Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

October 13, 2026 09:12 PM
SehajTimes

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਹਰ ਮੁੱਦੇ ਅਤੇ ਸੁਝਾਅ ਨੂੰ ਬੜੇ ਧਿਆਨ ਅਤੇ ਗੰਭੀਰਤਾ ਨਾਲ ਸੁਣਿਆ। ਇਹ ਮੀਟਿੰਗ ਆਪਸੀ ਵਿਸ਼ਵਾਸ, ਸੁਖਾਵੇਂ ਮਾਹੌਲ ਅਤੇ ਉਸਾਰੂ ਵਿਚਾਰ-ਵਟਾਂਦਰੇ ਵਿੱਚ ਸੰਪੰਨ ਹੋਈ, ਜਿਸ ਨੇ ਸਰਕਾਰ ਅਤੇ ਆਂਗਣਵਾੜੀ ਕਰਮਚਾਰੀਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਜਿਹੜੇ ਮਾਮਲੇ ਵਿਭਾਗੀ ਪੱਧਰ 'ਤੇ ਹੱਲ ਕੀਤੇ ਜਾ ਸਕਦੇ ਹਨ, ਉਨ੍ਹਾਂ ਦਾ ਨਿਪਟਾਰਾ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਕੀਤਾ ਜਾਵੇਗਾ, ਜਦਕਿ ਸਰਕਾਰ ਪੱਧਰ 'ਤੇ ਵਿਚਾਰਯੋਗ ਮੰਗਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਜਲਦ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਮਾਵਾਂ, ਬੱਚਿਆਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਤੱਕ ਸਰਕਾਰੀ ਭਲਾਈ ਸਕੀਮਾਂ ਦੀ ਪਹੁੰਚ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੀ ਨਿਸ਼ਠਾ, ਮਿਹਨਤ ਅਤੇ ਸਮਰਪਣ ਸੂਬੇ ਦੇ ਸਮਾਜਿਕ ਵਿਕਾਸ ਦੀ ਮਜ਼ਬੂਤ ਨੀਂਹ ਹੈ। ਪੰਜਾਬ ਸਰਕਾਰ ਉਨ੍ਹਾਂ ਦੀ ਸੇਵਾ ਦਾ ਪੂਰਾ ਸਨਮਾਨ ਕਰਦੀ ਹੈ ਅਤੇ ਉਨ੍ਹਾਂ ਦੇ ਜਾਇਜ਼ ਹੱਕਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹੇਗੀ। ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਥੇਬੰਦੀਆਂ ਵੱਲੋਂ ਉਠਾਏ ਗਏ ਜਾਇਜ਼ ਮਾਮਲਿਆਂ ਦੀ ਤੁਰੰਤ ਜਾਂਚ ਕਰਕੇ ਨਿਰਧਾਰਤ ਸਮੇਂ ਅੰਦਰ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਜਥੇਬੰਦੀਆਂ ਨਾਲ ਨਿਰੰਤਰ ਸੰਵਾਦ ਬਣਾਈ ਰੱਖਿਆ ਜਾਵੇ। ਮੀਟਿੰਗ ਦਾ ਸਮਾਪਨ ਆਪਸੀ ਵਿਸ਼ਵਾਸ ਅਤੇ ਸਕਾਰਾਤਮਕ ਸਹਿਮਤੀ ਦੇ ਮਾਹੌਲ ਵਿੱਚ ਹੋਇਆ। ਇਸ ਮੌਕੇ ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਾਰਦਰਸ਼ੀ ਪ੍ਰਸ਼ਾਸਨ, ਉਸਾਰੂ ਸੰਵਾਦ ਅਤੇ ਲੋਕ-ਪੱਖੀ ਸੋਚ ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਜਾਇਜ਼ ਹਿੱਤਾਂ ਦੀ ਰਾਖੀ ਲਈ ਨਿਰੰਤਰ ਕਾਰਜਸ਼ੀਲ ਰਹੇਗੀ। ਇਸ ਮੀਟਿੰਗ ਵਿੱਚ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੋਂ ਇਲਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

Have something to say? Post your comment

More in Chandigarh

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ