Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

October 16, 2026 03:46 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਨਸ਼ੀਲੀਆਂ ਦਵਾਈਆਂ ਦੀ ਆੜ ਵਿੱਚ ਪੂਰੇ ਕੈਮਿਸਟ ਭਾਈਚਾਰੇ ਨੂੰ ਚੋਰ ਸਾਬਤ ਕਰਨ ’ਤੇ ਤੁਲੇ ਮੀਡੀਆ ਅਤੇ ਪ੍ਰਬੰਧਾਂ ’ਤੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਸੰਗਰੂਰ ਨੇ ਤਿੱਖਾ ਹਮਲਾ ਬੋਲਿਆ ਹੈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਪੀ.ਸੀ.ਏ. ਦੇ ਬੁਲਾਰੇ ਨਰੇਸ਼ ਜਿੰਦਲ, ਜਨਰਲ ਸਕੱਤਰ ਰਾਜੀਵ ਜੈਨ ਅਤੇ ਚੇਅਰਮੈਨ ਸੰਜੇ ਧੂਰੀ ਨੇ ਦੋ-ਟੁੱਕ ਸ਼ਬਦਾਂ ਵਿੱਚ ਕਿਹਾ ਕਿ ਕੁੱਝ ਲਾਲਚੀ ਅਤੇ ਭ੍ਰਿਸ਼ਟ ਤੱਤਾਂ ਦੀਆਂ ਕਾਲੀਆਂ ਕਰਤੂਤਾਂ ਦਾ ਠੀਕਰਾ ਪੂਰੇ ਮੈਡੀਕਲ ਸਟੋਰ ਸੰਚਾਲਕਾਂ ਦੇ ਸਿਰ ਭੰਨਣਾ ਸਰਾਸਰ ਬੇਈਮਾਨੀ ਅਤੇ ਬਰਦਾਸ਼ਤ ਤੋਂ ਬਾਹਰ ਹੈ। ਯੂਨੀਅਨ ਨੇ ਸਿਸਟਮ ਦੇ ਖੋਖਲੇਪਣ ਅਤੇ ਕਈ ਗੰਭੀਰ ਪਹਿਲੂਆਂ ’ਤੇ ਕਰਾਰਾ ਵਾਰ ਕੀਤਾ ਹੈ।
** ਦਵਾਈ ਜਾਨ ਬਚਾਉਣ ਲਈ ਹੈ, ਲਤ ਲਈ ਨਹੀਂ: 
ਉਨ੍ਹਾਂ ਆਖਿਆ ਕਿ ਹਰ ਦਵਾਈ ਦਾ ਜਨਮ ਇਨਸਾਨ ਦਾ ਰੋਗ ਮਿਟਾਉਣ ਲਈ ਹੁੰਦਾ ਹੈ। ਜੇਕਰ ਕੁਝ ਨਸ਼ੇੜੀ ਲੋਕ ਆਪਣੀ ਘਟੀਆ ਮਾਨਸਿਕਤਾ ਕਾਰਨ ਇਸ ਦੀ ਵੱਧ ਖ਼ੁਰਾਕ ਲੈਂਦੇ ਹਨ, ਤਾਂ ਇਸ ਲਈ ਪੂਰੀ ਦਵਾਈ ਜਾਂ ਉਸ ਨੂੰ ਵੇਚਣ ਵਾਲਾ ਹਰ ਕੈਮਿਸਟ ਜ਼ਿੰਮੇਵਾਰ ਕਿਵੇਂ ਹੋ ਗਿਆ? ਐਸੋਸੀਏਸ਼ਨ ਨੇ ਸਵਾਲ ਉਠਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਸਿਰਫ਼ ਛੋਟੇ ਦੁਕਾਨਦਾਰਾਂ ’ਤੇ ਸ਼ਿੰਕਜਾ ਕੱਸ ਕੇ ਆਪਣੀ ਪਿੱਠ ਕਿਉਂ ਥਪਥਪਾ ਰਹੇ ਹਨ? ਜੇ ਹਿੰਮਤ ਹੈ ਤਾਂ ਉਨ੍ਹਾਂ ਫੈਕਟਰੀਆਂ ਦੇ ਮੁੱਖ ਦਰਵਾਜ਼ਿਆਂ ਨੂੰ ਤਾਲੇ ਮਾਰੋ ਜੋ ਇਹ ਜ਼ਹਿਰ ਖੁੱਲ੍ਹੇਆਮ ਬਣਾ ਰਹੀਆਂ ਹਨ। ਜਦੋਂ ਉਤਪਾਦਨ ਦਾ ਸਰੋਤ ਹੀ ਸੁੱਕ ਜਾਵੇਗਾ, ਤਾਂ ਨਾ ਦਵਾਈ ਬਾਜ਼ਾਰ ਵਿੱਚ ਉਤਰੇਗੀ, ਨਾ ਕੋਈ ਵੇਚ ਸਕੇਗਾ ਅਤੇ ਨਾ ਹੀ ਕੋਈ ਖਾ ਸਕੇਗਾ।
ਉਨ੍ਹਾਂ ਕਿਹਾ ਕਿ ਅਸਲ ਜ਼ਹਿਰ ਤਾਂ ਦੁਕਾਨਾਂ ਤੋਂ ਬਾਹਰ ਆਨਲਾਈਨ ਅਤੇ ਮੋਬਾਈਲ ਫੋਨਾਂ ’ਤੇ ਘੁੰਮ-ਘੁੰਮ ਕੇ ਵੇਚਣ ਵਾਲੇ ਸ਼ਾਤਿਰ ਗਿਰੋਹ ਸਪਲਾਈ ਕਰ ਰਹੇ ਹਨ। ਪ੍ਰਸ਼ਾਸਨ ਦੀਆਂ ਅੱਖਾਂ ਇਨ੍ਹਾਂ ਵੱਡੇ ਸੌਦੇਬਾਜ਼ਾਂ ’ਤੇ ਕਿਉਂ ਬੰਦ ਹਨ? ਕੈਮਿਸਟ ਐਸੋਸੀਏਸ਼ਨ ਨੇ ਸਰਕਾਰ ਨੂੰ ਚੇਤਾਵਨੀ ਭਰੇ ਲਹਿਜ਼ੇ ਵਿੱਚ ਆਗਾਹ ਕੀਤਾ ਹੈ ਕਿ ਇਸ ਗੰਭੀਰ ਮੁੱਦੇ ’ਤੇ ਬਿਆਨਬਾਜ਼ੀ ਬੰਦ ਕਰਕੇ ਤੁਰੰਤ ਠੋਸ ਅਤੇ ਪਾਰਦਰਸ਼ੀ ਕਦਮ ਚੁੱਕੇ ਜਾਣ, ਤਾਂ ਜੋ ਮਾਨਸਾ ਵਰਗੀਆਂ ਦਰਦਨਾਕ ਅਤੇ ਸ਼ਰਮਨਾਕ ਘਟਨਾਵਾਂ ਦਾ ਕਲੰਕ ਦੁਬਾਰਾ ਦੇਸ਼ ਜਾਂ ਸੂਬੇ ਦੇ ਮੱਥੇ ’ਤੇ ਨਾ ਲੱਗੇ। ਸਾਫ਼-ਸੁਥਰਾ ਕੰਮ ਕਰ ਰਹੇ ਕਿਸੇ ਵੀ ਕੈਮਿਸਟ ’ਤੇ ਆਂਚ ਨਹੀਂ ਆਉਣ ਦਿੱਤੀ ਜਾਵੇਗੀ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ