Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

October 13, 2026 10:22 PM
SehajTimes

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੁੱਧ ਦੇ 591ਵੇਂ ਦਿਨ 4.6 ਕਿਲੋ ਹੈਰੋਇਨ ਸਮੇਤ 102 ਨਸ਼ਾ ਤਸਕਰ ਕਾਬੂ

ਚੰਡੀਗੜ੍ਹ  :  ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 266ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78,181 ਹੋ ਗਈ ਹੈ। ਇਸ ਤੋਂ ਇਲਾਵਾ 161 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 591ਵੇਂ ਦਿਨ ਵੀ ਜਾਰੀ ਰੱਖਦਿਆਂ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.6 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 302 ਨਸ਼ੀਲੀਆਂ ਗੋਲੀਆਂ ਅਤੇ 12.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ, ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 591 ਦਿਨਾਂ ਵਿੱਚ 84,971 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 76 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

More in Chandigarh

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ