Friday, October 16, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Chandigarh

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

October 16, 2026 10:18 PM
SehajTimes

ਨਵੀਂ ਦਿਸ਼ਾ’ ਯੋਜਨਾ ਤਹਿਤ 27,314 ਆਂਗਣਵਾੜੀ ਕੇਂਦਰਾਂ ਰਾਹੀਂ ਹਰ ਮਹੀਨੇ ਲੋੜਵੰਦ ਮਹਿਲਾਵਾਂ ਨੂੰ 9 ਸੈਨੇਟਰੀ ਪੈਡ ਮੁਫ਼ਤ ਕਰਵਾਏ ਜਾ ਰਹੇ ਮੁਹੱਈਆ
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਮਹਿਲਾ ਦੀ ਸਿਹਤ, ਸਨਮਾਨ ਅਤੇ ਆਤਮ-ਵਿਸ਼ਵਾਸ ਯਕੀਨੀ ਬਣਾਉਣ ਲਈ ਵਚਨਬੱਧ

ਚੰਡੀਗੜ੍ਹ  :  ਮਹਿਲਾ-ਕੇਂਦਰਿਤ ਭਲਾਈ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੀਆਂ ਮਹਿਲਾਵਾਂ ਵਿੱਚ ਮਾਹਵਾਰੀ ਸਿਹਤ, ਸਫ਼ਾਈ ਅਤੇ ਸਨਮਾਨ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਪਹਿਲ ਦਾ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਵੰਚਿਤ ਵਰਗਾਂ ਨਾਲ ਸਬੰਧਤ ਮਹਿਲਾਵਾਂ ਲਈ ਜ਼ਰੂਰੀ ਸਿਹਤ ਸਹੂਲਤਾਂ ਨੂੰ ਹੋਰ ਸੁਗਮ ਬਣਾਉਣਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਸੂਬਾ ਸਰਕਾਰ ਵੱਲੋਂ ਲਗਭਗ 9.75 ਕਰੋੜ ਰੁਪਏ ਦੀ ਲਾਗਤ ਨਾਲ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਮੁਫ਼ਤ ਵੰਡੇ ਗਏ ਹਨ, ਜਿਸ ਨਾਲ ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਲਾਭ ਮਿਲਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੁਰੱਖਿਅਤ ਮਾਹਵਾਰੀ ਸਫ਼ਾਈ ਉਤਪਾਦਾਂ ਤੱਕ ਪਹੁੰਚ ਸਿਰਫ਼ ਸਿਹਤ ਦੀ ਲੋੜ ਹੀ ਨਹੀਂ, ਸਗੋਂ ਮਹਿਲਾਵਾਂ ਦੇ ਸਨਮਾਨ, ਆਤਮ-ਵਿਸ਼ਵਾਸ ਅਤੇ ਸਸ਼ਕਤੀਕਰਨ ਨਾਲ ਵੀ ਜੁੜਿਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਮਾਹਵਾਰੀ ਸਫ਼ਾਈ ਸਬੰਧੀ ਜਾਗਰੂਕਤਾ ਵਿੱਚ ਵਾਧਾ ਹੋਇਆ ਹੈ ਅਤੇ ਵੰਚਿਤ ਪਿਛੋਕੜ ਵਾਲੀਆਂ ਮਹਿਲਾਵਾਂ ’ਤੇ ਪੈਣ ਵਾਲਾ ਆਰਥਿਕ ਬੋਝ ਵੀ ਘਟਿਆ ਹੈ, ਜਿਸ ਨਾਲ ਉਹ ਹੋਰ ਸਿਹਤਮੰਦ ਅਤੇ ਸਨਮਾਨਜਨਕ ਜੀਵਨ ਬਤੀਤ ਕਰ ਰਹੀਆਂ ਹਨ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ‘ਨਵੀਂ ਦਿਸ਼ਾ’ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਸੂਬੇ ਦੇ 27,314 ਆਂਗਣਵਾੜੀ ਕੇਂਦਰਾਂ ਰਾਹੀਂ ਹਰ ਮਹੀਨੇ 9 ਸੈਨੇਟਰੀ ਪੈਡ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਹ ਵਿਸ਼ਾਲ ਵੰਡ ਪ੍ਰਣਾਲੀ ਖ਼ਾਸ ਕਰਕੇ ਪੇਂਡੂ ਅਤੇ ਪਿੱਛੜੇ ਖੇਤਰਾਂ ਵਿੱਚ ਮਾਹਵਾਰੀ ਸਫ਼ਾਈ ਉਤਪਾਦਾਂ ਦੀ ਨਿਯਮਤ ਉਪਲਬਧਤਾ ਯਕੀਨੀ ਬਣਾ ਰਹੀ ਹੈ। ਯੋਜਨਾ ਦੇ ਵਿਆਪਕ ਸਮਾਜਿਕ ਪ੍ਰਭਾਵ ਨੂੰ ਉਜਾਗਰ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਪਹਿਲ ਮਾਹਵਾਰੀ ਨਾਲ ਜੁੜੀਆਂ ਰੂੜ੍ਹੀਵਾਦੀ ਧਾਰਨਾਵਾਂ ਅਤੇ ਗਲਤਫ਼ਹਿਮੀਆਂ ਨੂੰ ਦੂਰ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ। ਇਸ ਰਾਹੀਂ ਖੁੱਲ੍ਹੀ ਗੱਲਬਾਤ ਨੂੰ ਉਤਸ਼ਾਹ ਮਿਲ ਰਿਹਾ ਹੈ, ਜਾਗਰੂਕਤਾ ਵਧ ਰਹੀ ਹੈ ਅਤੇ ਮਹਿਲਾਵਾਂ ਤੇ ਕਿਸ਼ੋਰੀਆਂ ਵਿੱਚ ਸਿਹਤਮੰਦ ਸਫ਼ਾਈ ਅਭਿਆਸਾਂ ਨੂੰ ਪ੍ਰੋਤਸਾਹਨ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਰ ਮਹਿਲਾ ਨੂੰ, ਉਸ ਦੀ ਸਮਾਜਿਕ-ਆਰਥਿਕ ਪਿਛੋਕੜ ਤੋਂ ਇਲਾਵਾ, ਜ਼ਰੂਰੀ ਸਿਹਤ ਅਤੇ ਸਫ਼ਾਈ ਸਹੂਲਤਾਂ ਪ੍ਰਾਪਤ ਹੋਣ। ਉਨ੍ਹਾਂ ਕਿਹਾ, “ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਮਹਿਲਾ ਆਰਥਿਕ ਤੰਗੀ ਕਾਰਨ ਬੁਨਿਆਦੀ ਮਾਹਵਾਰੀ ਸਫ਼ਾਈ ਉਤਪਾਦਾਂ ਤੋਂ ਵਾਂਝੀ ਨਾ ਰਹੇ। ਸਿਹਤਮੰਦ ਮਹਿਲਾ ਹੀ ਸਿਹਤਮੰਦ ਪਰਿਵਾਰ ਦੀ ਨੀਂਹ ਰੱਖਦੀ ਹੈ ਅਤੇ ਸਿਹਤਮੰਦ ਪਰਿਵਾਰ ਮਜ਼ਬੂਤ ਤੇ ਖੁਸ਼ਹਾਲ ਪੰਜਾਬ ਦਾ ਆਧਾਰ ਬਣਦਾ ਹੈ।” ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸਨਮਾਨ ਅਤੇ ਸਮੁੱਚੀ ਭਲਾਈ ਦੀ ਰੱਖਿਆ ਕਰਨ ਲਈ ਅਗਾਂਹਵਧੂ, ਲੋਕ-ਕੇਂਦਰਿਤ ਅਤੇ ਮਹਿਲਾ-ਕੇਂਦਰਿਤ ਪਹਿਲਕਦਮੀਆਂ ਨੂੰ ਲਗਾਤਾਰ ਲਾਗੂ ਕਰਦੀ ਰਹੇਗੀ ਅਤੇ ਹੋਰ ਸਮਾਵੇਸ਼ੀ ਤੇ ਸਸ਼ਕਤ ਪੰਜਾਬ ਦੀ ਉਸਾਰੀ ਲਈ ਨਿਰੰਤਰ ਯਤਨਸ਼ੀਲ ਰਹੇਗੀ।

Have something to say? Post your comment

More in Chandigarh

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ