Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

October 13, 2026 10:37 PM
SehajTimes
ਪੀ.ਐਸ.ਐਫ.ਸੀ. ਵੱਲੋਂ ਰਸੋਈਆਂ ਦੀ ਸਫ਼ਾਈ, ਖਾਣਾ ਬਣਾਉਣ ਵਾਲਿਆਂ ਲਈ ਸਾਫ਼- ਸਫ਼ਾਈ ਯਕੀਨੀ ਬਣਾਉਣ ਅਤੇ ਰਾਸ਼ਨ ਦੀ ਪਾਰਦਰਸ਼ੀ ਵੰਡ ਦੇ ਹੁਕਮ
 
ਚੰਡੀਗੜ੍ਹ :  ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਿਡ-ਡੇ-ਮੀਲ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ 'ਤੇ ਜ਼ੋਰ ਦਿੰਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਰਸੋਈਆਂ ਦੀ ਸਾਫ਼-ਸਫਾਈ, ਸੈਨੀਟੇਸ਼ਨ ਸਬੰਧੀ ਢੁੱਕਵੀਂਆਂ ਸਹੂਲਤਾਂ ਅਤੇ ਸਾਫ਼-ਸੁਥਰੇ ਪਖਾਨਿਆਂ 'ਤੇ ਵੀ ਵਿਸ਼ੇਸ਼ ਧਿਆਨ ਦੇਣ ਦੀ ਵਕਾਲਤ ਕੀਤੀ ਹੈ। ਅੱਜ ਇੱਥੇ ਹੋਈ ਇੱਕ ਮੀਟਿੰਗ ਦੌਰਾਨ, ਕਮਿਸ਼ਨ ਦੇ ਕਾਰਜਕਾਰੀ ਚੇਅਰਮੈਨ ਵਿਜੇ ਦੱਤ ਨੇ ਕਿਹਾ ਕਿ ਅਜਿਹੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਿਸ ਕਾਰਨ ਮਿਡ-ਡੇ-ਮੀਲ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਕੋਈ ਰੁਕਾਵਟ ਪੈਦਾ ਹੋਵੇ। ਇਸ ਮੌਕੇ ਮਿਡ-ਡੇ-ਮੀਲ ਸਕੀਮ ਦੇ ਜਨਰਲ ਮੈਨੇਜਰ ਵਰਿੰਦਰ ਸਿੰਘ ਬਰਾੜ ਨੇ ਚੇਅਰਮੈਨ ਨੂੰ ਜਾਣੂੰ ਕਰਵਾਇਆ ਕਿ 31 ਅਗਸਤ, 2026 ਤੱਕ ਸਕੀਮ ਦੀਆਂ ਪੁਰਾਣੀਆਂ ਬਕਾਇਆ ਦੇਣਦਾਰੀਆਂ ਦੀ ਅਦਾਇਗੀ ਲਈ 40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਚੇਅਰਮੈਨ ਨੇ ਕਿਹਾ ਕਿ ਮਿਡ-ਡੇਅ ਮੀਲ ਦੀ ਤਿਆਰੀ ਵਿੱਚ ਲੱਗੇ ਰਸੋਈਏ ਸਾਫ਼-ਸਫ਼ਾਈ ਦਾ ਪੂਰਾ ਧਿਆਨ ਰੱਖਣ। ਉਨ੍ਹਾਂ ਨੇ ਸਕੂਲਾਂ ਵਿੱਚ ਜਿੱਥੇ ਵੀ ਥਾਂ ਉਪਲਬਧ ਹੋਵੇ, ਉੱਥੇ ਕਿਚਨ ਗਾਰਡਨ ਸਥਾਪਤ ਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਅੰਗਣਵਾੜੀ ਕੇਂਦਰਾਂ ਨੂੰ ਸੂਬੇ ਦੇ ਮਜ਼ਬੂਤ ਸਮਾਜਿਕ ਸੁਰੱਖਿਆ ਢਾਂਚੇ ਲਈ ਬੇਹੱਦ ਅਹਿਮ ਦੱਸਦਿਆਂ, ਚੇਅਰਮੈਨ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਨੂੰ ਰਾਸ਼ਨ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਚੇਅਰਮੈਨ ਨੇ ਇਹ ਵੀ ਹਦਾਇਤ ਕੀਤੀ ਕਿ ਵਾਜਬ ਮੁੱਲ ਵਾਲੀਆਂ ਦੁਕਾਨਾਂ (ਐਫ.ਪੀ.ਐਸ.) ਰਾਹੀਂ ਰਾਸ਼ਨ ਦੀ ਵੰਡ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕੀਤੀ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਯੋਗ ਅਤੇ ਅਸਲ ਲਾਭਪਾਤਰੀ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਤਹਿਤ ਰਾਸ਼ਨ ਪ੍ਰਾਪਤ ਕਰਨ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ, ਚੇਅਰਮੈਨ ਨੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਨੂੰ ਲਾਭਪਾਤਰੀਆਂ ਦਾ ਸਬੰਧਿਤ ਡਾਟਾ ਕਮਿਸ਼ਨ ਨੂੰ ਭੇਜਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਤਾਂ ਜੋ ਇੱਕ ਸੈਂਟਰਲ ਵਾਰ ਰੂਮ ਸਥਾਪਿਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਇਸ ਸੈਂਟਰਲ ਵਾਰ ਰੂਮ ਦਾ ਉਦੇਸ਼ ਲਾਭਪਾਤਰੀਆਂ ਤੋਂ ਉਨ੍ਹਾਂ ਨੂੰ ਮਿਲਣ ਵਾਲੀਆਂ ਵੱਖ-ਵੱਖ ਸਹੂਲਤਾਂ ਬਾਰੇ ਫੀਡਬੈਕ ਲੈਣਾ ਹੈ। ਇਸ ਮੌਕੇ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਸਮੇਤ ਹੋਰ ਪਤਵੰਤੇ ਸ਼ਾਮਿਲ ਸਨ।

Have something to say? Post your comment

More in Chandigarh

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ