Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Delhi

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

October 15, 2026 08:43 PM
SehajTimes

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਅਖਿਲੇਸ਼ ਯਾਦਵ ਅਤੇ ਹੋਰਾਂ ਨੂੰ 12 ਅਕਤੂਬਰ ਨੂੰ ਕਥਿਤ ਐਸ.ਆਈ.ਆਰ. ਬੇਨਿਯਮੀਆਂ ’ਤੇ ਪਟੀਸ਼ਨ ਦਾਇਰ ਕਰਨ ਲਈ ਸੁਪਰੀਮ ਕੋਰਟ ਵੱਲ ਮਾਰਚ ਕਰਨ ਵਿਰੁੱਧ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ। ਭਾਰਤ ਦੇ ਚੀਫ਼ ਜਸਟਿਸ ਸੂਰੀਆ ਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਦੇ ਬੈਂਚ ਨੇ ਕਿਹਾ ਕਿ ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ, ਅਜਿਹਾ ਵਿਵਹਾਰ ਨਿਆਪਾਲਿਕਾ ਨੂੰ ਧੋਖਾ ਦੇਣ ਦੇ ਬਰਾਬਰ ਹੈ। ਪਟੀਸ਼ਨਰਾਂ ਨੇ ਬੈਂਚ ਨੂੰ ਦਸਿਆ ਕਿ 200 ਵਕੀਲਾਂ ਨੇ ਨਿਆਪਾਲਿਕਾ ਨੂੰ ਡਰਾਉਣ ਦੀਆਂ ਕੋਸ਼ਿਸ਼ਾਂ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਇਕ ਮੈਮੋਰੰਡਮ ’ਤੇ ਦਸਤਖਤ ਕੀਤੇ ਹਨ।
ਸੀ.ਜੇ.ਆਈ. ਨੇ ਕਿਹਾ ਕਿ ਅਸੀਂ ਹਾਥੀ ਦੰਦਾਂ ਦੇ ਟਾਵਰਾਂ ਵਿੱਚ ਨਹੀਂ ਬੈਠੇ ਹਾਂ। ਅਸੀਂ ਜਾਣਦੇ ਹਾਂ ਕਿ ਉਹ ਬਾਹਰ ਕੀ ਬਿਆਨ ਦਿੰਦੇ ਹਨ ਅਤੇ ਅਦਾਲਤ ਵਿੱਚ ਕੀ ਕਹਿੰਦੇ ਹਨ। ਪਟੀਸ਼ਨ ਵਿੱਚ ਕੇਂਦਰ, ਇੰਡੀਅਨ ਨੈਸ਼ਨਲ ਕਾਂਗਰਸ ਅਤੇ ਮਹੂਆ ਮੋਇਤਰਾ ਨੂੰ ਵੀ ਪਟੀਸ਼ਨ ਵਿੱਚ ਪ੍ਰਤੀਵਾਦੀ ਬਣਾਇਆ ਗਿਆ ਹੈ। ਚਾਰ ਵਕੀਲਾਂ ਵਲੋਂ ਦਾਇਰ ਪਟੀਸ਼ਨ ਵਿੱਚ ਕਾਂਗਰਸ ਪਾਰਟੀ ਦੇ ਕੇਰਲ ਇਕਾਈ ਵਲੋਂ ਸੀ.ਜੇ.ਆਈ. ਵਿਰੁੱਧ ਕੀਤੀਆਂ ਟਿੱਪਣੀਆਂ ਲਈ ਉਨ੍ਹਾਂ ਵਿਰੁੱਧ ਮਾਣਹਾਨੀ ਦੀ ਕਾਰਵਾਈ ਦੀ ਮੰਗ ਵੀ ਕੀਤੀ ਗਈ ਸੀ। ਹਾਲਾਂਕਿ ਬੈਂਚ ਨੇ ਨੋਟਿਸ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਕੇਰਨ ਕਾਂਗਰਸ ਇਕਾਈ ਅਤੇ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਸੀ.ਜੇ.ਆਈ. ਦੀ ਆਲੋਚਨਾ ਕੀਤੀ ਅਤੇ ਉਨ੍ਹਾਂ ਤੋਂ ਅਸਤੀਫ਼ਾ ਮੰਗਿਆ। 

Have something to say? Post your comment

More in Delhi

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ

ਸਿੱਖ ਭਾਈਚਾਰੇ ਅੰਦਰ ਭਾਰੀ ਰੋਸ : ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ