Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

October 15, 2026 04:59 PM
SehajTimes

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ
ਯੁੱਧ ਨਸ਼ਿਆਂ ਵਿਰੁੱਧ ਦੇ 592ਵੇਂ ਦਿਨ 6.6 ਕਿਲੋ ਹੈਰੋਇਨ ਸਮੇਤ 142 ਨਸ਼ਾ ਤਸਕਰ ਕਾਬੂ


ਚੰਡੀਗੜ੍ਹ :   
ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 522 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 267ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78,413 ਹੋ ਗਈ ਹੈ। ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।  ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 592ਵੇਂ ਦਿਨ ਵੀ ਜਾਰੀ ਰੱਖਦਿਆਂ 142 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.6 ਕਿਲੋ ਹੈਰੋਇਨ, 254 ਨਸ਼ੀਲੀਆਂ ਗੋਲੀਆਂ ਅਤੇ 2300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 592 ਦਿਨਾਂ ਵਿੱਚ 85,226 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 
 

Have something to say? Post your comment

More in Chandigarh

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ