Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

October 13, 2026 10:34 PM
SehajTimes
ਸਿੱਖਿਆ ਯੂਨੀਅਨਾਂ ਦੀਆਂ ਪ੍ਰਮੁੱਖ ਮੰਗਾਂ ਪਹਿਲਾਂ ਹੀ ਅੰਤਿਮ ਪੜਾਅ 'ਤੇ: ਹਰਪਾਲ ਸਿੰਘ ਚੀਮਾ
 
'ਆਪ' ਸਰਕਾਰ ਮੁਲਾਜ਼ਮਾਂ ਦੇ ਹੱਕਾਂ ਅਤੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ 'ਤੇ ਕੇਂਦਰਿਤ: ਹਰਪਾਲ ਸਿੰਘ ਚੀਮਾ
 
ਭਗਵੰਤ ਮਾਨ ਸਰਕਾਰ ਸਿੱਖਿਆ ਯੂਨੀਅਨਾਂ ਦੀਆਂ ਰੈਗੂਲਰਾਈਜ਼ੇਸ਼ਨ, ਭਰਤੀ ਅਤੇ ਤਨਖਾਹਾਂ ਸਬੰਧੀ ਮੰਗਾਂ ਪੂਰੀਆਂ ਕਰਨ ਲਈ ਕਰ ਰਹੀ ਹੈ ਕੰਮ: ਹਰਪਾਲ ਸਿੰਘ ਚੀਮਾ
 
ਚੰਡੀਗੜ੍ਹ :   ਸੂਬੇ ਦੇ ਮੁਲਾਜ਼ਮਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦਾਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਮੰਗ ਪੱਤਰਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ, "ਭਗਵੰਤ ਮਾਨ ਸਰਕਾਰ ਤੁਹਾਡੀਆਂ ਜਾਇਜ਼ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਹਮਦਰਦੀ ਰੱਖਦੀ ਹੈ ਅਤੇ ਉਨ੍ਹਾਂ 'ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ।" ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, "ਯੂਨੀਅਨਾਂ ਦੁਆਰਾ ਉਠਾਈਆਂ ਗਈਆਂ ਜ਼ਿਆਦਾਤਰ ਪ੍ਰਮੁੱਖ ਮੰਗਾਂ ਪਹਿਲਾਂ ਹੀ ਪੂਰਾ ਹੋਣ ਦੇ ਅੰਤਿਮ ਪੜਾਅ 'ਤੇ ਹਨ ਅਤੇ ਜਲਦੀ ਹੀ ਇਨ੍ਹਾਂ ਦਾ ਸਕਾਰਾਤਮਕ ਹੱਲ ਹੋਵੇਗਾ।" ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ, "ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਸਿੱਖਿਆ ਖੇਤਰ ਦੇ ਨਿਰੰਤਰ ਸੁਧਾਰ ਲਈ ਡੂੰਘਾਈ ਨਾਲ ਯਤਨਸ਼ੀਲ ਹੈ।" ਉਨ੍ਹਾਂ ਵਫ਼ਦਾਂ ਨੂੰ ਭਰੋਸਾ ਦਿੱਤਾ, "ਤੁਹਾਡੀਆਂ ਲੰਬਿਤ ਮੰਗਾਂ 'ਤੇ ਅੰਤਿਮ ਫੈਸਲੇ ਜਲਦ ਜਾਰੀ ਕਰਨ ਲਈ ਸਾਰੇ ਪ੍ਰਸ਼ਾਸਨਿਕ ਅੜਿੱਕਿਆਂ ਨੂੰ ਦੂਰ ਕੀਤਾ ਜਾ ਰਿਹਾ ਹੈ।" ਸਿੱਖਿਆ ਖੇਤਰ ਦੇ ਵੱਖ-ਵੱਖ ਕਾਡਰਾਂ ਅਤੇ ਮਸਲਿਆਂ ਦੀ ਨੁਮਾਇੰਦਗੀ ਕਰਨ ਵਾਲੀਆਂ ਕਈ ਪ੍ਰਮੁੱਖ ਯੂਨੀਅਨਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਯੂਨੀਅਨਾਂ ਵਿੱਚ 180 ਈਟੀਟੀ ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ), ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ, ਸਰਵ (ਸਮਗਰਾ) ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ, ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਅਨਏਡਿਡ ਸਟਾਫ ਆਫ ਏਡਿਡ ਸਕੂਲ ਫਰੰਟ ਸ਼ਾਮਲ ਸਨ।
ਨੁਮਾਇੰਦਿਆਂ ਨੇ ਸੇਵਾਵਾਂ ਨੂੰ ਰੈਗੂਲਰ ਕਰਨ, ਖਾਲੀ ਅਸਾਮੀਆਂ 'ਤੇ ਭਰਤੀ, ਤਨਖਾਹ ਢਾਂਚੇ ਅਤੇ ਅਨਏਡਿਡ ਸਟਾਫ਼ ਲਈ ਸੁਰੱਖਿਆ ਨੀਤੀਆਂ ਵਰਗੇ ਮੁੱਦਿਆਂ ਸਬੰਧੀ ਵਿਸਥਾਰਤ ਮੰਗ ਪੱਤਰ ਸੌਂਪੇ। ਮੀਟਿੰਗਾਂ ਦੌਰਾਨ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿਕਾਸ ਸਾਹਨੀ, ਲਖਵਿੰਦਰ ਕੌਰ, ਅਮਨਦੀਪ ਧਾਲੀਵਾਲ, ਵਰੁਣ ਖੇੜਾ ਅਤੇ ਗੁਰਪ੍ਰੀਤ ਸਿੰਘ; 180 ਈਟੀਟੀ ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ) ਵੱਲੋਂ ਕਮਲ ਠਾਕੁਰ, ਸੋਹਣ ਸਿੰਘ, ਗੁਰਮੁਖ ਸਿੰਘ, ਗੌਰਵ ਕਾਂਤ, ਗੁਰਪ੍ਰੀਤ ਸਿੱਧੂ ਅਤੇ ਪਰਸ਼ੋਤਮ ਕੁਮਾਰ; 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਵੱਲੋਂ ਜਸਪਾਲ ਸਿੰਘ, ਮਮਤਾ ਅਤੇ ਮੰਜੂ ਦੇਵੀ; ਸਰਵ (ਸਮਗਰਾ) ਸਿੱਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਕੁਲਦੀਪ ਸਿੰਘ, ਅਮਨ ਥਾਪਰ ਜਵੀਲ; ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਸੁਨੀਲ ਫਾਜ਼ਿਲਕਾ, ਰਣਜੀਤ ਸਿੰਘ ਅਤੇ ਕਿਰਨਪਾਲ ਕੌਰ; ਅਤੇ ਅਨਏਡਿਡ ਸਟਾਫ਼ ਆਫ਼ ਏਡਿਡ ਸਕੂਲ ਫਰੰਟ ਵੱਲੋਂ ਨਿਰਭੈ ਸਿੰਘ, ਯਾਦਵਿੰਦਰ ਸਿੰਘ, ਭੁਪਿੰਦਰ ਸਿੰਘ ਅਤੇ ਕਰਨਦੀਪ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕੀਤੀਆਂ।

Have something to say? Post your comment

More in Chandigarh

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ