Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

October 14, 2026 10:03 PM
SehajTimes
ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਦੇ ਪ੍ਰਸਾਰ ਲਈ ਪੰਜਾਬ ਭਰ ਵਿੱਚ ਮਈ ਤੋਂ ਅਕਤੂਬਰ ਤੱਕ ਕਰਵਾਏ ਜਾ ਰਹੇ ਹਨ ਮੁਕਾਬਲੇ: ਸੈਰ-ਸਪਾਟਾ ਮੰਤਰੀ
 
ਚੰਡੀਗੜ੍ਹ  :   ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਕਰਵਾਏ ਜਾ ਰਹੇ ਸਕੂਲ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਭਰ ਦੇ ਕਰੀਬ 4,500 ਸਕੂਲਾਂ ਦੇ 5,52,677 ਵਿਦਿਆਰਥੀਆਂ ਨੇ ਭਾਗ ਲਿਆ ਹੈ। ਮਈ ਤੋਂ ਅਕਤੂਬਰ 2026 ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿੱਚ ਪ੍ਰਸ਼ਨੋਤਰੀ, ਚਿੱਤਰਕਾਰੀ, ਲੇਖ ਰਚਨਾ ਅਤੇ ਭਾਸ਼ਣ ਮੁਕਾਬਲੇ ਸ਼ਾਮਲ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਜੀ ਵੱਲੋਂ ਦਿੱਤੇ ਬਰਾਬਰੀ, ਸਮਾਜਿਕ ਸਦਭਾਵਨਾ ਅਤੇ ਨਿਆਂ ਦੇ ਸੰਦੇਸ਼ ਨਾਲ ਜੋੜਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਨ੍ਹਾਂ ਸਕੂਲ ਪੱਧਰੀ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਬਰਾਬਰੀ, ਸਮਾਜਿਕ ਸਦਭਾਵਨਾ, ਆਪਸੀ ਭਾਈਚਾਰਕ ਸਾਂਝ ਅਤੇ ਨਿਆਂ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਆਨਲਾਈਨ ਤੇ ਆਫ਼ਲਾਈਨ ਪ੍ਰਸ਼ਨੋਤਰੀ, ਚਿੱਤਰਕਾਰੀ, ਲੇਖ ਰਚਨਾ ਅਤੇ ਵਿਚਾਰ-ਚਰਚਾ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਦਾ ਪ੍ਰਣ ਲੈਣਾ ਵੀ ਇਨ੍ਹਾਂ ਗਤੀਵਿਧੀਆਂ ਦਾ ਅਹਿਮ ਹਿੱਸਾ ਹੈ। ਸ. ਸੌਂਦ ਨੇ ਆਖਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਖ਼ਾਸ ਕਰਕੇ ਉਨ੍ਹਾਂ ਵੱਲੋਂ ਬਰਾਬਰੀ, ਮਨੁੱਖੀ ਸਵੈ-ਮਾਣ ਅਤੇ ਸਮਾਜਿਕ ਵਿਤਕਰੇ ਦੇ ਖ਼ਾਤਮੇ ਦਾ ਦਿੱਤਾ ਸੁਨੇਹਾ, ਅਜੋਕੇ ਸਮਾਜ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹਨ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਇਨ੍ਹਾਂ ਸਰਬਵਿਆਪੀ ਕਦਰਾਂ-ਕੀਮਤਾਂ ਨੂੰ ਸਮਝਣ, ਆਪਣੇ ਜੀਵਨ ਵਿੱਚ ਅਪਣਾਉਣ ਅਤੇ ਇੱਕ ਸਮਾਵੇਸ਼ੀ ਤੇ ਸੁਖਾਵੇਂ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ 5.5 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਇਸ ਸਕੂਲ ਪੱਧਰੀ ਪਹਿਲਕਦਮੀ ਦੀ ਵਿਆਪਕ ਪਹੁੰਚ ਨੂੰ ਦਰਸਾਉਂਦੀ ਹੈ। ਇਹ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਅਧਿਆਤਮਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਗਿਆਨ, ਸਿਰਜਣਾਤਮਕਤਾ ਅਤੇ ਉਸਾਰੂ ਸੰਵਾਦ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਪ੍ਰਤੀ ਆਪਣੀ ਸੋਚ ਨੂੰ ਪ੍ਰਗਟ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਪੱਧਰਾਂ 'ਤੇ ਸਾਲ ਭਰ ਚੱਲਣ ਵਾਲੇ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਵਿਆਪਕ ਜਨਤਕ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਮਹਾਨ ਗੁਰੂ ਜੀ ਦਾ ਸੰਦੇਸ਼ ਸਮਾਜ ਦੇ ਹਰ ਵਰਗ ਤੱਕ ਪਹੁੰਚਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਅਤੇ ਵਿਦਿਅਕ ਅਦਾਰਿਆਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਬਰਾਬਰੀ, ਭਾਈਚਾਰਕ ਸਾਂਝ ਤੇ ਸਮਾਜਿਕ ਨਿਆਂ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ