Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

October 17, 2026 09:47 PM
SehajTimes

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ
‘ਯੁੱਧ ਨਸ਼ਿਆਂ ਵਿਰੁੱਧ’ ਦੇ 595ਵੇਂ ਦਿਨ 122 ਨਸ਼ਾ ਤਸਕਰ 2.2 ਕਿਲੋ ਹੈਰੋਇਨ ਸਮੇਤ ਕਾਬੂ


ਚੰਡੀਗੜ੍ਹ  :  
ਸੂਬੇ ਵਿੱਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 270ਵੇਂ ਦਿਨ ਅੱਜ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 500 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈ  ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਇਸ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਭਰ ਵਿੱਚ ਪੁਲਿਸ ਦੀਆਂ ਵੱਖ-ਵੱਖ ਜ਼ਿਲ੍ਹਾ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ਼) ਪੰਜਾਬ ਦੇ ਨਾਲ ਤਾਲਮੇਲ ਕਰਕੇ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। ਮੁਹਿੰਮ ਦੇ 270ਵੇਂ ਦਿਨ, ਪੁਲਿਸ ਟੀਮਾਂ ਨੇ 175 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 79,018 ਹੋ ਗਈ ਹੈ। ਇਸ ਤੋਂ ਇਲਾਵਾ 171 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ  ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 595ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 2.2 ਕਿਲੋ ਹੈਰੋਇਨ, 7.2 ਕਿਲੋ ਅਫੀਮ, 225 ਕਿਲੋ ਭੁੱਕੀ (ਪੋਸਤ), 6622 ਨਸ਼ੀਲੀਆਂ ਗੋਲੀਆਂ ਅਤੇ 2000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਸਿਰਫ਼ 595 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 86,091 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ