Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Religious

ਗੈਂਗਸਟਰਾਂ 'ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

October 13, 2026 04:21 PM
SehajTimes

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੁੱਧ ਦੇ 590ਵੇਂ ਦਿਨ 196 ਨਸ਼ਾ ਤਸਕਰ ਕਾਬੂ

ਚੰਡੀਗੜ੍ਹ :  ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 265ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 556 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 265ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 237 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,993 ਹੋ ਗਈ ਹੈ। ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 590ਵੇਂ ਦਿਨ ਵੀ ਜਾਰੀ ਰੱਖਦਿਆਂ 196 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 923 ਗ੍ਰਾਮ ਹੈਰੋਇਨ, 700 ਗ੍ਰਾਮ ਅਫੀਮ, 1001 ਨਸ਼ੀਲੀਆਂ ਗੋਲੀਆਂ ਅਤੇ 7900 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 590 ਦਿਨਾਂ ਵਿੱਚ 84,613 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

More in Religious

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ