Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

October 13, 2026 03:38 PM
SehajTimes

ਸੂਬਾ ਪੱਧਰ 'ਤੇ ਅੰਤਿਮ ਵੋਟਰ ਸੂਚੀ ਵਿੱਚ 7,97,263 ਨਵੇਂ ਵੋਟਰ ਸ਼ਾਮਲ ਕੀਤੇ ਗਏ

ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਵੋਟਰਾਂ, ਬੀ.ਐਲ.ਓਜ਼ ਅਤੇ ਸਿਆਸੀ ਪਾਰਟੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ

ਸੀ.ਈ.ਓ. ਪੰਜਾਬ ਵੱਲੋਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਸੌਂਪੀਆਂ ਗਈਆਂ

ਚੰਡੀਗੜ੍ਹ :  ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14.05.2026 ਦੇ ਨੋਟੀਫਿਕੇਸ਼ਨ ਮੱਦੇਨਜ਼ਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਪ੍ਰਕਿਰਿਆ ਪੰਜਾਬ ਵਿੱਚ 25 ਜੂਨ 2026 ਤੋਂ ਸ਼ੁਰੂ ਕੀਤੀ ਗਈ ਸੀ। ਪੰਜਾਬ ਨੂੰ ਇਸ ਵਿਸ਼ੇਸ਼ ਗਹਿਰੀ ਸੁਧਾਈ,2026 ਦੇ ਤੀਜੇ ਪੜਾਅ ਵਿੱਚ ਸ਼ਾਮਲ ਕੀਤਾ ਗਿਆ ਸੀ। ਇਸ ਤਹਿਤ ਅੱਜ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕਰ ਦਿੱਤੀਆਂ ਗਈਆਂ ਹਨ। ਮੁੱਖ ਚੋਣ ਅਫ਼ਸਰ ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼), ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਦੇ ਦਫ਼ਤਰਾਂ ਅਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਕੋਲ ਉਪਲਬਧ ਹਨ। ਇਹ ਸੂਚੀਆਂ ਮੁੱਖ ਚੋਣ ਅਫ਼ਸਰ, ਪੰਜਾਬ ਦੀ ਸਰਕਾਰੀ ਵੈੱਬਸਾਈਟ www.ceopunjab.gov.in ਅਤੇ ਨਾਗਰਿਕ ਸੇਵਾ ਪੋਰਟਲ www.voters.eci.gov.in ਤੋਂ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ। ਸੀ.ਈ.ਓ. ਪੰਜਾਬ ਵੱਲੋਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਦੀਆਂ ਹਾਰਡ ਕਾਪੀਆਂ ਅਤੇ ਸਾਫਟ ਕਾਪੀਆਂ ਸੌਂਪੀਆਂ ਗਈਆਂ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੇ ਵਡਮੁੱਲੇ ਸਹਿਯੋਗ, ਖ਼ਾਸ ਕਰਕੇ ਸੂਬੇ ਭਰ ਵਿੱਚ ਤਾਇਨਾਤ 89,395 ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਸਰਗਰਮ ਭਾਗੀਦਾਰੀ ਸਦਕਾ ਇਹ ਕਾਰਜ ਨੇਪਰੇ ਚੜ੍ਹ ਸਕਿਆ। ਪੰਜਾਬ ਵਿੱਚ 9 ਜੂਨ 2026 ਤੱਕ ਕੁੱਲ 2,14,61,043 ਰਜਿਸਟਰਡ ਵੋਟਰ ਸਨ, ਜਿਨ੍ਹਾਂ ਵਿੱਚ 1,11,76,866 ਪੁਰਸ਼, 1,02,83,478 ਮਹਿਲਾ ਅਤੇ 699 ਥਰਡ ਜੈਂਡਰ ਵੋਟਰ ਸ਼ਾਮਲ ਸਨ। ਘਰ-ਘਰ ਜਾ ਕੇ ਵੇਰਵੇ ਦਰਜ ਕਰਨ ਦੇ ਪੜਾਅ (25 ਜੂਨ ਤੋਂ 3 ਅਗਸਤ 2026) ਦੌਰਾਨ ਬੀ.ਐਲ.ਓਜ਼ ਨੇ ਰਜਿਸਟਰਡ ਵੋਟਰਾਂ ਨੂੰ ਗਣਨਾ ਫਾਰਮ ਵੰਡੇ ਅਤੇ ਇਕੱਤਰ ਕੀਤੇ। ਖਰੜਾ ਵੋਟਰ ਸੂਚੀ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ, ਜਿਸ ਵਿੱਚ ਕੁੱਲ 1,93,94,435 ਵੋਟਰ ਸਨ। ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੇ ਸਮੇਂ ਦੌਰਾਨ ਸਰਗਰਮ ਭਾਗੀਦਾਰੀ ਲਈ ਸੂਬੇ ਭਰ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਖਰੜਾ ਵੋਟਰ ਸੂਚੀ ਦੀਆਂ ਕਾਪੀਆਂ ਮੁਹੱਈਆ ਕਰਵਾਈਆਂ ਗਈਆਂ ਸਨ। ਦਾਅਵੇ ਅਤੇ ਇਤਰਾਜ਼ ਦਰਜ ਕਰਨ ਦੀ ਮਿਆਦ (13 ਅਗਸਤ ਤੋਂ 12 ਸਤੰਬਰ 2026) ਦੌਰਾਨ ਨਾਗਰਿਕਾਂ ਨੂੰ ਖਰੜਾ ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਪੜਤਾਲ ਕਰਨ ਅਤੇ ਲੋੜ ਪੈਣ 'ਤੇ ਦਾਅਵੇ ਜਾਂ ਇਤਰਾਜ਼ ਦਰਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ। ਅਰਜ਼ੀਆਂ ਆਨਲਾਈਨ, ਈਸੀਆਈਨੈੱਟ ਮੋਬਾਈਲ ਐਪ ਰਾਹੀਂ, ਬੀ.ਐਲ.ਓਜ਼ ਰਾਹੀਂ ਆਫ਼ਲਾਈਨ ਜਾਂ ਈ.ਆਰ.ਓਜ਼ ਦੇ ਦਫ਼ਤਰਾਂ ਵਿੱਚ ਪ੍ਰਾਪਤ ਕੀਤੀਆਂ ਗਈਆਂ। ਇਸ ਦੌਰਾਨ ਸੀ.ਈ.ਓ. ਪੰਜਾਬ, 19 ਰੋਲ ਆਬਜ਼ਰਵਰਾਂ ਅਤੇ ਜ਼ਿਲ੍ਹਾ ਚੋਣ ਅਫ਼ਸਰਾਂ ਨੇ ਫੀਲਡ ਦਾ ਵਿਆਪਕ ਦੌਰਾ ਕੀਤਾ ਅਤੇ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦੀ ਸੁਪਰ-ਚੈਕਿੰਗ ਕੀਤੀ। ਨੋਟਿਸ ਪੜਾਅ/ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ (13 ਅਗਸਤ ਤੋਂ 8 ਅਕਤੂਬਰ 2026) ਦੌਰਾਨ ਅਣ-ਮੈਪਡ ਵੋਟਰਾਂ ਅਤੇ ਤਰੁੱਟੀਆਂ ਵਾਲੇ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ। ਪਿੰਡ ਪੱਧਰ 'ਤੇ ਈ.ਆਰ.ਓਜ਼/ਏ.ਈ.ਆਰ.ਓਜ਼ ਵੱਲੋਂ ਸੁਣਵਾਈਆਂ ਕੀਤੀਆਂ ਗਈਆਂ ਅਤੇ ਦਸਤਾਵੇਜ਼ਾਂ ਤੇ ਬੀ.ਐਲ.ਓਜ਼ ਦੀਆਂ ਰਿਪੋਰਟਾਂ ਦੀ ਪੜਤਾਲ ਉਪਰੰਤ ਫ਼ੈਸਲੇ ਲਏ ਗਏ। ਸੀ.ਈ.ਓ. ਪੰਜਾਬ ਨੇ ਦੱਸਿਆ ਕਿ ਚੋਣ ਮਸ਼ੀਨਰੀ ਨੇ ਨੋਟਿਸ ਮਿਆਦ ਦੌਰਾਨ ਲੋਕਾਂ ਦੀ ਸਹੂਲਤ ਨੂੰ ਯਕੀਨੀ ਬਣਾਉਂਦਿਆਂ ਇੱਕ ਸੁਚਾਰੂ ਮਾਹੌਲ ਪ੍ਰਦਾਨ ਕੀਤਾ।  ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਰਾਜ ਅਤੇ ਜ਼ਿਲ੍ਹਾ ਪੱਧਰ 'ਤੇ ਇੱਕ ਵਿਸ਼ੇਸ਼ 'ਦਸਤਾਵੇਜ਼ ਤਸਦੀਕ ਟੀਮ' ਦਾ ਗਠਨ ਕੀਤਾ ਗਿਆ ਸੀ। ਇਸ ਤੋਂ ਇਲਾਵਾ, ਸੂਬੇ ਭਰ ਵਿੱਚ ਸ਼ਿਕਾਇਤ ਨਿਵਾਰਨ ਦਾ ਮਜ਼ਬੂਤ ਪ੍ਰਬੰਧ ਕੀਤਾ ਗਿਆ, ਜਿੱਥੇ ਹਰੇਕ ਜ਼ਿਲ੍ਹੇ ਵਿੱਚ ਜ਼ਿਲ੍ਹਾ ਸ਼ਿਕਾਇਤ ਅਫ਼ਸਰਾਂ ਨੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਅਤੇ 1950 ਹੈਲਪਲਾਈਨ ਨੰਬਰ ਰਾਹੀਂ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਵੋਟਰਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਗਈਆਂ। ਵੋਟਰਾਂ ਦੀ ਮਦਦ ਲਈ ਈ.ਆਰ.ਓ. ਅਤੇ ਡੀ.ਈ.ਓ. ਪੱਧਰ 'ਤੇ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਸਨ।ਨੋਟਿਸ ਜਾਰੀ ਕੀਤੇ ਗਏ 35,49,036 ਵੋਟਰਾਂ ਵਿੱਚੋਂ 86,038 ਵੋਟਰਾਂ ਨੂੰ ਵਿਆਪਕ ਪੜਤਾਲ ਅਤੇ ਸਪੀਕਿੰਗ ਆਰਡਰਜ਼ ਰਾਹੀਂ ਅਯੋਗ ਕਰਾਰ ਦਿੱਤਾ ਗਿਆ। ਖਰੜਾ ਸੂਚੀ ਦੇ ਕੁੱਲ 1,93,94,435 ਵੋਟਰਾਂ ਦੇ ਮੁਕਾਬਲੇ ਅੰਤਿਮ ਸੂਚੀ ਵਿੱਚ ਵੋਟਰਾਂ ਦੀ ਗਿਣਤੀ ਵਧ ਕੇ 2,01,00,727 ਹੋ ਗਈ ਹੈ, ਜੋ ਕਿ 3.64 ਫੀਸਦ ਦਾ ਵਾਧਾ ਦਰਸਾਉਂਦੀ ਹੈ। ਅੰਤਿਮ ਸੂਚੀ ਦੇ ਕੁੱਲ 2,01,00,727 ਵੋਟਰਾਂ ਵਿੱਚ 1,03,76,026 ਪੁਰਸ਼, 97,24,195 ਮਹਿਲਾ ਅਤੇ 506 ਥਰਡ ਜੈਂਡਰ ਵੋਟਰ ਸ਼ਾਮਲ ਹਨ। ਸਰਵਿਸ ਵੋਟਰਾਂ ਨਾਲ ਸਬੰਧਤ ਸਪੈਸ਼ਲ ਸਮਰੀ ਰਵੀਜ਼ਨ ਦੀ ਅੰਤਿਮ ਵੋਟਰ ਸੂਚੀ (ਯੋਗਤਾ ਮਿਤੀ 01 ਅਕਤੂਬਰ 2026 ਦੇ ਆਧਾਰ 'ਤੇ) ਵੀ ਅੱਜ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਵੋਟਰਾਂ ਦੀ ਪਹੁੰਚ ਨੂੰ ਆਸਾਨ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨਲਾਈਜ਼ੇਸ਼ਨ ਕੀਤਾ ਗਿਆ, ਜਿਸ ਨਾਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24,453 ਤੋਂ ਵਧ ਕੇ 25,332 ਹੋ ਗਈ ਹੈ। ਵੱਖ-ਵੱਖ ਮਾਧਿਅਮਾਂ ਰਾਹੀਂ ਇੱਕ ਮਹੀਨੇ ਲਈ 'ਸਵੀਪ' (ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) ਯੋਜਨਾ ਲਾਗੂ ਕੀਤੀ ਗਈ। ਇਸ ਦੇ ਪ੍ਰਮੁੱਖ ਉਪਰਾਲਿਆਂ ਵਿੱਚ 23 ਜੂਨ ਨੂੰ ਐਸ.ਆਈ.ਆਰ. 2026 ਦੀ ਸ਼ੁਰੂਆਤ ਸ਼ਾਮਲ ਸੀ, ਜਿੱਥੇ 2,000 ਤੋਂ ਵੱਧ ਨੌਜਵਾਨਾਂ ਨੇ ਮਨੁੱਖੀ ਲੜੀ ਬਣਾਈ। ਇਸ ਤੋਂ ਇਲਾਵਾ ਮਹੱਤਵਪੂਰਨ ਤਾਰੀਖਾਂ 'ਤੇ ਐਸ.ਐਮ.ਐਸ. ਅਲਰਟ, ਰੇਡੀਓ ਜਿੰਗਲਜ਼, ਈ-ਰਿਕਸ਼ਾ ਰਾਹੀਂ ਆਡੀਓ ਸੰਦੇਸ਼ ਅਤੇ ਬੀ.ਐਲ.ਓਜ਼ ਵੱਲੋਂ ਮੁਨਾਦੀ ਕਰਵਾਈ ਗਈ। ਇਲੈਕਟੋਰਲ ਲਿਟਰੇਸੀ ਕਲੱਬਾਂ ਨੇ ਪੋਸਟਰ ਮੇਕਿੰਗ, ਵਿਚਾਰ-ਵਟਾਂਦਰਾ ਮੁਕਾਬਲੇ, ਸੈਮੀਨਾਰ ਅਤੇ ਰੰਗੋਲੀ ਮੁਕਾਬਲਿਆਂ ਰਾਹੀਂ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ, ਜਦਕਿ ਬੈਂਕਾਂ ਵਿੱਚ ਜਾਗਰੂਕਤਾ ਸਮੱਗਰੀ ਪ੍ਰਦਰਸ਼ਿਤ ਕੀਤੀ ਗਈ। ਸੋਸ਼ਲ ਮੀਡੀਆ ਮੁਹਿੰਮਾਂ ਵਿੱਚ ਸਵੀਪ ਆਈਕਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ। ਵੋਟਰਾਂ ਨੂੰ ਆਪਣੇ ਵੇਰਵੇ ਚੈੱਕ ਕਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਲਈ 7 ਜੂਨ, 11-12 ਜੁਲਾਈ, 19 ਜੁਲਾਈ ਅਤੇ 16 ਅਗਸਤ 2026 ਨੂੰ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ। ਨੌਜਵਾਨ ਵੋਟਰਾਂ ਦੇ ਨਾਂ ਦਰਜ ਕਰਨ ਲਈ ਪੰਜਾਬ ਭਰ ਦੇ ਕਾਲਜਾਂ ਅਤੇ ਸਕੂਲਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾਏ ਗਏ ਸਨ। ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਨਿਯਮਤ ਮੀਟਿੰਗਾਂ ਕੀਤੀਆਂ ਗਈਆਂ, ਜਿਸ ਨਾਲ ਸਮੁੱਚੀ ਪ੍ਰਕਿਰਿਆ ਦੌਰਾਨ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਈ ਗਈ। ਮੁੱਖ ਚੋਣ ਅਫ਼ਸਰ ਪੰਜਾਬ, ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੁਹਰਾਇਆ ਕਿ ਸਾਰੇ ਯੋਗ ਵੋਟਰਾਂ ਤੱਕ ਪਹੁੰਚ ਕਰਨ ਲਈ ਹਰ ਸੰਭਵ ਯਤਨ ਕੀਤੇ ਗਏ ਹਨ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸੁਚਾਰੂ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸਫ਼ਲਤਾਪੂਰਵਕ ਮੁਕੰਮਲ ਕੀਤੀ ਗਈ ਹੈ। ਇਸ ਕਾਰਜ ਦੀ ਸਫ਼ਲਤਾ ਚੋਣ ਮਸ਼ੀਨਰੀ ਦੇ ਯਤਨਾਂ, ਵੋਟਰਾਂ ਦੇ ਸਹਿਯੋਗ ਅਤੇ ਸਮੂਹ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਨੂੰ ਦਰਸਾਉਂਦੀ ਹੈ। ਮੁੱਖ ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਜਿਹੜੇ ਯੋਗ ਵਿਅਕਤੀ ਕਿਸੇ ਵੀ ਕਾਰਨ ਕਰਕੇ ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਤੋਂ ਬਾਅਦ ਵੀ ਸ਼ਾਮਲ ਹੋਣ ਤੋਂ ਰਹਿ ਗਏ ਹਨ ਜਾਂ ਨਵੇਂ ਵੋਟਰ ਵਜੋਂ ਨਾਂ ਦਰਜ ਕਰਵਾਉਣਾ ਚਾਹੁੰਦੇ ਹਨ, ਉਹ ਈ.ਸੀ.ਆਈ.ਨੈਟ ਐਪ ਰਾਹੀਂ ਆਨਲਾਈਨ ਜਾਂ ਆਪਣੇ ਸਬੰਧਤ ਬੀ.ਐਲ.ਓ. ਰਾਹੀਂ ਫਾਰਮ ਨੰਬਰ 6 ਭਰ ਕੇ ਆਫ਼ਲਾਈਨ ਅਪਲਾਈ ਕਰ ਸਕਦੇ ਹਨ।

Have something to say? Post your comment

More in Chandigarh

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ 

ਪੰਜਾਬ ਵਿੱਚ ਡੇਂਗੂ ਦੇ ਲਾਰਵੇ 'ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ