Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

October 14, 2026 03:45 PM
SehajTimes

ਮੁਲਜ਼ਮ ਨੇ ਤਰਨ ਤਾਰਨ ਵਿੱਚ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਤਿੰਨ ਘਟਨਾਵਾਂ ਵਿੱਚ ਸ਼ਾਮਲ ਹੋਣ ਦਾ ਜੁਰਮ ਕਬੂਲਿਆ

ਚੰਡੀਗੜ੍ਹ/ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ 'ਮੈਡ ਸੰਧੂ' ਕਤਲ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਮਹਾਰਾਸ਼ਟਰ ਐਂਟੀ-ਟੈਰਰਿਜ਼ਮ ਸਕੁਐਡ (ਏ.ਟੀ.ਐਸ.) ਦੇ ਸਹਿਯੋਗ ਨਾਲ ਮੁੰਬਈ ਦੇ ਚੇਂਬੂਰ ਇਲਾਕੇ ਤੋਂ ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਜੋਬਨਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜੰਡੋਕੇ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸ ਕੋਲੋਂ ਤਿੰਨ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9ਐਮਐਮ ਗਲਾਕ, ਇੱਕ 9ਐਮਐਮ ਬੈਰੇਟਾ ਅਤੇ ਇੱਕ .30 ਬੋਰ ਪੀਐਕਸ5 ਸ਼ਾਮਲ ਹੈ, ਸਮੇਤ ਪੰਜ ਮੈਗਜ਼ੀਨਾਂ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਦੱਸਣਯੋਗ ਹੈ ਕਿ 3 ਅਕਤੂਬਰ 2026 ਨੂੰ, ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਮਧੂ ਸੂਦਨ ਸਿੰਘ ਉਰਫ਼ 'ਮੈਡ ਸੰਧੂ' 'ਤੇ ਗੋਲੀਆਂ ਚਲਾਈਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸ ਸਬੰਧ ਵਿੱਚ ਥਾਣਾ ਕੈਂਟ, ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 103 ਅਤੇ 3(5) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਮਿਤੀ 03.10.2026 ਨੂੰ ਐਫ.ਆਈ.ਆਰ. ਨੰਬਰ 186 ਦਰਜ ਕੀਤੀ ਗਈ ਸੀ। ਇਸ ਤੋਂ ਪਹਿਲਾਂ, ਗੁਜਰਾਤ ਏ.ਟੀ.ਐਸ. ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਉਸਦੇ ਮਾਡਿਊਲ ਦੇ ਦੋ ਸਾਥੀਆਂ—ਹਰਸਿਮਰਨਜੀਤ ਸਿੰਘ ਉਰਫ਼ ਸੰਘਾ ਅਤੇ ਫਤਿਹ ਸਿੰਘ ਦੋਵੇਂ ਵਾਸੀ ਪਿੰਡ ਸੰਘੇ, ਤਰਨਤਾਰਨ—ਨੂੰ ਵੀ ਸੂਰਤ, ਗੁਜਰਾਤ ਤੋਂ ਟਰੇਸ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਹੁਣ ਤੱਕ ਇੱਕ ਸ਼ੂਟਰ ਸਮੇਤ ਕੁੱਲ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਸਪੱਸ਼ਟ ਹੋਇਆ ਹੈ ਕਿ ਮੁਲਜ਼ਮ ਜੋਬਨਪ੍ਰੀਤ ਸਿੰਘ ਨੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰੇ 'ਤੇ ਸ਼ੂਟਰਾਂ ਲਈ ਹਥਿਆਰਾਂ ਦਾ ਪ੍ਰਬੰਧ ਕਰਨ, ਵਿੱਤੀ ਸਹਾਇਤਾ ਦੇਣ ਅਤੇ ਲੌਜਿਸਟਿਕ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਜੋਬਨਪ੍ਰੀਤ ਨੇ ਤਰਨ ਤਾਰਨ ਜ਼ਿਲ੍ਹੇ ਵਿੱਚ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਤਿੰਨ ਵੱਖ-ਵੱਖ ਘਟਨਾਵਾਂ ਵਿੱਚ ਆਪਣੀ ਸ਼ਮੂਲੀਅਤ ਦਾ ਜੁਰਮ ਕਬੂਲਿਆ ਹੈ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਸ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

More in Chandigarh

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ