Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

October 14, 2026 10:12 PM
SehajTimes
7.8 ਕਿਲੋ ਹੈਰੋਇਨ ਬਰਾਮਦ
ਪਾਕਿਸਤਾਨੀ ਮਾਰਕਿੰਗ ਵਾਲੀ ਮੋਹਰ ਲੱਗੇ ਪੈਕੇਟ ਵੀ ਬਰਾਮਦ ਕੀਤੇ ਗਏ: ਐਸਐਸਪੀ ਮਨਪ੍ਰੀਤ ਸਿੰਘ
 
ਪਠਾਨਕੋਟ/ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪਠਾਨਕੋਟ ਪੁਲਿਸ ਨੇ ਦੋ-ਪੜਾਵਾਂ ਵਿੱਚ ਚਲਾਏ ਆਪ੍ਰੇਸ਼ਨ ਦੌਰਾਨ ਇੱਕ ਔਰਤ ਸਮੇਤ ਦੋ ਸੰਚਾਲਕਾਂ ਨੂੰ 7.823 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹੈਰੋਇਨ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪੰਥ ਵਾਸੀ ਪਿੰਡ ਵਡਾਲਾ, ਅੰਮ੍ਰਿਤਸਰ ਦਿਹਾਤੀ ਅਤੇ ਉਸਦੀ ਸਾਥੀ ਹਰਮਨਜੀਤ ਕੌਰ ਵਾਸੀ ਧਿਆਨਪੁਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ, ਵਿੱਤੀ ਲੈਣ-ਦੇਣ ਦੀ ਜਾਂਚ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਡਿਜੀਟਲ ਅਤੇ ਤਕਨੀਕੀ ਵਿਸ਼ਲੇਸ਼ਣ ਸਮੇਤ ਅਗਲੇਰੀ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਪਠਾਨਕੋਟ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ, ਸਪੈਸ਼ਲ ਬ੍ਰਾਂਚ ਪਠਾਨਕੋਟ ਦੀ ਇੱਕ ਟੀਮ ਨੇ ਸ਼ੱਕੀ ਗੁਰਪੰਥ ਨੂੰ ਕਾਬੂ ਕੀਤਾ ਅਤੇ ਉਸ ਕੋਲੋਂ 590 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਉਸ ਤੋਂ ਲਗਾਤਾਰ ਕੀਤੀ ਗਈ ਪੁੱਛਗਿੱਛ ਅਤੇ ਉਸਦੇ ਮੋਬਾਈਲ ਫੋਨ ਦੀ ਫੋਰੈਂਸਿਕ ਜਾਂਚ ਤੋਂ ਬਾਅਦ, ਪੁਲਿਸ ਟੀਮਾਂ ਨੇ ਸੁਰਾਗ ਹਾਸਲ ਕੀਤੇ ਅਤੇ ਫਤਿਹਗੜ੍ਹ ਚੂੜੀਆਂ ਵਿੱਚ ਇੱਕ ਕਿਰਾਏ ਦੇ ਮਕਾਨ 'ਤੇ ਛਾਪਾ ਮਾਰਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਛਾਪੇ ਦੌਰਾਨ ਉਸਦੀ ਮਹਿਲਾ ਸਾਥਣ, ਹਰਮਨਜੀਤ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਕੋਲੋਂ 7.233 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਕੁੱਲ ਬਰਾਮਦਗੀ 7.823 ਕਿਲੋਗ੍ਰਾਮ ਹੋ ਗਈ। ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਰਹੱਦ ਪਾਰਲੇ ਸਬੰਧਾਂ ਦਾ ਖੁਲਾਸਾ ਹੋਇਆ ਅਤੇ ਪਾਕਿਸਤਾਨੀ ਮਾਰਕਿੰਗ ਵਾਲੀ ਵਿਸ਼ੇਸ਼ ਮੋਹਰ ਲੱਗੇ ਪੈਕੇਟ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਡਿਜੀਟਲ ਅਤੇ ਤਕਨੀਕੀ ਸੰਪਰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਨਾਲ ਸਬੰਧਤ ਵੀਡੀਓਜ਼ ਦੇ ਨਾਲ-ਨਾਲ ਵਿੱਤੀ ਲੈਣ-ਦੇਣ ਅਤੇ ਖਾਤਿਆਂ ਦੇ ਵੇਰਵੇ ਵੀ ਸਾਹਮਣੇ ਆਏ ਹਨ, ਜਿਨ੍ਹਾਂ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਇਸ ਸਬੰਧੀ, ਥਾਣਾ ਸਦਰ, ਪਠਾਨਕੋਟ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਮਿਤੀ 12.10.2026 ਨੂੰ ਐਫਆਈਆਰ ਨੰਬਰ 155 ਦਰਜ ਕੀਤੀ ਗਈ ਹੈ।

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ