Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

October 13, 2026 04:19 PM
SehajTimes

ਨਵੀਆਂ ਲੈਬਾਂ ਕਿਸਾਨਾਂ ਨੂੰ ਪ੍ਰਮਾਣਿਤ ਤੇ ਮਿਆਰੀ ਜੈਵਿਕ ਉਤਪਾਦ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨਕਲੀ ਉਤਪਾਦਾਂ ਤੋਂ ਸੁਰੱਖਿਆ ਅਤੇ ਰਸਾਇਣਕ ਖਾਦਾਂ 'ਤੇ ਨਿਰਭਰਤਾ ਘਟਾਉਣ ਵਿੱਚ ਮਦਦਗਾਰ ਸਾਬਤ ਹੋਣਗੀਆਂ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ/ਐੱਸ.ਏ.ਐੱਸ. ਨਗਰ : ਸੂਬੇ ਵਿੱਚ ਜੈਵਿਕ ਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਸ.ਏ.ਐਸ. ਨਗਰ ਦੇ ਕਾਲਕਟ ਭਵਨ ਵਿਖੇ ਇੱਕ ਅਤਿ-ਆਧੁਨਿਕ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ ਕੀਤਾ, ਜਿਸ ਦੇ ਨਾਲ ਹੁਣ ਕਿਸਾਨਾਂ ਨੂੰ ਪ੍ਰਮਾਣਿਤ ਅਤੇ ਮਿਲਾਵਟ-ਰਹਿਤ ਜੈਵਿਕ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ 4.50 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਿੱਚ ਤਿੰਨ ਲੈਬਾਂ ਵਾਲਾ ਨੈੱਟਵਰਕ ਮੁਕੰਮਲ ਹੋ ਗਿਆ ਹੈ। ਇਸ ਤੋਂ ਪਹਿਲਾਂ ਦੋ ਲੈਬਾਰਟਰੀਆਂ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ। ਉਦਘਾਟਨ ਉਪਰੰਤ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਇਹ ਲੈਬਾਰਟਰੀਆਂ ਕਿਸਾਨਾਂ ਨੂੰ ਮਿਆਰੀ ਉਤਪਾਦ ਉਪਲਬਧ ਕਰਵਾਉਣ, ਨਕਲੀ ਉਤਪਾਦਾਂ ਤੋਂ ਬਚਾਉਣ ਅਤੇ ਰਸਾਇਣਕ ਖਾਦਾਂ 'ਤੇ ਨਿਰਭਰਤਾ ਘਟਾਉਣ ਵਿੱਚ ਅਹਿਮ ਸਾਬਤ ਹੋਣਗੀਆਂ।” ਉਨ੍ਹਾਂ ਅੱਗੇ ਕਿਹਾ ਕਿ ਇਹ ਲੈਬਾਂ 'ਫਰਟੀਲਾਈਜ਼ਰ ਕੰਟਰੋਲ ਆਰਡਰ' ਨੂੰ ਸਖ਼ਤੀ ਨਾਲ ਲਾਗੂ ਕਰਨ, ਨਿਰਮਾਤਾਵਾਂ ਤੇ ਡੀਲਰਾਂ ਦੀ ਨਿਗਰਾਨੀ ਅਤੇ ਪੰਜਾਬ ਦੇ ਖੇਤੀ-ਜਲਵਾਯੂ ਅਨੁਕੂਲ ਜੈਵਿਕ ਖਾਦਾਂ ਦੇ ਸੁਧਾਰ ਲਈ ਅਹਿਮ ਡਾਟਾ ਤਿਆਰ ਕਰਨ ਵਿੱਚ ਵੀ ਮਦਦਗਾਰ ਸਾਬਤ ਹੋਣਗੀਆਂ।

ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਇੱਕ ਪ੍ਰਮੁੱਖ ਖੇਤੀ ਪ੍ਰਧਾਨ ਸੂਬਾ ਹੈ, ਜੋ ਦੇਸ਼ ਦੇ ਕੁੱਲ ਕਣਕ ਅਤੇ ਝੋਨੇ ਦੇ ਉਤਪਾਦਨ ਵਿੱਚ 30 ਫ਼ੀਸਦੀ ਤੋਂ ਵੱਧ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਕਰਦੇ ਹੋਏ ਟਿਕਾਊ ਉਤਪਾਦਨ ਲਈ ਜੈਵਿਕ ਖੇਤੀ ਇੱਕ ਬਿਹਤਰੀਨ ਬਦਲ ਹੈ। ਇਹ ਮਿਆਰੀ ਖੇਤੀ ਉਤਪਾਦਨ ਹਾਸਲ ਕਰਨ ਅਤੇ ਮਿੱਟੀ ਦੀ ਸਿਹਤ ਸੁਧਾਰਨ ਵੱਲ ਇੱਕ ਵਿਆਪਕ ਪਹੁੰਚ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਜੈਵਿਕ ਖੇਤੀ ਦੀ ਅਮੀਰ ਵਿਰਾਸਤ ਰਹੀ ਹੈ, ਪਰ ਰਸਾਇਣਕ ਖਾਦਾਂ ਵਾਲੀ ਆਧੁਨਿਕ ਖੇਤੀ ਦੇ ਤੇਜ਼ੀ ਨਾਲ ਵਧਣ ਕਾਰਨ ਇਹ ਪਛੜ ਗਈ ਸੀ। ਹੁਣ ਭੋਜਨ ਸੁਰੱਖਿਆ ਅਤੇ ਵਾਤਾਵਰਣ ਪ੍ਰਤੀ ਵੱਧ ਰਹੀ ਜਾਗਰੂਕਤਾ ਨਾਲ ਜੈਵਿਕ ਖੇਤੀ ਮੁੜ ਇੱਕ ਕਾਰਗਰ ਪ੍ਰਣਾਲੀ ਵਜੋਂ ਉੱਭਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਲ 2025-26 ਤੱਕ ਪੰਜਾਬ ਵਿੱਚ ਲਗਭਗ 30,000 ਏਕੜ ਰਕਬਾ ਪ੍ਰਮਾਣਿਤ ਜੈਵਿਕ ਖੇਤੀ ਅਧੀਨ ਆ ਚੁੱਕਾ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਬਾਇਓ-ਫਰਟੀਲਾਈਜ਼ਰਜ਼ (ਜੈਵਿਕ ਖਾਦਾਂ) ਦੀ ਸਾਲਾਨਾ ਖਪਤ ਲਗਭਗ 15,000 ਤੋਂ 16,000 ਐਮ ਟੀ/ਕੇ ਐਲ ਹੈ ਅਤੇ ਇਹ ਲਗਾਤਾਰ ਵੱਧ ਰਹੀ ਹੈ। ਜੈਵਿਕ ਖੇਤੀ ਦੇ ਤੇਜ਼ੀ ਨਾਲ ਪਸਾਰ ਦੇ ਮੱਦੇਨਜ਼ਰ ਗੁਣਵੱਤਾ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਬਠਿੰਡਾ, ਗੁਰਦਾਸਪੁਰ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸਥਾਪਤ ਤਿੰਨੋਂ ਨਵੀਆਂ ਪ੍ਰਯੋਗਸ਼ਾਲਾਵਾਂ ਕਿਸਾਨਾਂ ਤੱਕ ਸਿਰਫ਼ ਪ੍ਰਮਾਣਿਤ ਉਤਪਾਦ ਪਹੁੰਚਾਉਣ, ਨਕਲੀ ਖਾਦਾਂ 'ਤੇ ਰੋਕ ਲਗਾਉਣ, ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ, ਜੈਵਿਕ ਖੇਤੀ ਨੂੰ ਹੁਲਾਰਾ ਦੇਣ, ਰਸਾਇਣਕ ਖਾਦਾਂ 'ਤੇ ਨਿਰਭਰਤਾ ਘਟਾਉਣ ਅਤੇ ਲੰਬੇ ਸਮੇਂ ਲਈ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਵਾਤਾਵਰਣ ਸਥਿਰਤਾ ਨੂੰ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

ਇਸ ਮੌਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਵਧੀਕ ਸਕੱਤਰ ਖੇਤੀਬਾੜੀ ਲਤੀਫ਼ ਅਹਿਮਦ ਅਤੇ ਡਾਇਰੈਕਟਰ ਖੇਤੀਬਾੜੀ ਗੁਰਜੀਤ ਸਿੰਘ ਬਰਾੜ ਤੇ ਏ ਡੀ ਸੀ (ਦਿਹਾਤੀ ਵਿਕਾਸ) ਸੋਨਮ ਚੌਧਰੀ ਵੀ ਹਾਜ਼ਰ ਸਨ।

Have something to say? Post your comment

More in Chandigarh

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ 

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਡੇਂਗੂ ਦੇ ਲਾਰਵੇ 'ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ; ਉਤਪਾਦਕਾਂ ਦੀ ਜਵਾਬਦੇਹੀ ਅਤੇ ਤਕਨਾਲੋਜੀ-ਅਧਾਰਿਤ ਪਲਾਸਟਿਕ ਵੇਸਟ ਹੱਲਾਂ ’ਤੇ ਦਿੱਤਾ ਜ਼ੋਰ