Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

National

ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਸਸਪੈਂਡ, ਕਿਸਾਨ ਨੇ ਬਦਲੀ ਆਪਣੀ ਰਣਨੀਤੀ

July 14, 2021 07:03 PM
SehajTimes

ਨਵੀਂ ਦਿੱਲੀ : ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੀ ਸਰਹੱਦ ਉਤੇ ਬੈਠੇ ਕਿਸਾਨਾਂ ਦੀ ਸਿਰਫ਼ ਇਕ ਹੀ ਮੰਗ ਹੈ ਕਿ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਪਰ ਕੇਂਦਰ ਸਰਕਾਰ ਇਸ ਲਈ ਰਾਜ਼ੀ ਨਹੀਂ ਹੈ। ਇਸੇ ਕਰ ਕੇ ਕਿਸਾਨਾਂ ਨੇ ਵਾਰ ਵਾਰ ਆਪਣੀ ਰਣਨੀਤੀ ਬਦਲੀ ਹੈ ਅਤੇ ਹੁਣ ਇਕ ਵਾਰ ਫਿਰ ਤੋਂ ਦਿੱਲੀ ਵਿਖੇ ਸਿੰਘੂ ਬਾਰਡਰ ’ਤੇ ਅੱਜ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ, ਜਿਥੇ ਕਿਸਾਨ ਮੋਰਚੇ ਵੱਲੋਂ ਵੱਡੇ ਐਲਾਨ ਕੀਤੇ ਗਏ। ਕਿਸਾਨ ਜਥੇਬੰਦੀਆਂ ਵੱਲੋਂ ਸੰਸਦ ਦੇ ਘੇਰਾਓ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇ ਸੰਸਦ ਨੇ ਸੈਸ਼ਨ ਵਿਚ ਉਨ੍ਹਾਂ ਦੇ ਹੱਕ ਵਿਚ ਆਵਾਜ਼ ਨਾ ਚੁੱਕੀ ਤਾਂ ਇਸ ਦਾ ਵਿਰੋਧ ਕੀਤਾ ਜਾਵੇਗਾ। 22 ਜੁਲਾਈ ਤੋਂ 13 ਅਗਸਤ ਤੱਕ ਸੰਸਦ ਦਾ ਘੇਰਾਓ ਕੀਤਾ ਜਾਵੇਗਾ ਤੇ ਰੋਜ਼ਾਨਾ 200-200 ਕਿਸਾਨਾਂ ਦਾ ਜਥਾ ਸੰਸਦ ਦਾ ਘੇਰਾਓ ਕਰੇਗਾ। ਉਨ੍ਹਾਂ ਕਿਹਾ ਕਿ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ਾਂਤਪੂਰਨ ਰਹੇਗਾ। ਉਨ੍ਹਾਂ ਕਿਹਾ ਕਿ ਉਹ ਵੋਟਰਾਂ ਦਾ ਵਿਪ ਜਾਰੀ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਯੂ. ਪੀ. ਤੇ ਉਤਰਾਖੰਡ ਵਿਚ ਮਹਾਪੰਚਾਇਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਵੱਡਾ ਫੈਸਲਾ ਵੀ ਲਿਆ ਗਿਆ। ਗੁਰਨਾਮ ਸਿੰਘ ਚਡੂਨੀ ਨੂੰ 7 ਦਿਨ ਲਈ ਸਸਪੈਂਡ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਸਟੇਜ ਉਤੇ ਆਉਣ ਅਤੇ ਬਿਆਨ ਦੇਣ ਲਈ ਰੋਕ ਲਗਾਈ ਗਈ ਹੈ। ਇਹ ਕਾਰਵਾਈ ਉਨ੍ਹਾਂ ਖਿਲਾਫ ਚੋਣ ਲੜਨ ਦੇ ਬਿਆਨਾਂ ਵਿਰੁੱਧ ਕੀਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਗ਼ੈਰ ਐਨਡੀਏ ਸੰਸਦ ਮੈਂਬਰਾਂ ਨੂੰ 17 ਜੁਲਾਈ ਨੂੰ ਆਪਣੇ ਦਫ਼ਤਰਾਂ ਜਾਂ ਸਰਕਾਰੀ ਰਿਹਾਇਸ਼ਾਂ ਲਈ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਦਨ ਅੰਦਰ ਕਿਸਾਨਾਂ ਦੇ ਮੁੱਦੇ ਨੂੰ ਉਠਾਉਣ।

 

Have something to say? Post your comment

 

More in National

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ