Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

October 13, 2026 10:19 PM
SehajTimes

ਨਸ਼ਿਆਂ ਦੀ ਸਮੱਸਿਆ ਦੇ ਮੁੱਦੇ ਉੱਤੇ ਪੰਜਾਬ ਆਪਣੀ ਦਿੱਖ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ  :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਜਵਾਬ ਦਿੰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਕੇਂਦਰ ਅਤੇ ਗੁਜਰਾਤ ਦੋਵਾਂ ਥਾਵਾਂ `ਤੇ ਸੱਤਾ ਵਿੱਚ ਹੋਣ ਦੇ ਬਾਵਜੂਦ ਨਸ਼ਾ ਤਸਕਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਆਪਣੀ ਅਸਫ਼ਲਤਾ ਬਾਰੇ ਸਪੱਸ਼ਟ ਕਰੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਲੋਕ ਆਪਣੇ ਸੂਬਿਆਂ ਵਿੱਚ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਨਾਕਾਮ ਰਹੇ, ਉਨ੍ਹਾਂ ਨੂੰ ਪੰਜਾਬ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣਾ ਰਿਕਾਰਡ ਦੇਖਣਾ ਚਾਹੀਦਾ ਹੈ। ਇੱਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਆਪਣੀ ਨਾਕਾਮੀ ਦਾ ਜਵਾਬ ਦੇਣਾ ਚਾਹੀਦਾ ਹੈ। ਮੈਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਸਪੱਸ਼ਟ ਕਰੇ ਕਿ ਕੇਂਦਰ ਅਤੇ ਗੁਜਰਾਤ ਦੋਵਾਂ ਥਾਵਾਂ `ਤੇ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਗੁਜਰਾਤ ਅਤੇ ਦੇਸ਼ ਦੇ ਹੋਰ ਹਿੱਸਿਆਂ ਦੀਆਂ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਸਪਲਾਈ ਕਿਵੇਂ ਜਾਰੀ ਰਹੀ।” ਮੁੱਖ ਮੰਤਰੀ ਨੇ ਅੱਗੇ ਕਿਹਾ, “ਨਸ਼ਾ ਤਸਕਰੀ ਦੀ ਸਮੱਸਿਆ ਕੌਮੀ ਹੈ ਅਤੇ ਇਸ ਮੁੱਦੇ ਉੱਤੇ ਸਿਆਸੀ ਪ੍ਰਚਾਰ ਰਾਹੀਂ ਪੰਜਾਬ ਦੀ ਦਿੱਖ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੋ ਲੋਕ ਆਪਣੇ ਸੂਬਿਆਂ ਵਿੱਚ ਇਸ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਅਸਫ਼ਲ ਰਹੇ, ਉਨ੍ਹਾਂ ਨੂੰ ਪੰਜਾਬ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ।”

Have something to say? Post your comment

More in Malwa

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ