Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

October 18, 2026 08:49 PM
ਦਰਸ਼ਨ ਸਿੰਘ ਚੌਹਾਨ

ਸੁਨਾਮ :  ਸਕੂਲੀ ਪ੍ਰੀਖਿਆ ਚੋਂ ਘੱਟ ਅੰਕ ਆਉਣ ਤੇ ਇਕ ਨਬਾਲਿਗਾ ਵਿਦਿਆਰਥਣ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਐਤਵਾਰ ਨੂੰ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਵਿਖੇ ਮ੍ਰਿਤਕਾ ਵਿਦਿਆਰਥਣ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਮੂਣਕ ਦੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਥਾਣਾ ਮੂਣਕ ਦੇ ਪਿੰਡ ਬੱਲਰਾਂ ਦੀ ਜਸਮੀਤ ਕੌਰ ਬਾਰਵੀਂ ਜਮਾਤ ਵਿਚ ਪੜ੍ਹਦੀ ਸੀ।ਸਕੂਲ ਵੱਲੋਂ ਲਈ ਗਈ ਪ੍ਰੀਖਿਆ ਚੋਂ ਕਿਸੇ ਕਾਰਨ ਉਸ ਦੇ ਨੰਬਰ ਘੱਟ ਆਏ ਅਤੇ ਇਸੇ ਗੱਲ ਨੂੰ ਲੈਕੇ ਉਸ ਨੇ ਬੀਤੀ 14 ਅਕਤੂਬਰ ਨੂੰ ਆਪਣੇ ਘਰ ਵਿਚ ਹੀ ਕੋਈ ਜਹਿਰੀਲੀ ਵਸਤੂ ਨਿਗਲ ਲਈ। ਪਤਾ ਲੱਗਣ ਤੇ ਪਰਿਵਾਰ ਵੱਲੋਂ ਉਸ ਨੂੰ ਇਲਾਜ ਲਈ ਲਹਿਰਾ,ਟੋਹਾਣਾ ਅਤੇ ਸੁਨਾਮ ਦੇ ਵੱਖ-ਵੱਖ ਹਸਪਤਾਲਾਂ ਵਿਚ ਲਿਜਾਇਆ ਗਿਆ ਪਰੰਤੂ ਉਹ ਆਖਰ ਜਿੰਦਗੀ ਅਤੇ ਮੌਤ ਨਾਲ ਲੜਦੀ ਹੋਈ ਅੱਜ ਸਵੇਰੇ ਸੁਨਾਮ ਦੇ ਇਕ ਨਿੱਜੀ ਹਸਪਤਾਲ ਵਿਚ ਦਮ ਤੋੜ ਗਈ। ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮ੍ਰਿਤਕਾ ਵਿਦਿਆਰਥਣ ਦੇ ਪਿਤਾ ਬੱਬੂ ਸਿੰਘ ਦੇ ਬਿਆਨਾਂ ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।

 
 

Have something to say? Post your comment

More in Malwa

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ