Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

October 15, 2026 08:59 PM
SehajTimes

ਹਰਪਾਲ ਸਿੰਘ ਚੀਮਾ ਨੇ ਵਿਭਾਗਾਂ ਨੂੰ ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮਾਂ ਦੇ ਮਸਲਿਆਂ ਦਾ ਤੇਜ਼ੀ ਨਾਲ ਹੱਲ ਕਰਨ ਦੇ ਦਿੱਤੇ ਨਿਰਦੇਸ਼ 
ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕੇ ਕਰਨ, ਸਾਲਾਨਾ ਤਰੱਕੀਆਂ ਅਤੇ ਪੈਨਸ਼ਨ ਰਾਹਤ ਦੇ ਮੁੱਦਿਆਂ 'ਤੇ ਯੂਨੀਅਨਾਂ ਨਾਲ ਗੱਲਬਾਤ:  ਚੀਮਾ

ਚੰਡੀਗੜ੍ਹ :  ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕ ਰਹੇ ਸੇਵਾ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਵਫ਼ਦਾਂ ਨੂੰ ਹਮਦਰਦੀ ਨਾਲ ਨਿਰਪੱਖ ਸੁਣਵਾਈ ਦਾ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਅਤੇ ਬੋਰਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯੋਗ ਅਤੇ ਸਮਾਂਬੱਧ ਹੱਲ ਕੱਢਣ ਲਈ ਸਾਰੇ ਤਕਨੀਕੀ ਅਤੇ ਵਿੱਤੀ ਪਹਿਲੂਆਂ ਦੀ ਤੁਰੰਤ ਸਮੀਖਿਆ ਕਰਨ। ਮੀਟਿੰਗ ਦੌਰਾਨ ਉਠਾਏ ਗਏ ਮੁੱਖ ਮੁੱਦਿਆਂ ਵਿੱਚ ਕੰਟਰੈਕਟ ਢਾਂਚੇ ਤਹਿਤ ਮੁਲਾਜ਼ਮਾਂ ਨੂੰ ਪੱਕਾ ਕਰਨਾ, ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਰੋਲ 'ਤੇ ਲਿਆਉਣਾ, ਰੋਕੀਆਂ ਗਈਆਂ ਸਾਲਾਨਾ ਤਰੱਕੀਆਂ (ਇਨਕਰੀਮੈਂਟ) ਬਹਾਲ ਕਰਨਾ, ਸਮਾਰਟ ਮੀਟਰਾਂ ਦੇ ਪ੍ਰਭਾਵ ਤੋਂ ਸੁਰੱਖਿਆ ਉਪਾਅ ਅਤੇ ਸੇਵਾਮੁਕਤ ਕਰਮਚਾਰੀਆਂ ਲਈ ਪੈਨਸ਼ਨਰੀ ਰਾਹਤ ਸ਼ਾਮਲ ਸਨ। ਮੀਟਿੰਗ ਦੌਰਾਨ ਇਨਲਿਸਟਮੈਂਟ-ਆਊਟਸੋਰਸਿੰਗ ਤਾਲਮੇਲ ਕਮੇਟੀ ਪੰਜਾਬ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਠੇਕਾ ਮੁਲਾਜ਼ਮ ਯੂਨੀਅਨ, ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ), ਸੋਸ਼ਲ ਕਰਮਚਾਰੀ ਯੂਨੀਅਨ (ਬੀ.ਆਰ.ਸੀ., ਸੀ.ਡੀ.ਐਸ., ਆਈ.ਈ.ਸੀ.), ਰਿਟਾਇਰਡ ਹੋਮ ਗਾਰਡਜ਼ ਵੈੱਲਫੇਅਰ ਐਸੋਸੀਏਸ਼ਨ, ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ, ਸਹਿਕਾਰੀ ਖੰਡ ਮਿੱਲਜ਼ ਵਰਕਰਜ਼ ਫੈਡਰੇਸ਼ਨ, ਬੇਰੁਜ਼ਗਾਰ ਸਾਂਝਾ ਮੋਰਚਾ ਅਤੇ ਨੈਸ਼ਨਲ ਹੈਲਥ ਮਿਸ਼ਨ ਕਰੋਨਾ ਵਲੰਟੀਅਰ ਯੂਨੀਅਨ ਵੱਲੋਂ ਮੰਗ ਪੱਤਰ ਸੌਂਪੇ ਗਏ। ਇਨ੍ਹਾਂ ਮੀਟਿੰਗਾਂ ਦੌਰਾਨ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਵੱਲੋਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ, ਲਛਮਣ ਸਿੰਘ ਅਤੇ ਹਰਜਿੰਦਰ ਪਾਲ ਸਿੰਘ; ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸ਼ੇਰ ਸਿੰਘ ਖੰਨਾ, ਸੰਜੀਵ ਕੁਮਾਰ ਅਤੇ ਗਗਨਦੀਪ; ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਸੰਦੀਪ ਖੱਤਰੀ, ਬਲਵਿੰਦਰ ਸਿੰਘ, ਸੰਦੀਪ ਸਿੰਘ ਅਤੇ ਮਨਦੀਪ ਸਿੰਘ; ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਵੱਲੋਂ ਗੁਰਵਿੰਦਰ ਸਿੰਘ ਕਾਹਲੋਂ, ਜਗਸੀਰ ਸਿੰਘ, ਮੋਲਕਦੀਪ ਸਿੰਘ ਰੰਧਾਵਾ ਅਤੇ ਮਨਜਿੰਦਰ ਸਿੰਘ; ਸੋਸ਼ਲ ਕਰਮਚਾਰੀ ਯੂਨੀਅਨ (ਬੀ.ਆਰ.ਸੀ., ਸੀ.ਡੀ.ਐਸ., ਆਈ.ਈ.ਸੀ.) ਵੱਲੋਂ ਰਣਜੀਤ ਸਿੰਘ, ਸੁਰਜੀਤ ਕੌਰ, ਜੈਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਚਾਹਲ; ਹੋਮ ਗਾਰਡਜ਼ ਵੈੱਲਫੇਅਰ ਐਸੋਸੀਏਸ਼ਨ (ਰਿਟਾ.) ਵੱਲੋਂ ਸੂਬਾ ਸਿੰਘ, ਗੁਰਦੀਪ ਸਿੰਘ, ਤਰਸੇਮ ਪਾਲ ਸਿੰਘ, ਸੂਰਜ ਪ੍ਰਕਾਸ਼ ਅਤੇ ਕ੍ਰਿਸ਼ਨ ਦੇਵ; ਸਹਿਕਾਰੀ ਖੰਡ ਮਿੱਲਜ਼ ਵਰਕਰਜ਼ ਫੈਡਰੇਸ਼ਨ ਵੱਲੋਂ ਪਿਆਰਾ ਸਿੰਘ ਅਤੇ ਪਲਵਿੰਦਰ ਸਿੰਘ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵੱਲੋਂ ਲਖਵੀਰ ਸਿੰਘ ਅਤੇ ਮਨਦੀਪ ਸਿੰਘ; ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਰਮਨ ਕੁਮਾਰ, ਅਮਨਦੀਪ ਸਿੰਘ, ਸੰਦੀਪ ਸਿੰਘ ਅਤੇ ਹਰਜਿੰਦਰ ਸਿੰਘ; ਅਤੇ ਨੈਸ਼ਨਲ ਹੈਲਥ ਮਿਸ਼ਨ ਕਰੋਨਾ ਵਲੰਟੀਅਰ ਵੱਲੋਂ ਗੁਰਪਿਆਰ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ।

Have something to say? Post your comment

More in Chandigarh

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ