀਸਾਈਡ/ਕੀਟਨਾਸ਼ਕਾਂ ਦਾ ਹਵਾਈ ਛਿੜਕਾਅ, ਰੋਜ਼ਾਨਾ ਫੀਲਡ ਰਿਪੋਰਟਿੰਗ ਅਤੇ ਵਿਗਿਆਨਕ ਢੰਗ ਨਾਲ ਲਾਰਵਾ ਅਤੇ ਬਾਲਗ ਮੱਛਰਾਂ ਦੀ ਗਿਣਤੀ ਸਬੰਧੀ ਸਰਵੇਖਣਾਂ ਰਾਹੀਂ ਨਤੀਜਿਆਂ ਦੀ ਨਿਗਰਾਨੀ ਕਰਨਾ ਸ਼ਾਮਲ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਹੌਟਸਪੌਟਾਂ ਦੀ ਪਛਾਣ, ਲੋੜੀਂਦੀਆਂ ਪ੍ਰਵਾਨਗੀਆਂ, ਸਥਾਨਕ ਤਾਲਮੇਲ ਅਤੇ ਤਕਨੀਕੀ ਨਿਗਰਾਨੀ ਦੀ ਸਹੂਲਤ ਦੇਵੇਗਾ। ਉਨ੍ਹਾਂ ਕਿਹਾ ਕਿ ਪੂਰੀ 60-ਦਿਨਾਂ ਦੀ ਪਹਿਲਕਦਮੀ ਗੈਰ-ਵਿੱਤੀ ਆਧਾਰ 'ਤੇ ਚਲਾਈ ਜਾ ਰਹੀ ਹੈ, ਜਿਸ ਨਾਲ ਸਰਕਾਰੀ ਖਜ਼ਾਨੇ ਤੋਂ ਕੋਈ ਵਿੱਤੀ ਬੋਝ ਨਹੀਂ ਪਵੇਗਾ ਹੈ। ਲਾਰਵਾ ਦੀ ਗਿਣਤੀ ਵਿੱਚ ਗਿਰਾਵਟ ਦਾ ਮੁਲਾਂਕਣ ਕਰਨ ਅਤੇ ਹੋਰ ਜ਼ਿਲ੍ਹਿਆਂ ਵਿੱਚ ਪੜਾਅਵਾਰ ਵਿਸਥਾਰ ਦੀ ਯੋਜਨਾ ਬਣਾਉਣ ਲਈ ਪ੍ਰੋਜੈਕਟ ਦੇ ਪੂਰਾ ਹੋਣ ਦੇ 10 ਦਿਨਾਂ ਦੇ ਅੰਦਰ ਇੱਕ ਵਿਆਪਕ ਸਮੀਖਿਆ ਕੀਤੀ ਜਾਵੇਗੀ। ਇਸ ਸਮਝੌਤਾ 'ਤੇ ਦਸਤਖ਼ਤ ਕਰਨ ਮੌਕੇ ਵਿਸ਼ੇਸ਼ ਸਕੱਤਰ ਸਿਹਤ-ਕਮ-ਐਮ.ਡੀ. ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਸਾਕਸ਼ੀ ਸਾਹਨੀ, ਐਮ.ਡੀ. ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ (ਪੀਐਚਐਸਸੀ) ਗੌਤਮ ਜੈਨ ਅਤੇ ਸਟੇਟ ਪ੍ਰੋਗਰਾਮ ਅਫਸਰ (ਐਨਵੀਬੀਡੀਸੀਪੀ) ਡਾ. ਅਰਸ਼ਦੀਪ ਕੌਰ ਮੌਜੂਦ ਸਨ।

Have something to say? Post your comment

More in Chandigarh

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ 

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ