Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

October 19, 2026 02:14 PM
SehajTimes

 

ਸਾਲ 2025 ਵਿੱਚ 64 ਅਤੇ ਜਨਵਰੀ–ਜੁਲਾਈ 2026 ਦੌਰਾਨ 73 ਬਾਲ ਵਿਆਹ ਸਮੇਂ ਸਿਰ ਦਖ਼ਲ ਨਾਲ ਰੋਕੇ ਗਏ

ਸੂਬੇ ਭਰ ਵਿੱਚ 2,076 ਬਾਲ ਵਿਆਹ ਰੋਕਥਾਮ ਅਫ਼ਸਰ ਅਤੇ 23 ਜ਼ਿਲ੍ਹਿਆਂ ਵਿੱਚ ਬਾਲ ਵਿਆਹ ਰੋਕਥਾਮ ਯੂਨਿਟਾਂ ਸਰਗਰਮ; ਡਾ. ਬਲਜੀਤ ਕੌਰ ਵੱਲੋਂ ਲੋਕਾਂ ਨੂੰ ਇਸ ਸਮਾਜਿਕ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਵਿਆਹ ਵਰਗੀ ਘਿਨਾਉਣੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਮਿਆਰੀ ਸਿੱਖਿਆ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਮੌਕਾ ਦੇਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਦੇ ਪ੍ਰਭਾਵਸ਼ਾਲੀ ਦਖ਼ਲ ਅਤੇ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਸਦਕਾ ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ ਕੁੱਲ 137 ਬਾਲ ਵਿਆਹ ਸਫਲਤਾਪੂਰਵਕ ਰੋਕੇ ਗਏ ਹਨ।

ਉਨ੍ਹਾਂ ਸਾਲ-ਵਾਰ ਅੰਕੜਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2025 ਦੌਰਾਨ 64 ਬਾਲ ਵਿਆਹ ਰੋਕੇ ਗਏ, ਜਦਕਿ ਜਨਵਰੀ ਤੋਂ ਜੁਲਾਈ 2026 ਤੱਕ 73 ਹੋਰ ਬਾਲ ਵਿਆਹ ਰੋਕ ਕੇ ਅਨੇਕਾਂ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਅੰਕੜੇ ਸਰਕਾਰ ਦੀ ਸਰਗਰਮ ਕਾਰਜ-ਪ੍ਰਣਾਲੀ, ਕਾਨੂੰਨ ਦੇ ਪ੍ਰਭਾਵਸ਼ਾਲੀ ਲਾਗੂਕਰਨ ਅਤੇ ਲੋਕਾਂ ਵਿੱਚ ਵੱਧ ਰਹੀ ਜਾਗਰੂਕਤਾ ਦਾ ਪ੍ਰਮਾਣ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਵਿਆਹ ਦੀ ਰੋਕਥਾਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ 2,076 ਬਾਲ ਵਿਆਹ ਰੋਕਥਾਮ ਅਫ਼ਸਰ (ਸੀ.ਐੱਮ.ਪੀ.ਓਜ਼) ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸੂਬੇ ਦੇ ਸਾਰੇ ਸੀ.ਡੀ.ਪੀ.ਓਜ਼ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਸ਼ਾਮਲ ਹਨ। ਇਹ ਅਫ਼ਸਰ ਪਿੰਡ ਅਤੇ ਸ਼ਹਿਰੀ ਪੱਧਰ 'ਤੇ ਜਾਗਰੂਕਤਾ ਫੈਲਾਉਣ, ਸ਼ੱਕੀ ਮਾਮਲਿਆਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ 10 ਫ਼ਰਵਰੀ 2025 ਨੂੰ ਜਾਰੀ ਨੋਟੀਫਿਕੇਸ਼ਨ ਰਾਹੀਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਬਾਲ ਵਿਆਹ ਰੋਕਥਾਮ ਯੂਨਿਟਾਂ ਦਾ ਗਠਨ ਕੀਤਾ ਹੈ। ਇਹ ਯੂਨਿਟਾਂ ਬਾਲ ਵਿਆਹ ਦੇ ਸੰਭਾਵਿਤ ਮਾਮਲਿਆਂ ਵਿੱਚ ਤੁਰੰਤ ਦਖ਼ਲ, ਪੀੜਤ ਬੱਚਿਆਂ ਦੇ ਬਚਾਅ ਅਤੇ ਮੁੜ ਵਸੇਬੇ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਵਿਚਕਾਰ ਪ੍ਰਭਾਵਸ਼ਾਲੀ ਤਾਲਮੇਲ ਯਕੀਨੀ ਬਣਾ ਰਹੀਆਂ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਕਿਸੇ ਵੀ ਬੱਚੇ ਤੋਂ ਉਸ ਦਾ ਬਚਪਨ, ਸਿੱਖਿਆ, ਸਿਹਤ ਅਤੇ ਬਿਹਤਰ ਭਵਿੱਖ ਖੋਹ ਲੈਂਦਾ ਹੈ, ਇਸ ਲਈ ਇਸ ਕੁਰੀਤੀ ਨੂੰ ਖ਼ਤਮ ਕਰਨਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਸਮਾਜਿਕ ਜਾਗਰੂਕਤਾ ਰਾਹੀਂ ਵੀ ਇਸ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ।

ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਪੇ, ਅਧਿਆਪਕ, ਪੰਚਾਇਤੀ ਰਾਜ ਸੰਸਥਾਵਾਂ, ਧਾਰਮਿਕ ਆਗੂ, ਸਮਾਜ ਸੇਵੀ ਸੰਸਥਾਵਾਂ ਅਤੇ ਨੌਜਵਾਨ ਇਸ ਮੁਹਿੰਮ ਵਿੱਚ ਸਰਕਾਰ ਦੇ ਭਾਈਵਾਲ ਬਣਨ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਬਾਲ ਵਿਆਹ ਹੋਣ ਦੀ ਸੂਚਨਾ ਮਿਲੇ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਕਿਸੇ ਵੀ ਬੱਚੇ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।

ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ, ਸਮਾਜਿਕ ਬੁਰਾਈਆਂ ਦੇ ਖ਼ਾਤਮੇ ਅਤੇ ਇੱਕ ਸੁਰੱਖਿਅਤ, ਸੰਵੇਦਨਸ਼ੀਲ ਅਤੇ ਬਾਲ-ਪੱਖੀ ਪੰਜਾਬ ਦੀ ਸਿਰਜਣਾ ਲਈ ਇਸੇ ਤਰ੍ਹਾਂ ਦ੍ਰਿੜ੍ਹਤਾ ਨਾਲ ਕੰਮ ਕਰਦੀ ਰਹੇਗੀ।

-----------

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ