Tuesday, October 20, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

October 19, 2026 11:35 PM
SehajTimes

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ
ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਕੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਪੂਰੇ ਕਰਨ ਲਈ ਕਿਹਾ


ਚੰਡੀਗੜ੍ਹ : 
ਪੰਜਾਬ ਦੇ ਜੇਲ੍ਹਾਂ, ਸੰਸਦੀ ਕਾਜ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਤਿੰਨ ਵੱਖ-ਵੱਖ ਮਹੱਤਵਪੂਰਨ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਦੀ ਸਥਿਤੀ, ਦੇਖਭਾਲ ਅਤੇ ਰੱਖ-ਰਖਾਅ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ, ਬਿਹਤਰ ਬੁਨਿਆਦੀ ਢਾਂਚਾ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਅਤੇ ਲੋਕ ਹਿੱਤ ਨਾਲ ਜੁੜੇ ਪ੍ਰਾਜੈਕਟਾਂ ਦੀ ਪ੍ਰਭਾਵਸ਼ਾਲੀ ਦੇਖਭਾਲ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਲੰਬਿਤ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾ. ਰਵਜੋਤ ਸਿੰਘ ਨੇ ਵਿਭਾਗੀ ਅਧਿਕਾਰੀਆਂ ਵਿਚਕਾਰ ਬਿਹਤਰ ਤਾਲਮੇਲ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕ ਭਲਾਈ ਨਾਲ ਸਬੰਧਤ ਹਰ ਯੋਜਨਾ ਦਾ ਲਾਭ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਸਮੇਂ ਸਿਰ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਦੇ ਹੋਏ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾਉਣ। ਇਨ੍ਹਾਂ ਮੀਟਿੰਗਾਂ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

Have something to say? Post your comment

More in Chandigarh

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਲਈ 11 ਕਰੋੜ ਰੁਪਏ ਦਾ ਸਿੰਚਾਈ ਤੋਹਫ਼ਾ ਨਿਊ ਚੌਂਤਰਾ ਮਾਈਨਰ ਦੀ ਰੀਲਾਈਨਿੰਗ ਦਾ ਕੰਮ ਜਲਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ