Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

October 13, 2026 09:10 PM
SehajTimes
ਅੰਮ੍ਰਿਤਸਰ ਵਿੱਚ ਹੈਂਡ ਗ੍ਰਨੇਡ ਅਤੇ 9ਐਮਐਮ ਪਿਸਤੌਲ ਸਮੇਤ ਛੇ ਸੰਚਾਲਕ ਕਾਬੂ
 
ਜਾਂਚ ਦੌਰਾਨ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਆਈਐਸਆਈ ਕਾਰਕੁਨਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ: ਡੀਜੀਪੀ ਗੌਰਵ ਯਾਦਵ
 
ਕੇਂਦਰੀ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਸਰਹੱਦ ਪਾਰਲੇ ਹੈਂਡਲਰਾਂ ਦੇ ਇਸ਼ਾਰੇ 'ਤੇ ਹਮਲਿਆਂ ਦੀ ਸਾਜ਼ਿਸ਼ ਰਚਣ ਵਾਲੇ ਮੋਗਾ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ: ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ
 
ਅੰਮ੍ਰਿਤਸਰ  :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਆਈਐਸਆਈ-ਸਮਰਥਿਤ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪੁਲਿਸ ਅਦਾਰਿਆਂ 'ਤੇ ਹਮਲਾ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਮਈ 2026 ਵਿੱਚ ਆਰਮੀ ਛਾਉਣੀ ਖਾਸਾ ਨੇੜੇ ਹੋਏ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਦੋ ਆਪਸ ਵਿੱਚ ਜੁੜੇ ਮਾਮਲਿਆਂ ਵਿੱਚ ਕੁੱਲ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਅਦਾਰਿਆਂ 'ਤੇ ਹਮਲੇ ਦੀ ਸਾਜ਼ਿਸ਼ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਵਦੀਪ ਸਿੰਘ ਵਾਸੀ ਫਤਿਹਗੜ੍ਹ ਕੋਰੋਟਾਨਾ, ਧਰਮਕੋਟ, ਮੋਗਾ; ਸੈਮੂਅਲ ਉਰਫ਼ ਸਾਮੂ ਤੇ ਸੰਦੀਪ ਸਿੰਘ ਉਰਫ਼ ਟਿੱਡੀ ਦੋਵੇਂ ਵਾਸੀ ਮੇਨੇਵਾਲਾ, ਮੋਗਾ ਵਜੋਂ ਕੀਤੀ ਗਈ ਹੈ। ਖਾਸਾ ਛਾਉਣੀ ਵਿਖੇ ਆਈਈਡੀ ਧਮਾਕੇ ਨੂੰ ਅੰਜ਼ਾਮ ਦੇਣ ਲਈ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਾਰਕੁਨਾਂ ਦੀ ਪਛਾਣ ਰਮਨਦੀਪ ਸਿੰਘ, ਜੱਜਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ਼ ਕੇਕੜਾ ਤਿੰਨੋਂ ਵਾਸੀ ਪੁਰਾਣੀ ਦਾਣਾ ਮੰਡੀ, ਅਟਾਰੀ, ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਆਈਐਸਆਈ ਦੇ ਕਾਰਕੁਨਾਂ ਨਾਲ ਕਥਿਤ ਸਬੰਧ ਸਾਹਮਣੇ ਆਏ ਹਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦ ਪਾਰਲੇ ਹੈਂਡਲਰਾਂ ਦੇ ਗੁਰਗਿਆਂ ਵੱਲੋਂ ਪੁਲਿਸ ਅਦਾਰਿਆਂ 'ਤੇ ਹਮਲਾ ਕਰਕੇ ਅਮਨ-ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਰਚਣ ਸਬੰਧੀ ਕੇਂਦਰੀ ਏਜੰਸੀਆਂ ਤੋਂ ਮਿਲੀ ਭਰੋਸੇਯੋਗ ਜਾਣਕਾਰੀ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਇੱਕ ਮੋਟਰਸਾਈਕਲ ਨੂੰ ਰੋਕਿਆ ਅਤੇ ਨਵਦੀਪ ਸਿੰਘ ਨੂੰ ਉਸਦੇ ਸਾਥੀਆਂ ਸੈਮੂਅਲ ਉਰਫ਼ ਸਾਮੂ ਅਤੇ ਸੰਦੀਪ ਸਿੰਘ ਉਰਫ਼ ਟਿੱਡੀ ਸਮੇਤ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ 9ਐਮਐਮ ਪਿਸਤੌਲ ਸਮੇਤ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਸਬੰਧੀ, ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 11.10.2026 ਨੂੰ ਐਫਆਈਆਰ ਨੰਬਰ 441 ਦਰਜ ਕੀਤੀ ਗਈ ਹੈ। ਆਈਜੀਪੀ ਨੇ ਅੱਗੇ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ 5 ਮਈ 2026 ਦੀ ਰਾਤ ਨੂੰ ਕਰੀਬ 11 ਵਜੇ ਕੈਂਟ ਖਾਸਾ ਸਥਿਤ ਬ੍ਰਿਗੇਡ ਸਕਿਓਰਿਟੀ ਦੀ ਕੰਧ ‘ਤੇ ਹੋਏ ਆਈਈਡੀ ਧਮਾਕੇ ਦੇ ਮਾਮਲੇ ਦੀ ਗੁੱਥੀ ਵੀ ਸੁਲਝਾ ਲਈ ਹੈ। ਉਨ੍ਹਾਂ ਦੱਸਿਆ ਕਿ ਇਸ ਅਣਸੁਲਝੇ ਧਮਾਕੇ ਦੇ ਮਾਮਲੇ ਨੂੰ ਸੁਲਝਾਉਣ ਲਈ, ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਸੀ, ਜਿਸ ਵਿੱਚ ਐਸਪੀ (ਜਾਂਚ) ਰਮਨਦੀਪ ਸਿੰਘ, ਐਸਪੀ ਆਪਰੇਸ਼ਨਜ਼ ਗਗਨਦੀਪ ਸਿੰਘ, ਡੀਐਸਪੀ ਡਿਟੈਕਟਿਵ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਸ਼ਾਮਲ ਸਨ। ਐਸਐਸਪੀ ਕੰਵਲਪ੍ਰੀਤ ਚਾਹਲ ਨੇ ਦੱਸਿਆ ਕਿ ਸੀਆਈਏ ਇੰਚਾਰਜ ਇੰਸਪੈਕਟਰ ਮਨਮੀਤ ਸਿੰਘ ਅਤੇ ਘਰਿੰਡਾ ਥਾਣੇ ਦੇ ਐਸਐਚਓ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਾਲੀਆਂ ਟੀਮਾਂ ਵੱਲੋਂ ਬਾਰੀਕੀ ਨਾਲ ਕੀਤੀ ਜਾਂਚ ਅਤੇ ਤਕਨੀਕੀ ਢੰਗ ਨਾਲ ਕੀਤੀ ਟਰੈਕਿੰਗ ਸਦਕਾ ਮੁਲਜ਼ਮ ਰਮਨਦੀਪ ਸਿੰਘ, ਜੱਜਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਉਰਫ਼ ਕੇਕੜਾ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ ਗਿਆ ਹੈ। ਇਸ ਸਬੰਧ ਵਿੱਚ, ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 13 ਤਹਿਤ ਮਿਤੀ 06.05.2026 ਨੂੰ ਐਫਆਈਆਰ ਨੰਬਰ 174 ਪਹਿਲਾਂ ਹੀ ਦਰਜ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ