Friday, October 16, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

October 16, 2026 10:21 PM
SehajTimes

ਚੰਡੀਗੜ੍ਹ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਦੇ ਪਿੰਡ ਭੋਤਨਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਮੁਲਜ਼ਮ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ ਮਨੀਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Have something to say? Post your comment

More in Malwa

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ