Sunday, November 29, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

October 13, 2026 10:32 PM
SehajTimes

ਸਰਕਾਰ ਕਾਨੂੰਨੀ ਪ੍ਰਕਿਰਿਆ ਰਾਹੀਂ ਕਿਸਾਨਾਂ 'ਤੇ ਦਰਜ ਕੁਝ ਬਕਾਇਆ ਐਫ.ਆਈ.ਆਰਜ਼ ਰੱਦ ਕਰਵਾਉਣ ਲਈ ਜ਼ੋਰ ਪਾਵੇਗੀ: ਹਰਪਾਲ ਸਿੰਘ ਚੀਮਾ

‘ਆਪ’ ਸਰਕਾਰ ਕਿਸਾਨਾਂ ਦੇ ਬਕਾਇਆ ਮਸਲੇ ਵਿਧਾਨ ਸਭਾ ਵਿੱਚ ਜ਼ੋਰਦਾਰ ਢੰਗ ਨਾਲ ਉਠਾਏਗੀ: ਹਰਪਾਲ ਸਿੰਘ ਚੀਮਾ

ਫ਼ਸਲਾਂ ਦੇ ਮੁਆਵਜ਼ੇ ਤੋਂ ਲੈ ਕੇ ਮੁਜ਼ਾਰਾ ਕਿਸਾਨਾਂ ਦੇ ਹੱਕਾਂ ਤੱਕ, ਭਗਵੰਤ ਮਾਨ ਸਰਕਾਰ ਕਿਸਾਨਾਂ ਦੀ ਰੋਜ਼ੀ-ਰੋਟੀ ਦੀ ਰਾਖੀ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ  :  ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਸਮੂਹ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਿਚਾਲੇ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਿਦਾਇਤਾਂ  'ਤੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ 'ਤੇ ਅਧਾਰਤ ਮੰਤਰੀਆਂ ਦੇ ਸਮੂਹ ਨੇ ਕਿਸਾਨ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੰਤਰੀਆਂ ਦੇ ਇਸ ਵਫ਼ਦ ਦੇ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ। ਯੂਨੀਅਨ ਵੱਲੋਂ ਸੌਂਪੇ ਗਏ ਮੰਗ ਪੱਤਰ 'ਤੇ ਅਧਾਰਤ ਲੰਬੀ ਚਰਚਾ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਗੱਲਬਾਤ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਅਤੇ ਇਸ ਦੇ ਨਤੀਜੇ ਵਜੋਂ ਕਈ ਅਹਿਮ ਮਸਲਿਆਂ 'ਤੇ ਮਜ਼ਬੂਤ ਸਹਿਮਤੀ ਬਣੀ ਹੈ।" ਕਿਸਾਨਾਂ ਨੂੰ ਪੰਜਾਬ ਦੀ ਖੇਤੀਬਾੜੀ ਅਤੇ ਸਮੁੱਚੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਮੰਨਦਿਆਂ ਵਿੱਤ ਮੰਤਰੀ ਨੇ ਭਗਵੰਤ ਮਾਨ ਸਰਕਾਰ ਦੀ ਉਨ੍ਹਾਂ ਦੀ ਭਲਾਈ ਪ੍ਰਤੀ ਦ੍ਰਿੜ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, "ਯੂਨੀਅਨ ਦੀਆਂ ਮੰਗਾਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਦੌਰਾਨ, ਪ੍ਰਵਾਨ ਕੀਤੇ ਗਏ ਸਥਾਨਕ ਮਸਲਿਆਂ ਦੇ ਯੋਜਨਾਬੱਧ ਅਤੇ ਸਮਾਂਬੱਧ ਹੱਲ ਨੂੰ ਯਕੀਨੀ ਬਣਾਉਣ ਲਈ ਆਪਸੀ ਸਹਿਮਤੀ ਨਾਲ ਇੱਕ ਤੋਂ ਦੋ ਮਹੀਨਿਆਂ ਦਾ ਸਮਾਂ ਤੈਅ ਕੀਤਾ ਗਿਆ ਹੈ।" ਪਿਛਲੇ ਅੰਦੋਲਨਾਂ ਦੌਰਾਨ ਕਿਸਾਨਾਂ 'ਤੇ ਦਰਜ ਬਕਾਇਆ ਐਫ.ਆਈ.ਆਰਜ਼ ਨਾਲ ਸਬੰਧਤ ਵਿਸ਼ੇਸ਼ ਮੰਗ 'ਤੇ ਬੋਲਦਿਆਂ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਨ੍ਹਾਂ ਵਿੱਚੋਂ ਵੱਡੀ ਗਿਣਤੀ ਕੇਸ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਰੱਦ ਕੀਤੇ ਜਾ ਚੁੱਕੇ ਹਨ। ਵੱਖ-ਵੱਖ ਅਦਾਲਤਾਂ ਵਿੱਚ ਬਕਾਇਆ ਪਏ ਲਗਭਗ 13 ਤੋਂ 16 ਮਾਮਲਿਆਂ ਲਈ, ਸਰਕਾਰ ਨੇ ਇਨ੍ਹਾਂ ਨੂੰ ਜਲਦੀ ਵਾਪਸ ਲੈਣ ਲਈ ਇੱਕ ਰਣਨੀਤਕ, ਪੜਾਅਵਾਰ ਕਾਨੂੰਨੀ ਢਾਂਚਾ ਤਿਆਰ ਕੀਤਾ ਹੈ।" ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਬਜਟ ਦੀ ਮੰਗ ਦੇ ਜਵਾਬ ਵਿੱਚ, ਵਿੱਤ ਮੰਤਰੀ ਨੇ ਨੁਮਾਇੰਦਿਆਂ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਮੁਆਵਜ਼ੇ ਲਈ 750 ਕਰੋੜ ਰੁਪਏ ਰੱਖੇ ਹਨ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਜਾਰੀ ਹੈ। ਮੀਟਿੰਗ ਦੌਰਾਨ ਮੁਜ਼ਾਰਾ ਕਿਸਾਨਾਂ ਦੇ ਮੁਆਵਜ਼ੇ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਤੋਂ ਇਲਾਵਾ, ਉਨ੍ਹਾਂ ਕਾਸ਼ਤਕਾਰਾਂ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ 'ਤੇ ਬਹੁਤ ਹਮਦਰਦੀ ਵਾਲਾ ਰੁਖ ਅਪਣਾਇਆ ਗਿਆ, ਜੋ ਕਈ ਦਹਾਕਿਆਂ ਤੋਂ ਰਸਮੀ ਮਾਲਕੀ ਹੱਕਾਂ ਤੋਂ ਬਿਨਾਂ ਜ਼ਮੀਨ ਵਾਹ ਰਹੇ ਹਨ। ਕੌਮੀ ਪੱਧਰ 'ਤੇ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਸੂਬਾ ਸਰਕਾਰ ਦੇ ਦ੍ਰਿੜ ਸਟੈਂਡ ਦੀ ਪੁਸ਼ਟੀ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਕੋਲ ਬਕਾਇਆ ਪਏ ਖੇਤੀਬਾੜੀ ਦੇ ਸਾਰੇ ਵੱਡੇ ਮਸਲਿਆਂ 'ਤੇ ਪੰਜਾਬ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਜ਼ੋਰਦਾਰ ਢੰਗ ਨਾਲ ਬਹਿਸ ਕੀਤੀ ਜਾਵੇਗੀ।
ਉਨ੍ਹਾਂ ਕਿਹਾ, "ਭਗਵੰਤ ਮਾਨ ਸਰਕਾਰ ਨੇ ਕਾਰਪੋਰੇਟ ਏਕਾਧਿਕਾਰ ਦੇ ਖਿਲਾਫ ਸੂਬੇ ਦੇ ਖੇਤੀਬਾੜੀ ਖੇਤਰ ਦਾ ਲਗਾਤਾਰ ਬਚਾਅ ਕੀਤਾ ਹੈ।" ਯੂਨੀਅਨ ਨਾਲ ਮਤਿਆਂ ਦੀਆਂ ਕਾਪੀਆਂ ਸਾਂਝੀਆਂ ਕਰਦਿਆਂ ਵਿੱਤ ਮੰਤਰੀ ਨੇ ਕਿਹਾ, "ਪਿਛਲੇ ਵਿਧਾਨ ਸਭਾ ਸੈਸ਼ਨਾਂ ਵਿੱਚ, ਸੂਬਾ ਸਰਕਾਰ ਪਹਿਲਾਂ ਹੀ ਨੁਕਸਾਨਦੇਹ ਅੰਤਰਰਾਸ਼ਟਰੀ ਖੇਤੀਬਾੜੀ ਵਪਾਰ ਸਮਝੌਤਿਆਂ ਅਤੇ ਵਿਵਾਦਤ ਬਿਜਲੀ ਬਿੱਲ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਨੂੰ ਮਜ਼ਬੂਤ ਮਤੇ ਪਾਸ ਕਰਕੇ ਭੇਜ ਚੁੱਕੀ ਹੈ।" ਮੰਤਰੀਆਂ ਦੇ ਸਮੂਹ ਨੇ ਸਾਰੇ ਵਿਧਾਨਕ ਅਤੇ ਪ੍ਰਬੰਧਕੀ ਮੋਰਚਿਆਂ 'ਤੇ ਕਿਸਾਨਾਂ ਦੇ ਅਧਿਕਾਰਾਂ ਅਤੇ ਰੋਜ਼ੀ-ਰੋਟੀ ਦੀ ਰਾਖੀ ਕਰਦੇ ਰਹਿਣ ਦੇ ਸੂਬਾ ਸਰਕਾਰ ਦੇ ਦ੍ਰਿੜ ਸੰਕਲਪ ਨੂੰ ਦੁਹਰਾਇਆ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਰੂਪ ਸਿੰਘ ਛੰਨਾਂ, ਹਰਵਿੰਦਰ ਕੌਰ ਬਿੰਦੂ, ਕਮਲਜੀਤ ਕੌਰ ਅਤੇ ਕੁਲਦੀਪ ਕੌਰ ਉਚੇਚੇ ਤੌਰ 'ਤੇ ਹਾਜ਼ਰ ਸਨ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 312ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ; 152 ਕਾਬੂ

ਪੰਜਾਬ ਦੇ ਦੋ ਸਪੂਤ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਬਣੇ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਬੈਂਸ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 311ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 145 ਕਾਬੂ

ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਖੁੱਡੀਆਂ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼