Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

October 14, 2026 02:38 PM
SehajTimes

ਚੰਡੀਗੜ੍ਹ, : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੁਜ਼ਗਾਰ ਯਕੀਨੀ ਬਣਾਉਣ ਸਬੰਧੀ ਵਿੱਢੀ ਮੁਹਿੰਮ ਤਹਿਤ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਸਾਲ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੁੱਲ 98 ਭਰਤੀਆਂ ਕੀਤੀਆਂ ਗਈਆਂ ਹਨ। ਇਹਨਾਂ ਨਵ-ਨਿਯੁਕਤ ਕਰਮਚਾਰੀਆਂ ਵਿੱਚ 20 ਸੇਵਾਦਾਰ ਅਤੇ 3 ਸਵੀਪਰ-ਕਮ-ਚੌਕੀਦਾਰ ਸ਼ਾਮਲ ਹਨ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸੇਵਾ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਨੌਜਵਾਨਾਂ ਦੇ ਸਸ਼ਕਤੀਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਲ 2022 ਤੋਂ ਹੁਣ ਤੱਕ ਡੇਅਰੀ ਵਿਕਾਸ ਵਿਭਾਗ ਵਿੱਚ ਕੀਤੀਆਂ ਗਈਆਂ ਭਰਤੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਨ੍ਹਾਂ ਭਰਤੀਆਂ ਵਿੱਚ 56 ਡੇਅਰੀ ਵਿਕਾਸ ਇੰਸਪੈਕਟਰ (ਗ੍ਰੇਡ-2), ਸੱਤ ਕਲਰਕ, ਤਿੰਨ ਕਲਰਕ (ਆਈ.ਟੀ.), ਪੰਜ ਸਟੈਨੋਟਾਈਪਿਸਟ, ਦੋ ਸਹਾਇਕ ਕੈਮਿਸਟ, ਦੋ ਡਰਾਈਵਰ, 20 ਸੇਵਾਦਾਰ ਅਤੇ ਤਿੰਨ ਸਵੀਪਰ-ਕਮ-ਚੌਕੀਦਾਰ ਸ਼ਾਮਲ ਹਨ।

Have something to say? Post your comment

More in Chandigarh

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ