Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

October 18, 2026 08:32 PM
SehajTimes

10 ਪਿੰਡਾਂ ਦੀ 8 ਹਜ਼ਾਰ ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਬਿਹਤਰ ਸਿੰਚਾਈ ਸਹੂਲਤਾਂ ਦਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਕੀਤਾ ਧੰਨਵਾਦ; ਹਜ਼ਾਰਾਂ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਕੈਬਨਿਟ ਮੰਤਰੀ ਅਤੇ ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 11 ਕਰੋੜ ਰੁਪਏ ਦੀ ਲਾਗਤ ਵਾਲੇ ਨਿਊ ਚੌਂਤਰਾ ਮਾਈਨਰ ਰੀਲਾਈਨਿੰਗ ਪ੍ਰੋਜੈਕਟ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਉਨ੍ਹਾਂ ਦੇ ਲਗਾਤਾਰ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਹੈ, ਜਿਸ ਨਾਲ ਨਹਿਰੀ ਸਿੰਚਾਈ 'ਤੇ ਨਿਰਭਰ ਹਜ਼ਾਰਾਂ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਡਾ. ਬਲਜੀਤ ਕੌਰ ਨੇ ਇਸ ਅਹਿਮ ਪ੍ਰੋਜੈਕਟ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਦੇ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰੇਗਾ ਅਤੇ ਸਿੰਚਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰੇਗਾ।

ਪਿੰਡ ਬੱਲਮਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਨਤਮਸਤਕ ਹੋਣ ਲਈ ਪੁੱਜੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਇਲਾਕਾ ਵਾਸੀਆਂ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੰਗਤ ਅਤੇ ਪਿੰਡ ਵਾਸੀਆਂ ਨੇ ਨਿਊ ਚੌਂਤਰਾ ਮਾਈਨਰ ਰੀਲਾਈਨਿੰਗ ਪ੍ਰੋਜੈਕਟ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਸਿੰਚਾਈ ਪ੍ਰਬੰਧ ਹੋਰ ਮਜ਼ਬੂਤ ਹੋਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਪ੍ਰੋਜੈਕਟ ਪੂਰੀ ਪਾਰਦਰਸ਼ਤਾ, ਗੁਣਵੱਤਾ ਅਤੇ ਸਮਾਂ-ਬੱਧ ਢੰਗ ਨਾਲ ਅੱਗੇ ਵਧਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਤਹਿਤ ਮੌਜੂਦਾ ਇੱਟਾਂ ਦੀ ਲਾਈਨਿੰਗ ਨੂੰ ਬਦਲ ਕੇ ਇਸ ਦੀ ਥਾਂ ਮਜ਼ਬੂਤ ਕੰਕਰੀਟ ਲਾਈਨਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 54,000 ਫੁੱਟ ਲੰਬੇ ਨਹਿਰੀ ਹਿੱਸੇ ਦੇ ਆਧੁਨਿਕੀਕਰਨ ਨਾਲ ਪਾਣੀ ਦਾ ਰਿਸਾਅ ਘਟੇਗਾ, ਪਾਣੀ ਦੀ ਪਹੁੰਚ ਸਮਰੱਥਾ ਵਿੱਚ ਸੁਧਾਰ ਆਵੇਗਾ ਅਤੇ ਖੇਤਾਂ ਤੱਕ ਪਾਣੀ ਦੀ ਬਿਹਤਰ ਤੇ ਬਰਾਬਰ ਵੰਡ ਯਕੀਨੀ ਬਣੇਗੀ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਲਾਭ ਸੱਦਰਵਾਲਾ, ਮੌੜ, ਬਧਾਈ, ਚੱਕ ਬਧਾਈ, ਬੱਲਮਗੜ੍ਹ, ਰਾਮਗੜ੍ਹ ਚੁੰਗਾ, ਜਾਨੀਸਰ, ਭਾਗਸਰ, ਚੱਕ ਮਦਰੱਸਾ ਅਤੇ ਮਹਾਂਭੱਦਰ ਸਮੇਤ 10 ਪਿੰਡਾਂ ਦੇ ਕਿਸਾਨਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਬਿਹਤਰ ਸਿੰਚਾਈ ਸਹੂਲਤਾਂ ਨਾਲ ਕਿਸਾਨਾਂ ਨੂੰ ਸਮੇਂ ਸਿਰ ਪਾਣੀ ਮਿਲੇਗਾ, ਪਾਣੀ ਦੀ ਬਰਬਾਦੀ ਘਟੇਗੀ ਅਤੇ ਖੇਤੀਬਾੜੀ ਉਤਪਾਦਕਤਾ ਵਿੱਚ ਵਾਧਾ ਹੋਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਦੀ ਖੁਸ਼ਹਾਲੀ, ਪੇਂਡੂ ਵਿਕਾਸ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ-ਹਿਤੈਸ਼ੀ ਪ੍ਰੋਜੈਕਟ ਨਾ ਸਿਰਫ਼ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਗੇ, ਸਗੋਂ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਸਮੇਤ ਸੂਬੇ ਦੇ ਹਰ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤਾਂ ਜੋ ਵਿਕਾਸ ਦਾ ਲਾਭ ਹਰ ਪਿੰਡ ਅਤੇ ਹਰ ਕਿਸਾਨ ਤੱਕ ਪਹੁੰਚ ਸਕੇ।
_

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ