Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

October 13, 2026 04:05 PM
SehajTimes

ਚੰਡੀਗੜ੍ਹ :  ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਆਜ਼ਾਦੀ ਘੁਲਾਟੀਏ ਵਿਭਾਗ ਦੇ ਮੰਤਰੀ ਮੋਹਿੰਦਰ ਭਗਤ ਨੇ ਹਾਲ ਹੀ ਵਿੱਚ ਡੇਰਾਬੱਸੀ ਦੇ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਮੰਤਰੀ ਮੋਹਿੰਦਰ ਭਗਤ ਨੇ ਵਿਦਿਆਰਥੀਆਂ ਦੇ ਹੁਨਰ, ਆਤਮਵਿਸ਼ਵਾਸ ਅਤੇ ਰਚਨਾਤਮਕਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ, ਸਖ਼ਤ ਮਿਹਨਤ ਕਰਨ ਅਤੇ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ, ਕਦਰਾਂ-ਕੀਮਤਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲੇ ਜ਼ਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ। ਮੰਤਰੀ ਨੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਰਚਨਾਤਮਕਤਾ, ਆਤਮ-ਵਿਸ਼ਵਾਸ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਪ੍ਰਗਟਾਉਣ ਲਈ ਮੰਚ ਪ੍ਰਦਾਨ ਕਰਨ ਸਬੰਧੀ ਸਕੂਲ ਦੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। 'ਤਰੰਗ: ਵੇਵਜ਼ ਆਫ਼ ਟੈਲੈਂਟ' ਵਿਸ਼ੇ 'ਤੇ ਆਧਾਰਿਤ ਸਾਲਾਨਾ ਸਮਾਗਮ ਦੌਰਾਨ ਸੰਗੀਤ, ਨਾਚ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵਾਲੇ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤੇ ਗਏ। ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਗਾਇਨ ਨਾਲ ਹੋਈ, ਜਿਸ ਤੋਂ ਬਾਅਦ ਮਨਮੋਹਕ ਸੰਗੀਤਕ ਪੇਸ਼ਕਾਰੀਆਂ ਅਤੇ ਵੱਖ-ਵੱਖ ਸੂਬਿਆਂ ਦੇ ਰਵਾਇਤੀ ਨਾਚ ਪੇਸ਼ ਕੀਤੇ ਗਏ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਦੇਸ਼-ਭਗਤੀ, ਸੱਭਿਆਚਾਰਕ ਵਿਭਿੰਨਤਾ ਅਤੇ ਮਹੱਤਵਪੂਰਨ ਸਮਾਜਿਕ ਸੰਦੇਸ਼ ਦਿੱਤੇ ਗਏ। ਇਸ ਮੌਕੇ, ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਨੇ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੰਸਥਾ ਵਿੱਚ ਭਰੋਸਾ ਪ੍ਰਗਟਾਉਣ ਅਤੇ ਲਗਾਤਾਰ ਸਹਿਯੋਗ ਦੇਣ ਲਈ ਮਾਪਿਆਂ ਦਾ ਵੀ ਧੰਨਵਾਦ ਕੀਤਾ। ਸਕੂਲ ਪ੍ਰਬੰਧਨ ਨੇ ਆਪਣੇ ਬੁਨਿਆਦੀ ਢਾਂਚੇ ਦੇ ਵਿਕਾਸ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਅਕ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਨੂੰ ਡੇਰਾਬੱਸੀ ਵਿੱਚ ਇੱਕ ਮੋਹਰੀ ਵਿਦਿਅਕ ਸੰਸਥਾ ਵਜੋਂ ਸਥਾਪਤ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

Have something to say? Post your comment

More in Chandigarh

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ 

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਡੇਂਗੂ ਦੇ ਲਾਰਵੇ 'ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ