Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

October 16, 2026 10:04 PM
SehajTimes
ਪਟਿਆਲਾ  :  ਪੰਜਾਬ ਭਰ ਦੇ ਸਰਫੇਸ ਵਾਟਰ ਟ੍ਰੀਟਮੈਂਟ ਪਲਾਂਟਾਂ ਵਿਖੇ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ, ਐਮਰਜੈਂਸੀ ਨਾਲ ਨਜਿੱਠਣ ਦੀ ਤਿਆਰੀ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਦੇ ਬਿਹਤਰ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੱਬਰਾ ਸਰਫੇਸ ਵਾਟਰ ਪ੍ਰੋਜੈਕਟ, ਘਨੌਰ, ਪਟਿਆਲਾ ਵਿਖੇ ਕਲੋਰੀਨ ਅਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਕਰਵਾਈ ਗਈ।
ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਕਾਰਜਕਾਰੀ ਇੰਜੀਨੀਅਰ ਅਤੇ ਸੀਨੀਅਰ ਵਾਤਾਵਰਣ ਮਾਹਿਰ ਸਰਬਜੀਤ ਸਿੰਘ ਨੇ ਵਾਟਰ ਟ੍ਰੀਟਮੈਂਟ ਪਲਾਂਟਾਂ ਵਿਖੇ ਕੰਮਕਾਜੀ ਸੁਰੱਖਿਆ, ਰੋਕਥਾਮ ਦੇ ਉਪਾਵਾਂ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਅਗਾਊਂ ਤਿਆਰੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਪ੍ਰੋਗਰਾਮ ਵਿੱਚ ਪੰਜਾਬ ਭਰ ਦੇ ਸਰਫੇਸ ਵਾਟਰ ਪ੍ਰੋਜੈਕਟਾਂ ਨਾਲ ਸਬੰਧਤ ਉਪ-ਮੰਡਲ ਇੰਜੀਨੀਅਰਾਂ, ਜੂਨੀਅਰ ਇੰਜੀਨੀਅਰਾਂ ਅਤੇ ਪ੍ਰੋਜੈਕਟ ਮੈਨੇਜਰਾਂ ਨੇ ਸ਼ਮੂਲੀਅਤ ਕੀਤੀ। ਅੱਗ ਤੋਂ ਸੁਰੱਖਿਆ ਸਬੰਧੀ ਮੌਕ ਡਰਿੱਲ ਪੰਜਾਬ ਦੇ ਫਾਇਰ ਸਰਵਿਸਿਜ਼ ਵਿਭਾਗ ਦੇ ਰਮਨ ਕੁਮਾਰ ਵੱਲੋਂ ਕਰਵਾਈ ਗਈ। ਉਨ੍ਹਾਂ ਨੇ ਅੱਗ ਲੱਗਣ ਦੀ ਸਥਿਤੀ ਵਿੱਚ ਕੀਤੀ ਜਾਣ ਵਾਲੀ ਕਾਰਵਾਈ ਅਤੇ ਅੱਗ ਬੁਝਾਊ ਉਪਕਰਨਾਂ ਦੀ ਸੁਰੱਖਿਅਤ ਵਰਤੋਂ ਬਾਰੇ ਵਿਹਾਰਕ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ, ਕਲੋਰੀਨ ਸੁਰੱਖਿਆ ਸਬੰਧੀ ਸੈਸ਼ਨ ਦੌਰਾਨ ਬੋਡਲ ਕੈਮੀਕਲਜ਼ ਲਿਮਟਿਡ ਦੇ ਇੱਕ ਮਾਹਿਰ ਨੇ ਕਲੋਰੀਨ ਦੀ ਸੁਰੱਖਿਅਤ ਵਰਤੋਂ ਅਤੇ ਭੰਡਾਰਨ, ਰੋਕਥਾਮ ਦੇ ਉਪਾਵਾਂ, ਕਲੋਰੀਨ ਲੀਕ ਹੋਣ ਤੋਂ ਬਚਾਅ ਅਤੇ ਐਮਰਜੈਂਸੀ ਦੌਰਾਨ ਅਪਣਾਈ ਜਾਣ ਵਾਲੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਨ੍ਹਾਂ ਵਿਹਾਰਕ ਪ੍ਰਦਰਸ਼ਨਾਂ ਰਾਹੀਂ ਭਾਗੀਦਾਰਾਂ ਨੂੰ ਅਮਲੀ ਤਜਰਬਾ ਹਾਸਲ ਹੋਇਆ ਅਤੇ ਵਾਟਰ ਟ੍ਰੀਟਮੈਂਟ ਪਲਾਂਟਾਂ ਵਿਖੇ ਅੱਗ ਤੋਂ ਬਚਾਅ, ਕਲੋਰੀਨ ਲੀਕ ਹੋਣ ਦੀ ਸਥਿਤੀ ਨਾਲ ਨਜਿੱਠਣ, ਕੰਮਕਾਜੀ ਸੁਰੱਖਿਆ ਅਤੇ ਐਮਰਜੈਂਸੀ ਪ੍ਰਤੀਕਿਰਿਆ ਸਬੰਧੀ ਉਨ੍ਹਾਂ ਦੀ ਸਮਝ ਹੋਰ ਬਿਹਤਰ ਹੋਈ। ਇਹ ਪ੍ਰੋਗਰਾਮ ਡਿਵੀਜ਼ਨ ਪੱਧਰ ਦੇ ਅਧਿਕਾਰੀਆਂ ਅਤੇ ਐਮ/ਐਸ ਕੇ.ਐਨ.ਕੇ. ਪ੍ਰਾਈਵੇਟ ਲਿਮਟਿਡ ਦੀ ਟੀਮ ਦੇ ਸਮਰਪਿਤ ਯਤਨਾਂ ਅਤੇ ਪ੍ਰਭਾਵਸ਼ਾਲੀ ਤਾਲਮੇਲ ਸਦਕਾ ਸਫਲਤਾਪੂਰਵਕ ਨੇਪਰੇ ਚੜ੍ਹਿਆ। ਲੋੜੀਂਦੇ ਪ੍ਰਬੰਧ ਕਰਨ ਅਤੇ ਵਿਹਾਰਕ ਸੈਸ਼ਨਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਰਿਹਾ। ਇਹ ਪਹਿਲਕਦਮੀ ਪੰਜਾਬ ਭਰ ਦੇ ਸਰਫੇਸ ਵਾਟਰ ਟ੍ਰੀਟਮੈਂਟ ਪਲਾਂਟਾਂ ਵਿਖੇ ਵਾਤਾਵਰਣਕ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ, ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸੁਰੱਖਿਆ ਤੇ ਐਮਰਜੈਂਸੀ ਲਈ ਤਿਆਰ ਰਹਿਣ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ